20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਨਿਤਿਨ ਕੋਹਲੀ ਨੇ ਮੁੱਖ ਮੰਤਰੀ ਨੂੰ ਮਿਲ ਕੇ ਚੋਣਾਂ 'ਚ ਜਿੱਤ ਦਰਜ ਕਰਨ 'ਤੇ ਦਿੱਤੀ ਵਧਾਈ

ਅਜੀਤ ਡੈਸਕ 31-05-2026
ਜਲੰਧਰ, 30 ਮਈ (ਜਤਿੰਦਰ ਪੰਮੀ)-ਆਮ ਆਦਮੀ ਪਾਰਟੀ ਦੇ ਕੇਂਦਰੀ ਹਲਕਾ ਇੰਚਾਰਜ ਨਿਤਿਨ ਕੋਹਲੀ ਨੇ ਸ਼ਨਿਚਰਵਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕਰੇਕ ਉਨ੍ਹਾਂ ਨੂੰ ਸਥਾਨਕ ਸਰਕਾਰਾਂ ਚੋਣਾਂ ਵਿੱਚ ਪਾਰਟੀ ਦੀ ਜਿੱਤ 'ਤੇ ਵਧਾਈ ਦਿੱਤੀ | ਇਸ ਮੌਕੇ ਉਨ੍ਹਾਂ ਮੁੱਖ ਮੰਤਰੀ ਨੂੰ ਆਪਣੀ ਪਤਨੀ ਨਿਧੀ ਕੋਹਲੀ ਦੁਆਰਾ ਬਣਾਈ ਗਈ ਇੱਕ ਵਿਸ਼ੇਸ਼ 'ਮੰਡਲਾ ਆਰਟ' ਪੇਂਟਿੰਗ ਵੀ ਸਤਿਕਾਰ ਤੇ ਪ੍ਰਸ਼ੰਸਾ ਦੇ ਪ੍ਰਤੀਕ ਵਜੋਂ ਭੇਟ ਕੀਤੀ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਨਿਤਿਨ ਕੋਹਲੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਮਿਲਿਆ ਭਾਰੀ ਫਤਵਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਤੇ ਪੰਜਾਬ ਸਰਕਾਰ ਦੀਆਂ ਵਿਕਾਸ-ਮੁਖੀ ਨੀਤੀਆਂ ਦਾ ਸਪੱਸ਼ਟ ਸਮਰਥਨ ਕਰਦਾ ਹੈ | ਪੰਜਾਬ ਦੇ ਲੋਕਾਂ ਨੇ ਇੱਕ ਵਾਰ ਫਿਰ ਇਮਾਨਦਾਰ ਸ਼ਾਸਨ, ਪਾਰਦਰਸ਼ਤਾ ਅਤੇ ਲੋਕ ਭਲਾਈ 'ਤੇ ਕੇਂਦਿ੍ਤ ਰਾਜਨੀਤੀ ਵਿੱਚ ਆਪਣਾ ਵਿਸ਼ਵਾਸ ਪ੍ਰਗਟ ਕੀਤਾ ਹੈ | ਉਨ੍ਹਾਂ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਜਲੰਧਰ ਲੋਕ ਸਭਾ ਉਪ-ਚੋਣਾਂ, ਵਿਧਾਨ ਸਭਾ ਉਪ-ਚੋਣਾਂ, ਪੰਚਾਇਤ ਚੋਣਾਂ ਅਤੇ ਹੁਣ ਨਗਰ ਨਿਗਮ ਚੋਣਾਂ ਵਿੱਚ ਮਿਲਿਆ ਨਿਰੰਤਰ ਸਮਰਥਨ ਸਪੱਸਟ ਤੌਰ 'ਤੇ ਦਰਸਾਉਂਦਾ ਹੈ ਕਿ ਪੰਜਾਬੀ ਪ੍ਰਦਰਸ਼ਨ ਅਤੇ ਵਿਕਾਸ ਦੀ ਰਾਜਨੀਤੀ ਦੇ ਪਿੱਛੇ ਮਜ਼ਬੂਤੀ ਨਾਲ ਖੜ੍ਹੇ ਹਨ | ਨਿਤਿਨ ਕੋਹਲੀ ਨੇ ਕਿਹਾ ਕਿ ਨਗਰ ਨਿਗਮ ਚੋਣਾਂ ਦੇ ਨਤੀਜੇ ਸਿਰਫ ਇੱਕ ਚੋਣ ਜਿੱਤ ਨਹੀਂ ਹਨ, ਸਗੋਂ ਲੋਕਾਂ ਵੱਲੋਂ ਇੱਕ ਸ਼ਕਤੀਸ਼ਾਲੀ ਸੰਦੇਸ਼ ਹਨ | ਉਨ੍ਹਾਂ ਕਿਹਾ ਕਿ ਇਸ ਭਾਰੀ ਫਤਵੇ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਖੁਸ਼ਹਾਲ ਪੰਜਾਬ ਬਣਾਉਣ ਦੇ ਦਿ੍ਸ਼ਟੀਕੋਣ ਨੂੰ ਹੋਰ ਮਜ਼ਬੂਤ ਕੀਤਾ ਹੈ | ਪੰਜਾਬ ਦੇ ਲੋਕਾਂ ਦਾ ਧੰਨਵਾਦ ਕਰਦੇ ਹੋਏ ਕੋਹਲੀ ਨੇ ਕਿਹਾ ਕਿ ਸਰਕਾਰ ਪੂਰੇ ਰਾਜ ਦੇ ਹਰੇਕ ਸਹਿਰ, ਕਸਬੇ ਅਤੇ ਪਿੰਡ ਦੇ ਬਰਾਬਰ ਵਿਕਾਸ ਨੂੰ ਯਕੀਨੀ ਬਣਾਉਣ ਲਈ ਹੋਰ ਵੀ ਵਚਨਬੱਧਤਾ ਨਾਲ ਕੰਮ ਕਰਨਾ ਜਾਰੀ ਰੱਖੇਗੀ |
ਪਿਛਲੀ ਖ਼ਬਰ ਡਾ. ਮਨਬੀਰ ਸਿੰਘ ਦਾ ਰਾਜਪਾਲ ਕਵਿੰਦਰ ਗੁਪਤਾ ਵਲੋਂ 'ਬਿੱਗ ਇੰਪੈਕਟ ਐਵਾਰਡ' ਨਾਲ ਸਨਮਾਨ ਅਗਲੀ ਖ਼ਬਰ ਕਮਿਸ਼ਨਰੇਟ ਪੁਲਿਸ ਵਲੋਂ ਸੇਵਾ ਮੁਕਤ ਹੋਣ ਵਾਲੇ ਮੁਲਾਜ਼ਮਾਂ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।