09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਮੁੱਖ ਮੰਤਰੀ ਭਗਵੰਤ ਮਾਨ ਨੇ ਉਲੰਪੀਅਨ ਸੁਰਜੀਤ ਹਾਕੀ ਸਟੇਡੀਅਮ 'ਚ ਖਿਡਾਰੀਆਂ ਨਾਲ ਕੀਤੀ ਮੁਲਾਕਾਤ <br/>

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਉਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਵਿਖੇ ਹਾਕੀ ਖਿਡਾਰੀਆਂ , ਕੋਚਾਂ ਤੇ ਅਧਿਕਾਰੀਆਂ ਨਾਲ ਮੁਲਾਕਾਤ ਕਰਦੇ ਹੋਏ | ਤਸਵੀਰ:-ਅਜੀਤ <br/> 29-05-2026
ਜਲੰਧਰ , 28 ਮਈ (ਡਾ. ਜਤਿੰਦਰ ਸਾਬੀ)-ਪੰਜਾਬ ਨੂੰ ਮੁੜ 'ਹਾਕੀ ਦੀ ਧਰਤੀ' ਵਜੋਂ ਵਿਸ਼ਵ ਪੱਧਰ 'ਤੇ ਸਥਾਪਿਤ ਕਰਨ ਦੇ ਮਿਸ਼ਨ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਬਰਲਟਨ ਪਾਰਕ ਵਿਖੇ ਸਪੋਰਟਸ ਹੱਬ ਵਿਖੇ ਨਵੇ ਬਣ ਰਹੇ ਹਾਕੀ ਐਸਟਰੋਟਰਫ ਮੈਦਾਨ ਤੇ ਉਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਦਾ ਦÏਰਾ ਕਰਕੇ ਖਿਡਾਰੀਆਂ ਤੇ ਜ਼ਿਲ੍ਹਾ ਜਲੰਧਰ ਦੇ ਕੋਚਾਂ ਨਾਲ ਮੁਲਾਕਾਤ ਕੀਤੀ ਅਤੇ ਆਉਣ ਵਾਲੀ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ¢ ਇਸ ਮੌਕੇ ਉਨ੍ਹਾਂ ਨੇ ਜਲੰਧਰ ਦੇ ਬਰਲਟਨ ਪਾਰਕ ਵਿਖੇ ਤਿਆਰ ਹੋ ਰਹੇ ਨਵੇਂ ਹਾਕੀ ਐਸਟ੍ਰੋਟਰਫ ਦੇ ਕੰਮ ਦੀ ਵੀ ਜਾਂਚ ਕੀਤੀ ਅਤੇ ਅਧਿਕਾਰੀਆਂ ਨੂੰ ਨਿਰਮਾਣ ਕਾਰਜ ਜਲਦ ਅਤੇ ਵਿਸ਼ਵ ਪੱਧਰੀ ਮਿਆਰਾਂ ਅਨੁਸਾਰ ਪੂਰਾ ਕਰਨ ਦੇ ਨਿਰਦੇਸ਼ ਦਿੱਤੇ¢ ਮੁੱਖ ਮੰਤਰੀ ਨੇ ਖਿਡਾਰੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੀ ਧਰਤੀ ਨੇ ਦੇਸ਼ ਨੂੰ ਅਨੇਕਾਂ ਉਲੰਪਿਅਨ ਅਤੇ ਵਿਸ਼ਵ ਪੱਧਰੀ ਹਾਕੀ ਸਿਤਾਰੇ ਦਿੱਤੇ ਹਨ ਅਤੇ ਹੁਣ ਸਮਾਂ ਆ ਗਿਆ ਹੈ ਕਿ ਪੰਜਾਬ ਮੁੜ ਆਪਣੀ ਖੋਈ ਹੋਈ ਖੇਡ ਸ਼ਾਨ ਹਾਸਲ ਕਰੇ¢ ਉਨ੍ਹਾਂ ਨੇ ਨÏਜਵਾਨ ਖਿਡਾਰੀਆਂ ਨੂੰ ਹÏਸਲਾ ਦਿੰਦਿਆਂ ਕਿਹਾ ਕਿ ਸਰਕਾਰ ਖੇਡਾਂ ਦੇ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਹਰ ਖਿਡਾਰੀ ਨੂੰ ਬਿਹਤਰ ਮੈਦਾਨ, ਕੋਚਿੰਗ ਤੇ ਸਹੂਲਤਾਂ ਦਿੱਤੀਆਂ ਜਾਣਗੀਆਂ¢ ਮੁੱਖ ਮੰਤਰੀ ਨੇ ਕਿਹਾ ਕਿ ਜਲੰਧਰ ਅਤੇ ਮੋਹਾਲੀ ਵਿੱਚ ਹੋਣ ਵਾਲੇ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਮੁਕਾਬਲੇ ਸਿਰਫ ਟੂਰਨਾਮੈਂਟ ਨਹੀਂ, ਸਗੋਂ ਪੰਜਾਬ ਦੀ ਖੇਡ ਵਿਰਾਸਤ ਦਾ ਦੁਨੀਆ ਅੱਗੇ ਪ੍ਰਦਰਸ਼ਨ ਹੋਣਗੇ¢ ਉਨ੍ਹਾਂ ਕਿਹਾ ਕਿ ਇਹ ਸਮਾਗਮ ਪੰਜਾਬ ਦੇ ਨÏਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਕੇ ਖੇਡਾਂ ਨਾਲ ਜੋੜਨ ਵਿੱਚ ਵੱਡੀ ਭੂਮਿਕਾ ਨਿਭਾਏਗਾ¢ ਦੌਰੇ ਦÏਰਾਨ ਮੁੱਖ ਮੰਤਰੀ ਨੇ ਖਿਡਾਰੀਆਂ ਨਾਲ ਮੈਦਾਨ ਵਿਚ ਸਮਾਂ ਬਿਤਾਇਆ ਅਤੇ ਉਨ੍ਹਾਂ ਦੀਆਂ ਲੋੜਾਂ ਬਾਰੇ ਵੀ ਜਾਣਕਾਰੀ ਲਈ¢ ਖਿਡਾਰੀਆਂ ਨੇ ਵੀ ਸਰਕਾਰ ਵੱਲੋਂ ਹਾਕੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ¢ ਮਾਹÏਲ ਉਸ ਵੇਲੇ ਭਾਵੁਕ ਹੋ ਗਿਆ ਜਦੋਂ ਨÏਜਵਾਨ ਖਿਡਾਰੀਆਂ ਨੇ ਕਿਹਾ ਕਿ ਪੰਜਾਬ ਵਿੱਚ ਅੰਤਰਰਾਸ਼ਟਰੀ ਹਾਕੀ ਮੁਕਾਬਲੇ ਹੋਣ ਨਾਲ ਉਨ੍ਹਾਂ ਦੇ ਸੁਪਨਿਆਂ ਨੂੰ ਨਵੀਂ ਉਡਾਣ ਮਿਲੇਗੀ¢ ਜ਼ਿਕਰਯੋਗ ਹੈ ਕਿ ਉਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਪੰਜਾਬ ਦੀ ਹਾਕੀ ਵਿਰਾਸਤ ਦਾ ਇੱਕ ਅਹਿਮ ਕੇਂਦਰ ਮੰਨਿਆ ਜਾਂਦਾ ਹੈ, ਜਿਸਦਾ ਨਾਮ ਮਹਾਨ ਉਲੰਪਿਅਨ ਸੁਰਜੀਤ ਸਿੰਘ ਦੇ ਨਾਮ 'ਤੇ ਰੱਖਿਆ ਗਿਆ ਹੈ¢ ਇਹ ਮੈਦਾਨ ਕਈ ਇਤਿਹਾਸਕ ਹਾਕੀ ਟੂਰਨਾਮੈਂਟਾਂ ਦਾ ਗਵਾਹ ਰਹਿ ਚੁੱਕਾ ਹੈ¢ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਖੇਡ ਕ੍ਰਾਂਤੀ ਦਾ ਮਕਸਦ ਪਿੰਡਾਂ ਤੋਂ ਲੈ ਕੇ ਸ਼ਹਿਰਾਂ ਤੱਕ ਖੇਡ ਸਭਿਆਚਾਰ ਨੂੰ ਮਜ਼ਬੂਤ ਕਰਨਾ ਹੈ, ਤਾਂ ਜੋ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੇ ਖਿਡਾਰੀ ਮੁੜ ਉਲੰਪਿਕ ਅਤੇ ਵਿਸ਼ਵ ਪੱਧਰ 'ਤੇ ਤਿਰੰਗਾ ਲਹਿਰਾਉਣ¢ਇਸ ਮੌਕੇ ਜ਼ਿਲ੍ਹਾ ਜਲੰਧਰ ਪ੍ਰਸ਼ਾਸ਼ਨ ਦੇ ਅਧਿਕਾਰੀ, ਜਿਲਾ ਪੁਲਿਸ ਪ੍ਰਸ਼ਾਸ਼ਨ ਤੇ ਜ਼ਿਲ੍ਹਾ ਖੇਡ ਅਫ਼ਸਰ ਜਲੰਧਰ ਤੇ ਜਲੰਧਰ ਦੇ ਕੋਚ ਤੇ 'ਆਪ' ਦੇ ਅਹੁਦੇਦਾਰ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |

ਪਿਛਲੀ ਖ਼ਬਰ ਪੁਲਿਸ ਵਲੋਂ ਚਾਲੂ ਭੱਠੀ, ਨਜਾਇਜ਼ ਸ਼ਰਾਬ ਤੇ ਲਾਹਣ ਬਰਾਮਦ ਅਗਲੀ ਖ਼ਬਰ 'ਆਪ' ਆਗੂਆਂ ਨਾਲ ਮੀਟਿੰਗ ਤੋਂ ਬਾਅਦ ਨਗਰ ਨਿਗਮ ਯੂਨੀਅਨ ਦੀ ਹੜਤਾਲ ਖ਼ਤਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।