03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-05-2026

ਲੋੜਵੰਦਾਂ ਤੱਕ ਸਿਹਤ ਸਕੀਮਾਂ ਤੇ ਸਿਹਤ ਪ੍ਰੋਗਰਾਮਾਂ ਦਾ ਲਾਭ ਪਹੁੰਚਾਇਆ ਜਾਵੇ- ਸਿਵਲ ਸਰਜਨ

ਅਜੀਤ ਡੈਸਕ 28-05-2026
ਜਲੰਧਰ, 27 ਮਈ (ਜਤਿੰਦਰ ਪੰਮੀ)-ਸਿਵਲ ਸਰਜਨ ਦੀ ਪ੍ਰਧਾਨਗੀ ਹੇਠ ਸਿਹਤ ਪ੍ਰੋਗਰਾਮ ਅਫ਼ਸਰਾਂ ਤੇ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਦੀ ਮੀਟਿੰਗ ਕੀਤੀ ਗਈ | ਸਿਵਲ ਸਰਜਨ ਡਾ. ਰਾਜੇਸ਼ ਗਰਗ ਨੇ ਐੱਸ. ਐੱਮ. ਓਜ਼ ਵਲੋਂ ਬਲਾਕ ਪੱਧਰੀ ਸਿਹਤ ਸੇਵਾਵਾਂ ਸਬੰਧੀ ਕੰਮਕਾਜ ਦੀ ਪ੍ਰਗਤੀ ਰਿਪੋਰਟਾਂ ਪੇਸ਼ ਕੀਤੀਆਂ ਗਈਆਂ ਬਲਾਕ ਪੱਧਰੀ ਪ੍ਰਗਤੀ ਰਿਪੋਰਟਾਂ ਨੂੰ ਵਾਚਿਆ ਗਿਆ ਤੇ ਉਨ੍ਹਾਂ ਦੀ ਸਮੀਖਿਆ ਕੀਤੀ ਗਈ | ਸਿਵਲ ਸਰਜਨ ਨੇ ਹਦਾਇਤ ਦਿੰਦਿਆਂ ਕਿਹਾ ਕਿ ਜ਼ਿਲ੍ਹੇ ਵਿੱਚ ਚਲ ਰਹੀਆਂ ਵੱਖ-ਵੱਖ ਸਿਹਤ ਸਕੀਮਾਂ ਅਤੇ ਸਿਹਤ ਪ੍ਰੋਗਰਾਮਾਂ ਦਾ ਲਾਭ ਲੋੜਵੰਦਾ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ | ਉਨ੍ਹਾਂ ਕਿਹਾ ਕਿ ਲੋਕਾਂ ਤੱਕ ਸਿਹਤ ਸੇਵਾਵਾਂ ਨੂੰ ਬਿਹਤਰ ਢੰਗ ਨਾਲ ਪਹੁੰਚਾਉਣਾ ਸਾਡੀ ਜ਼ਿੰਮੇਵਾਰੀ ਹੈ, ਇਸ ਲਈ ਇਸ ਵਿੱਚ ਕੋਈ ਢਿੱਲ ਨਾ ਵਰਤੀ ਜਾਵੇ | ਉਨ੍ਹਾਂ ਕਿਹਾ ਕਿ ਸਿਹਤ ਸੰਸਥਾਵਾਂ 'ਚ ਇਲਾਜ ਲਈ ਆਉਣ ਵਾਲੇ ਬਜ਼ੁਰਗਾਂ, ਗਰਭਵਤੀ ਔਰਤਾਂ ਅਤੇ ਗੰਭੀਰ ਬਿਮਾਰੀਆਂ ਨਾਲ ਪੀੜਤ ਮਰੀਜ਼ਾਂ ਨਾਲ ਸਟਾਫ਼ ਵਲੋਂ ਹਮਦਰਦੀ ਭਰਿਆ ਵਤੀਰਾ ਅਪਣਾਉਂਦੇ ਹੋਏ ਪਹਿਲ ਦੇ ਆਧਾਰ 'ਤੇ ਸਿਹਤ ਸੁਵਿਧਾਵਾਂ ਉਪਲੱਬਧ ਕਰਵਾਉਣ ਨੂੰ ਤਰਜੀਹ ਦਿੱਤੀ ਜਾਵੇ | ਉਨ੍ਹਾਂ ਬੱਚਿਆਂ ਤੇ ਗਰਭਵਤੀ ਔਰਤਾਂ ਦੀ ਵੈਕਸੀਨੇਸ਼ਨ ਵੱਲ ਵਿਸ਼ੇਸ਼ ਧਿਆਨ ਦਿੰਦੇ ਹੋਏ ਯੋਗ ਉਪਰਾਲੇ ਕਰਣ ਅਤੇ 100 ਫੀਸਦੀ ਟੀਕਾਕਰਨ ਕਰਨਾ ਯਕੀਨੀ ਬਣਾਉਣ ਦੀ ਹਦਾਇਤ ਕੀਤੀ | ਉਨ੍ਹਾਂ ਕਿਹਾ ਕਿ ਗਰਭਵਤੀ ਔਰਤਾਂ ਦਾ ਮੁਕੰਮਲ ਐਂਟੀਨੇਟਲ ਚੈਕਅਪ ਅਤੇ ਹਾਈ ਰਿਸਕ ਗਰਭਵਤੀ ਔਰਤਾਂ ਦਾ ਗੰਭੀਰਤਾ ਨਾਲ ਫਾਲੋਅਪ ਯਕੀਨੀ ਬਣਾਉਣ ਲਈ ਕਿਹਾ | ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਵਨਿੰਦਰ ਰਿਆੜ ਵਲੋਂ ਸਮੂਹ ਐੱਸ.ਐੱਮ.ਓ. ਨੂੰ ਹਦਾਇਤ ਕੀਤੀ ਕਿ ਜਨਨੀ ਸ਼ਿਸ਼ੂ ਸੁਰੱਖਿਆ ਪ੍ਰੋਗਰਾਮ ਤਹਿਤ ਲੋਕਾਂ ਨੂੰ ਜੱਚਾ-ਬੱਚਾ ਸੇਵਾਵਾਂ ਦਾ ਲਾਭ ਦਿੰਦੇ ਹੋਏ ਹਰੇਕ ਗਰਭਵਤੀ ਔਰਤ ਦਾ ਫਰੀ ਸੰਸਥਾਗਤ ਜਣੇਪਾ, ਟੈੱਸਟ, ਮੁਫ਼ਤ ਦਵਾਈਆਂ ਅਤੇ 108 ਐਂਬੂਲੈਂਸ ਸੇਵਾ ਦਾ ਲਾਭ ਲੈਣ ਲਈ ਪ੍ਰੋਤਸ਼ਾਹਿਤ ਕੀਤਾ ਜਾਵੇ |
ਸਿਹਤ ਯੋਜਨਾ ਤੇ ਨਿਗਰਾਨ ਕਮੇਟੀ ਦੀ ਵੀ ਹੋਈ ਮੀਟਿੰਗ-
ਇਸੇ ਦੌਰਾਨ ਸਿਵਲ ਸਰਜਨ ਡਾ. ਰਾਜੇਸ਼ ਨੇ ਜ਼ਿਲ੍ਹਾ ਸਿਹਤ ਯੋਜਨਾ ਤੇ ਨਿਗਰਾਨ ਕਮੇਟੀ ਦੀ ਮੀਟਿੰਗ ਵੀ ਕੀਤੀ, ਜੋ ਇਸ ਦੇ ਕੋ-ਚੇਅਰਮੈਨ ਹਨ | ਕਮੇਟੀ ਦੇ ਸੈਕਟਰੀ ਸੁਰਿੰਦਰ ਸੈਣੀ ਨੇ ਕਮੇਟੀ ਦੇ ਚੇਅਰਮੈਨ ਦਰਸ਼ਨ ਸਿੰਘ ਟਾਹਲੀ ਜੋ ਕਿ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਚੁਣੇ ਗਏ ਹਨ, ਨੂੰ ਵਧਾਈ ਦਿੱਤੀ | ਸੁਰਿੰਦਰ ਸੈਣੀ ਨੇ ਮੀਟਿੰਗ ਦੌਰਾਨ ਕਿਹਾ ਕਿ ਜ਼ਿਲ੍ਹੇ ਦੇ ਸਿਵਲ ਹਸਪਤਾਲ, ਐੱਸ.ਡੀ.ਐੱਚ., ਸੀ.ਅੱੈਚ.ਸੀ., ਪੀ.ਐੱਚ.ਸੀ., ਯੂ.ਸੀ.ਐੱਚ.ਸੀ., ਯੂ.ਪੀ.ਐੱਚ.ਸੀ. ਇੰਚਾਰਜਾਂ ਨੂੰ ਕਿਹਾ ਕਿ ਉਹ ਮਹੀਨੇ ਦੇ ਅੰਦਰ-ਅੰਦਰ ਆਪਣੇ ਅਧੀਨ ਪੈਂਦੇ ਸਭ ਕਮਰਿਆਂ ਦੇ ਸਟਾਕ ਰਜਿਸਟਰ ਤਿਆਰ ਕਰਨ ਕਿ ਉਥੇ ਕੀ-ਕੀ ਪਿਆ ਹੈ | ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਾਰੇ ਆਈਸੀਯੂ ਤੇ ਟਰੌਮਾ ਸੈਂਟਰ ਚੱਲਣੇ ਯਕੀਨੀ ਬਣਾਏ ਜਾਣ ਤਾਂ ਜੋ ਮਰੀਜ਼ਾਂ ਦੀਆਂ ਕੀਮਤੀ ਜਾਨਾਂ ਬਚਾਈਆਂ ਜਾ ਸਕਣ | ਉਨ੍ਹਾਂ ਨੇ ਸਿਵਲ ਹਸਪਤਾਲ 'ਚ ਫਰਸ਼ ਸਾਫ਼ ਕਰਨ ਵਾਲੀਆਂ 10 ਮਸ਼ੀਨਾਂ ਦੀ ਵਰਤੋਂ ਕਰਨ 'ਤੇ ਵੀ ਜ਼ੋਰ ਦਿੱਤਾ ਤੇ ਓਪੀਡੀ ਦੇ ਸਾਹਮਣੇ ਡਿੱਗੇ ਦਰੱਖਤ ਨੂੰ ਤੁਰੰਤ ਹਟਾਉਣ ਦੀ ਹਦਾਇਤੀ ਦਿੱਤੀ ਗਈ | ਵਿਭਾਗ ਦੇ ਐਕਸੀਅਨ ਸੁਖਚੈਨ ਸਿੰਘ ਨੂੰ ਬੇਨਤੀ ਕੀਤੀ ਗਈ ਕਿ ਉਹ ਦਰੱਖਤ ਦੀ ਕਟਾਈ ਕਰਵਾ ਕੇ ਰਸਤਾ ਸਾਫ਼ ਕਰਵਾਉਣ | ਸੁਰਿੰਦਰ ਸੈਣੀ ਨੇ ਕਿਹਾ ਕਿ ਕੈਬਨਿਟ ਮੰਤਰੀ ਮੋਹਿੰਦਰ ਭਗਤ ਜੋ ਰੋਗੀ ਕਲਿਆਣ ਸੰਮਤੀ ਦੇ ਚੇਅਰਮੈਨ ਹਨ, ਨੂੰ ਬੇਨਤੀ ਕਰਕੇ ਜਲਦ ਮੀਟਿੰਗ ਬੁਲਾਈ ਜਾਵੇ |
ਪਿਛਲੀ ਖ਼ਬਰ ਨੌਲੀ ਵਿਖੇ ਕਰਵਾਏ ਜਾਣ ਵਾਲੇ ਸਾਲਾਨਾ ਜੋੜ ਮੇਲੇ ਸੰਬੰਧੀ ਪ੍ਰਬੰਧਕਾਂ ਵੱਲੋਂ ਬੈਠਕ ਅਗਲੀ ਖ਼ਬਰ ਯੂਥ ਕਾਂਗਰਸ ਨੇ ਨੀਟ ਪੇਪਰ ਮਾਮਲੇ 'ਚ ਦੇਸ਼ ਦੇ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦਾ ਪੁਤਲਾ ਫੂਕ ਕੇ ਰੋਸ ਜਤਾਇਆ <br/...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।