21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਵਿਸ਼ਵ ਤੰਬਾਕੂ ਵਿਰੋਧੀ ਦਿਵਸ ਮੌਕੇ ਸੀ.ਐੱਚ.ਸੀ. ਬੜਾ ਪਿੰਡ ਵਿਖੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਅਜੀਤ ਡੈਸਕ 31-05-2026
ਗੁਰਾਇਆ, 30 ਮਈ (ਬਲਵਿੰਦਰ ਸਿੰਘ)-ਵਿਸ਼ਵ ਤੰਬਾਕੂ ਵਿਰੋਧੀ ਦਿਵਸ ਦੇ ਮੌਕੇ 'ਤੇ ਕਮਿਊਨਿਟੀ ਹੈਲਥ ਸੈਂਟਰ ਬੜਾ ਪਿੰਡ ਵਿਖੇ ਲੋਕਾਂ ਨੂੰ ਤੰਬਾਕੂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਸਿਵਲ ਸਰਜਨ ਡਾ ਰਾਜੇਸ਼ ਗਰਗ ਦੀ ਅਗਵਾਈ ਹੇਠ ਕੀਤਾ ਗਿਆ | ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ. ਪਰਮਜੀਤ ਸਿੰਘ ਨੇ ਕਿਹਾ ਕਿ ਤੰਬਾਕੂ ਦੀ ਵਰਤੋਂ ਵਿਸ਼ਵ ਭਰ ਵਿਚ ਮੌਤ ਅਤੇ ਬਿਮਾਰੀਆਂ ਦਾ ਇੱਕ ਵੱਡਾ ਕਾਰਨ ਹੈ | ਉਨ੍ਹਾਂ ਕਿਹਾ ਕਿ ਤੰਬਾਕੂ ਕਾਰਨ ਕੈਂਸਰ, ਦਿਲ ਦੀਆਂ ਬਿਮਾਰੀਆਂ, ਸਟਰੋਕ ਅਤੇ ਸਾਹ ਨਾਲ ਸੰਬੰਧਿਤ ਕਈ ਗੰਭੀਰ ਰੋਗ ਪੈਦਾ ਹੁੰਦੇ ਹਨ | ਉਨ੍ਹਾਂ ਲੋਕਾਂ ਨੂੰ ਤੰਬਾਕੂ ਤੋਂ ਦੂਰ ਰਹਿਣ ਅਤੇ ਨੌਜਵਾਨ ਪੀੜ੍ਹੀ ਨੂੰ ਇਸ ਬੁਰੀ ਆਦਤ ਤੋਂ ਬਚਾਉਣ ਦੀ ਅਪੀਲ ਕੀਤੀ | ਡੈਂਟਲ ਮੈਡੀਕਲ ਅਫ਼ਸਰ ਡਾ. ਅਵਿਨਾਸ਼ ਮੰਗੋਤਰਾ ਨੇ ਦੱਸਿਆ ਕਿ ਗੁਟਕਾ, ਜ਼ਰਦਾ, ਖੈਨੀ ਅਤੇ ਹੋਰ ਤੰਬਾਕੂ ਉਤਪਾਦ ਮੂੰਹ ਦੇ ਕੈਂਸਰ, ਦੰਦਾਂ ਅਤੇ ਮਸੂੜਿ੍ਹਆਂ ਦੀਆਂ ਬਿਮਾਰੀਆਂ ਦਾ ਮੁੱਖ ਕਾਰਨ ਹਨ | ਉਨ੍ਹਾਂ ਕਿਹਾ ਕਿ ਤੰਬਾਕੂ ਛੱਡਣ ਨਾਲ ਸਿਹਤ ਵਿਚ ਮਹੱਤਵਪੂਰਨ ਸੁਧਾਰ ਲਿਆਂਦਾ ਜਾ ਸਕਦਾ ਹੈ | ਮੈਡੀਕਲ ਅਫ਼ਸਰ ਡਾ. ਮਮਤਾ ਗੌਤਮ ਨੇ ਕਿਹਾ ਕਿ ਤੰਬਾਕੂ ਦਾ ਧੂੰਆਂ ਨਾ ਸਿਰਫ਼ ਇਸ ਦਾ ਸੇਵਨ ਕਰਨ ਵਾਲੇ ਵਿਅਕਤੀ ਲਈ, ਸਗੋਂ ਆਲੇ-ਦੁਆਲੇ ਮੌਜੂਦ ਲੋਕਾਂ ਲਈ ਵੀ ਹਾਨੀਕਾਰਕ ਹੁੰਦਾ ਹੈ | ਉਨ੍ਹਾਂ ਲੋਕਾਂ ਨੂੰ ਤੰਬਾਕੂ ਮੁਕਤ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕੀਤਾ |
ਪਿਛਲੀ ਖ਼ਬਰ ਮਲਸੀਆਂ ਵਿਖੇ 'ਬਾਡੀ ਫਿਟਨੈੱਸ ਮੁਕਾਬਲੇ' 'ਚ ਖਿਡਾਰੀਆਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਐੱਲ.ਪੀ.ਯੂ. ਦੇ ਸਾਬਕਾ ਵਿਦਿਆਰਥੀਆਂ ਦੇ ਕਲਾਤਮਿਕ ਜਨੂੰਨ ਨੇ ਨੌਜਵਾਨਾਂ ਲਈ ਪੈਦਾ ਕੀਤੇ ਮੌਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।