09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

'ਆਪ' ਆਗੂਆਂ ਨਾਲ ਮੀਟਿੰਗ ਤੋਂ ਬਾਅਦ ਨਗਰ ਨਿਗਮ ਯੂਨੀਅਨ ਦੀ ਹੜਤਾਲ ਖ਼ਤਮ <br/>

ਅਜੀਤ ਡੈਸਕ 29-05-2026
ਜਲੰਧਰ, 28 ਮਈ (ਸ਼ਿਵ)- ਆਮ ਆਦਮੀ ਪਾਰਟੀ ਦੇ ਆਗੂਆਂ ਨਾਲ ਮੀਟਿੰਗ ਤੋਂ ਬਾਅਦ ਨਗਰ ਨਿਗਮ ਯੂਨੀਅਨ ਬੰਟੂ ਸਭਰਵਾਲ ਧੜੇ ਦੀ ਕਈ ਦਿਨਾਂ ਤੋਂ ਚੱਲ ਰਹੀ ਹੜਤਾਲ ਅੱਜ ਖ਼ਤਮ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ ਤੇ ਸਾਰੇ ਕਰਮਚਾਰੀਆਂ ਵਲੋਂ 29 ਮਈ ਤੋਂ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ | ਇਸ ਮੌਕੇ ਕਰਮਚਾਰੀਆਂ ਦੀਆਂ ਮੰਗਾਂ ਅਤੇ ਸਮੱਸਿਆਵਾਂ ਨੂੰ ਵਿਸਥਾਰ ਨਾਲ ਸੁਣਿਆ ਗਿਆ ਅਤੇ ਉਨ੍ਹਾਂ ਦੇ ਜਲਦ ਹੱਲ ਲਈ ਭਰੋਸਾ ਦਿੱਤਾ ਗਿਆ¢ ਲੰਬੇ ਸਮੇਂ ਤੱਕ ਚੱਲੀ ਮੀਟਿੰਗ ਤੋਂ ਬਾਅਦ ਦੋਵਾਂ ਧਿਰਾਂ ਵਿਚਕਾਰ ਸਹਿਮਤੀ ਬਣੀ, ਜਿਸ ਤੋਂ ਬਾਅਦ ਕਰਮਚਾਰੀਆਂ ਵੱਲੋਂ ਹੜਤਾਲ ਵਾਪਸ ਲੈਣ ਦਾ ਐਲਾਨ ਕੀਤਾ ਗਿਆ¢ | ਮੇਅਰ ਵਨੀਤ ਧੀਰ ਨੇ ਕਿਹਾ ਕਿ ਨਗਰ ਨਿਗਮ ਦੇ ਸਫ਼ਾਈ ਕਰਮਚਾਰੀ ਸ਼ਹਿਰ ਦੀ ਸਫ਼ਾਈ ਵਿਵਸਥਾ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਹਮੇਸ਼ਾ ਗੰਭੀਰਤਾ ਨਾਲ ਸੁਣਿਆ ਜਾਵੇਗਾ¢ | ਉਨ੍ਹਾਂ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਨਾ ਆਵੇ, ਇਸ ਲਈ ਸਾਰੇ ਮਸਲੇ ਆਪਸੀ ਸਹਿਮਤੀ ਅਤੇ ਗੱਲਬਾਤ ਰਾਹੀਂ ਸੁਲਝਾਏ ਗਏ ਹਨ¢ ਉਨ੍ਹਾਂ ਨੇ ਕਿਹਾ ਕਿ ਨਗਰ ਨਿਗਮ ਹਮੇਸ਼ਾ ਕਰਮਚਾਰੀਆਂ ਦੇ ਹੱਕਾਂ ਅਤੇ ਲੋਕਾਂ ਦੀਆਂ ਸੁਵਿਧਾਵਾਂ ਨੂੰ ਧਿਆਨ ਵਿਚ ਰੱਖ ਕੇ ਕੰਮ ਕਰਦਾ ਰਹੇਗਾ | ਜਲੰਧਰ ਸੈਂਟਰਲ ਦੇ ਹਲਕਾ ਇੰਚਾਰਜ ਨਿਤਿਨ ਕੋਹਲੀ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੇ ਹਿਤਾਂ ਦੀ ਰੱਖਿਆ ਲਈ ਵਚਨਬੱਧ ਹੈ ਤੇ ਕਰਮਚਾਰੀਆਂ ਨਾਲ ਗੱਲਬਾਤ ਰਾਹੀਂ ਹੱਲ ਕੱਢਣਾ ਹੀ ਸਭ ਤੋਂ ਵਧੀਆ ਰਸਤਾ ਹੈ | ਉਨ੍ਹਾਂ ਕਿਹਾ ਕਿ ਹੜਤਾਲ ਖ਼ਤਮ ਹੋਣ ਨਾਲ ਸ਼ਹਿਰ ਦੀ ਸਫ਼ਾਈ ਵਿਵਸਥਾ ਮੁੜ ਪਹਿਲਾਂ ਵਾਂਗ ਸੁਚਾਰੂ ਹੋਵੇਗੀ ਤੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ | ਨਿਤਿਨ ਕੋਹਲੀ ਨੇ ਕਰਮਚਾਰੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਸ਼ਹਿਰ ਦੇ ਹਿਤ ਨੂੰ ਧਿਆਨ ਵਿਚ ਰੱਖਦਿਆਂ ਸਹਿਮਤੀ ਬਣਾਈ ਤੇ ਹੜਤਾਲ ਖ਼ਤਮ ਕਰਨ ਦਾ ਫ਼ੈਸਲਾ ਲਿਆ | ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਚੰਦਨ ਗਰੇਵਾਲ ਨੇ ਕਿਹਾ ਕਿ ਸਫ਼ਾਈ ਕਰਮਚਾਰੀਆਂ ਦੀਆਂ ਸਮੱਸਿਆਵਾਂ ਤੇ ਮੰਗਾਂ ਨੂੰ ਗੰਭੀਰਤਾ ਨਾਲ ਸੁਣਿਆ ਗਿਆ ਹੈ ਤੇ ਉਨ੍ਹਾਂ ਦੇ ਹੱਲ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਸਫ਼ਾਈ ਕਰਮਚਾਰੀ ਨਗਰ ਨਿਗਮ ਦੀ ਕਾਰਗੁਜ਼ਾਰੀ ਦਾ ਅਹਿਮ ਹਿੱਸਾ ਹਨ | ਸਫ਼ਾਈ ਕਰਮਚਾਰੀਆਂ ਦੇ ਆਗੂਆਂ ਨੇ ਵੀ ਗੱਲਬਾਤ ਤੋਂ ਬਾਅਦ ਸੰਤੁਸ਼ਟੀ ਜਤਾਈ ਤੇ ਕਿਹਾ ਕਿ ਉਨ੍ਹਾਂ ਦੀਆਂ ਮੰਗਾਂ ਨੂੰ ਧਿਆਨ ਨਾਲ ਸੁਣਿਆ ਗਿਆ ਹੈ | ਉਨ੍ਹਾਂ ਨੇ ਭਰੋਸਾ ਜਤਾਇਆ ਕਿ ਪ੍ਰਸ਼ਾਸਨ ਵੱਲੋਂ ਦਿੱਤੇ ਗਏ ਭਰੋਸਿਆਂ 'ਤੇ ਜਲਦ ਕਾਰਵਾਈ ਕੀਤੀ ਜਾਵੇਗੀ | ਕਰਮਚਾਰੀਆਂ ਨੇ ਕਿਹਾ ਕਿ ਸ਼ਹਿਰ ਦੇ ਲੋਕਾਂ ਨੂੰ ਆ ਰਹੀਆਂ ਮੁਸ਼ਕਲਾਂ ਨੂੰ ਦੇਖਦੇ ਹੋਏ ਤੇ ਸਾਂਝੀ ਸਹਿਮਤੀ ਨਾਲ ਹੜਤਾਲ ਖ਼ਤਮ ਕਰਨ ਦਾ ਫ਼ੈਸਲਾ ਲਿਆ ਗਿਆ ਹੈ | ਇਸ ਦੌਰਾਨ ਅਜੈ ਯਾਦਵ, ਰਾਜ ਕੁਮਾਰ ਰਾਜੂ, ਮਨੀਸ਼ ਬਾਬਾ, ਸੰਨ੍ਹੀ ਸਹੋਤਾ, ਸੰਨ੍ਹੀ ਸੇਠੀ, ਬੰਟੂ ਸਭਰਵਾਲ, ਮਿੱਠੂ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਨੇ ਉਲੰਪੀਅਨ ਸੁਰਜੀਤ ਹਾਕੀ ਸਟੇਡੀਅਮ 'ਚ ਖਿਡਾਰੀਆਂ ਨਾਲ ਕੀਤੀ ਮੁਲਾਕਾਤ <br/> ਅਗਲੀ ਖ਼ਬਰ ਮਕਸੂਦਾਂ ਫਲਾਈਓਵਰ ਨੇੜੇ ਲੁੱਟਖੋਹ ਕਰਨ ਵਾਲਾ ਇਕ ਲੁਟੇਰਾ ਕਾਬੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।