05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਨਗਰ ਕੌਂਸਲ ਚੋਣਾਂ 'ਚ ਹਲਕਾ ਨੂਰਮਹਿਲ, ਨਕੋਦਰ ਅੰਦਰ ਸ਼੍ਰੋਮਣੀ ਅਕਾਲੀ ਦਲ ਦੀ ਜ਼ੀਰੋ ਪਰਫਾਰਮੈਂਸ ਚਿੰਤਾ ਦਾ ਵਿਸ਼ਾ-ਕੇ.ਐੱਸ. ਮੱਖਣ <br/>

ਅਜੀਤ ਡੈਸਕ 01-06-2026
ਨੂਰਮਹਿਲ, 31 ਮਈ (ਤਜਿੰਦਰ ਕੁਮਾਰ)-ਨਗਰ ਕੌਂਸਲ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਕੇ.ਐੱਸ. ਮੱਖਣ ਨੇ ਨੂਰਮਹਿਲ ਵਿਖੇ ਪ੍ਰੈਸ ਕਾਨਫਰੰਸ ਕਰਦਿਆਂ ਕਿਹਾ ਕਿ ਹਲਕਾ ਨਕੋਦਰ ਅਤੇ ਨੂਰਮਹਿਲ ਵਿੱਚ ਪਾਰਟੀ ਦੀ 0 ਪਰਫਾਰਮੈਂਸ ਗੰਭੀਰ ਚਿੰਤਾ ਦਾ ਵਿਸ਼ਾ ਹੈ | ਉਨ੍ਹਾਂ ਕਿਹਾ ਕਿ ਇਹ ਨਤੀਜੇ ਪਾਰਟੀ ਨੂੰ ਆਤਮ-ਮੰਥਨ ਕਰਨ ਅਤੇ ਜ਼ਮੀਨੀ ਪੱਧਰ 'ਤੇ ਸੰਗਠਨ ਨੂੰ ਹੋਰ ਮਜ਼ਬੂਤ ਬਣਾਉਣ ਦਾ ਸੰਦੇਸ਼ ਦਿੰਦੇ ਹਨ | ਕੇ.ਐੱਸ. ਮੱਖਣ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਇੱਕ ਮਜ਼ਬੂਤ ਅਤੇ ਇਤਿਹਾਸਕ ਪਾਰਟੀ ਹੈ, ਪਰ ਮੌਜੂਦਾ ਨਤੀਜਿਆਂ ਤੋਂ ਸਬਕ ਲੈ ਕੇ ਵਰਕਰਾਂ ਅਤੇ ਆਗੂਆਂ ਨੂੰ ਇਕਜੁੱਟ ਹੋ ਕੇ ਲੋਕਾਂ ਵਿੱਚ ਦੁਬਾਰਾ ਭਰੋਸਾ ਬਣਾਉਣ ਲਈ ਕੰਮ ਕਰਨਾ ਹੋਵੇਗਾ | ਉਨ੍ਹਾਂ ਕਿਹਾ ਕਿ ਪਾਰਟੀ ਦੀਆਂ ਨੀਤੀਆਂ ਅਤੇ ਲੋਕ-ਹਿਤੈਸ਼ੀ ਕਾਰਜਾਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਨਵੀਂ ਰਣਨੀਤੀ ਤਿਆਰ ਕੀਤੀ ਜਾਵੇਗੀ ਤਾਂ ਜੋ ਆਉਣ ਵਾਲੀਆਂ ਚੋਣਾਂ ਵਿੱਚ ਬਿਹਤਰ ਨਤੀਜੇ ਪ੍ਰਾਪਤ ਕੀਤੇ ਜਾ ਸਕਣ | ਇਸ ਮੌਕੇ ਕੇ.ਐੱਸ. ਮੱਖਣ ਨੇ ਕਿਹਾ ਕਿ ਬਲਾਕ ਸਮਿਤੀ ਅਤੇ ਨਗਰ ਕੌਂਸਲ ਚੋਣਾਂ ਦੇ ਨਤੀਜਿਆਂ ਸਬੰਧੀ ਜਲਦ ਹੀ ਪਾਰਟੀ ਪ੍ਰਧਾਨ ਸੁਖਵੀਰ ਸਿੰਘ ਨਾਲ ਮੁਲਾਕਾਤ ਕਰਕੇ ਸਮੁੱਚੀ ਸਥਿਤੀ ਤੋਂ ਜਾਣੂ ਕਰਵਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਪਾਰਟੀ ਨੂੰ ਮਜ਼ਬੂਤ ਕਰਨ ਅਤੇ ਭਵਿੱਖ ਦੀ ਰਣਨੀਤੀ ਤਿਆਰ ਕਰਨ ਲਈ ਉੱਚ ਪੱਧਰ 'ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ |

ਪਿਛਲੀ ਖ਼ਬਰ ਡਾ. ਨਵਜੋਤ ਸਿੰਘ ਦਹੀਆ ਦੀ ਅਗਵਾਈ 'ਚ ਭਾਜਪਾ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਅਤੇ ਵਧ ਰਹੀ ਮਹਿੰਗਾਈ ਦੇ ਵਿਰੋਧ 'ਚ ਰ... ਅਗਲੀ ਖ਼ਬਰ ਹਮੀਰਾ ਕਰਤਾਰਪੁਰ ਰੇਲ ਮਾਰਗ ਤੋਂ 34-35 ਸਾਲਾ ਨੌਜਵਾਨ ਦੀ ਮਿਲੀ ਲਾਸ਼, ਜੀ.ਆਰ.ਪੀ. ਵਲੋਂ ਜਾਂਚ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।