25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਗੁਰੂ ਨਾਨਕ ਫਾਊਾਡੇਸ਼ਨ ਗਲੋਬਲ ਸਕੂਲ 'ਚ ਵਿਦਿਆਰਥੀਆਂ ਨੇ ਬੂਟੇ ਲਾਏ <br/>

ਪਿ੍ੰਸੀਪਲ ਡਾ. ਹਰਲੀਨ ਕੌਰ ਦੀ ਦੇਖਰੇਖ 'ਚ ਬੂਟੇ ਲਾਉਂਦੇ ਹੋਏ ਵਿਦਿਆਰਥੀ | ਤਸਵੀਰ-ਮੁਨੀਸ਼ <br/> 26-05-2026
ਜਲੰਧਰ, 25 ਮਈ (ਪਵਨ ਖਰਬੰਦਾ)-ਅੰਤਰਰਾਸ਼ਟਰੀ ਜੈਵਿਕ ਵਿਭਿੰਨਤਾ ਦਿਵਸ ਦੇ ਮੌਕੇ 'ਤੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿਦਿਆਰਥੀਆਂ ਵਲੋਂ ਗੁਰੂ ਨਾਨਕ ਫਾਊਾਡੇਸ਼ਨ ਗਲੋਬਲ ਸਕੂਲ ਅਰਬਨ ਅਸਟੇਟ ਫੇਸ -1 'ਚ ਸਕੂਲ ਕੈਂਪਸ ਵਿੱਚ ਬੂਟੇ ਲਾਏ ਗਏ | ਇਹ ਗਤੀਵਿਧੀ ਪਿ੍ੰਸੀਪਲ ਡਾ. ਹਰਲੀਨ ਕੌਰ ਦੀ ਹਾਜ਼ਰੀ ਵਿੱਚ ਕੀਤੀ ਗਈ, ਜਿਨ੍ਹਾਂ ਨੇ ਪਿਊਪਲ ਟੀਚਰਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਵਿਦਿਆਰਥੀਆਂ ਨੂੰ ਵਾਤਾਵਰਣ ਸੰਭਾਲ ਨਾਲ ਜੁੜੀਆਂ ਗਤੀਵਿਧੀਆਂ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ | ਇਸ ਦੌਰਾਨ ਟੀਚਰਾਂ ਨੇ ਜੈਵਿਕ ਵਿਭਿੰਨਤਾ ਅਤੇ ਕੁਦਰਤ ਦੀ ਸੁਰੱਖਿਆ ਦੇ ਮਹੱਤਵ ਬਾਰੇ ਜਾਗਰੂਕਤਾ ਫੈਲਾਉਣ ਲਈ ਰੁੱਖ ਲਗਾਉਣ ਵਿੱਚ ਸਰਗਰਮ ਭਾਗ ਲਿਆ | ਇਸ ਸਮਾਗਮ ਨਾਲ ਜੈਵਿਕ ਵਿਭਿੰਨਤਾ ਅਤੇ ਵਾਤਾਵਰਣ ਸੰਭਾਲ ਬਾਰੇ ਜਾਗਰੂਕਤਾ ਪੈਦਾ ਹੋਈ ਤੇ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਬੂਟੇ ਲਗਾਉਣ ਅਤੇ ਵਾਤਾਵਰਣ ਮਿੱਤਰ ਅਭਿਆਸ ਅਪਣਾਉਣ ਲਈ ਉਤਸ਼ਾਹਿਤ ਕੀਤਾ ਗਿਆ | ਇਸ ਦੇ ਨਾਲ ਹੀ ਵਿਦਿਆਰਥੀਆਂ ਚ ਟੀਮ ਵਰਕ, ਭਾਗੀਦਾਰੀ ਅਤੇ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਵਿਕਸਿਤ ਹੋਈ ਤੇ ਵਿਦਿਆਰਥੀਆਂ ਨੂੰ ਹਰਾ ਭਰਿਆ ਵਾਤਾਵਰਣ ਬਣਾਉਣ ਵੱਲ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ ਗਿਆ |

ਪਿਛਲੀ ਖ਼ਬਰ ਦਿਨੋਂ-ਦਿਨ ਵਧ ਰਹੀ ਮਹਿੰਗਾਈ ਦੇ ਰੋਸ ਵਜੋਂ ਕਾਂਗਰਸੀ ਆਗੂਆਂ ਨੇ ਮੋਦੀ ਤੇ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਰੋਸ ਜਤਾਇਆ... ਅਗਲੀ ਖ਼ਬਰ ਹੋਣਹਾਰ ਕਿ੍ਕਟਰ ਕ੍ਰਿਸ਼ ਭਗਤ ਦਾ ਜਲੰਧਰ ਪੁੱਜਣ 'ਤੇ ਸਵਾਗਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।