23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਏ.ਡੀ.ਸੀ. ਨੇ ਸਿਆਸੀ ਪਾਰਟੀਆਂ ਨੂੰ ਐੱਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ

ਅਜੀਤ ਡੈਸਕ 04-06-2026
ਜਲੰਧਰ, 3 ਜੂਨ (ਜਤਿੰਦਰ ਪੰਮੀ)- ਚੋਣ ਕਮਿਸ਼ਨ ਵੱਲੋਂ ਪੰਜਾਬ ਵਿਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਸਬੰਧੀ ਜਾਰੀ ਸਮਾਂ ਸਾਰਨੀ ਵਿਚ ਸੋਧ ਕਰਦਿਆਂ ਨਵਾਂ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ, ਜਿਸ ਸਬੰਧੀ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਨਿੰਦਰ ਕੌਰ ਵੱਲੋਂ ਬੁੱਧਵਾਰ ਸਮੂਹ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ | ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਦੱਸਿਆ ਕਿ ਨਵੇਂ ਸੋਧੇ ਗਏ ਸ਼ਡਿਊਲ ਅਨੁਸਾਰ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾਂ 31 ਜੁਲਾਈ ਦੀ ਬਜਾਏ ਹੁਣ 3 ਅਗਸਤ ਨੂੰ ਕੀਤੀ ਜਾਵੇਗੀ | ਇਸੇ ਤਰ੍ਹਾਂ ਵੋਟਰ ਸੂਚੀ ਸਬੰਧੀ ਦਾਅਵੇ ਤੇ ਇਤਰਾਜ਼ 3 ਅਗਸਤ ਤੋਂ 2 ਸਤੰਬਰ ਤੱਕ ਪ੍ਰਾਪਤ ਕੀਤੇ ਜਾਣਗੇ | ਪ੍ਰਾਪਤ ਹੋਏ ਦਾਅਵਿਆਂ ਤੇ ਇਤਰਾਜ਼ਾਂ ਦੇ ਨਿਪਟਾਰੇ ਤੇ 'ਨੋਟਿਸ ਫ਼ੇਜ਼' ਦੀ ਪ੍ਰਕਿਰਿਆ 3 ਅਗਸਤ ਤੋਂ 28 ਸਤੰਬਰ ਤੱਕ ਮੁਕੰਮਲ ਕੀਤੀ ਜਾਵੇਗੀ | ਉਨ੍ਹਾਂ ਸਪਸ਼ਟ ਕੀਤਾ ਕਿ ਇਸ ਸੁਧਾਈ ਮੁਹਿੰਮ ਦੀਆਂ ਬਾਕੀ ਰਹਿੰਦੀਆਂ ਸਾਰੀਆਂ ਗਤੀਵਿਧੀਆਂ ਦਾ ਸ਼ਡਿਊਲ ਪਹਿਲਾਂ ਵਾਲਾ ਹੀ ਰਹੇਗਾ | ਉਨ੍ਹਾਂ ਦੱਸਿਆ ਕਿ 25 ਜੂਨ ਤੋਂ 24 ਜੁਲਾਈ ਤੱਕ ਬੂਥ ਲੈਵਲ ਅਫ਼ਸਰ ਘਰ-ਘਰ ਜਾ ਕੇ ਵੋਟਰਾਂ ਪਾਸੋਂ ਫਾਰਮ ਭਰਵਾਉਣਗੇ | ਅੰਤਿਮ ਵੋਟਰ ਸੂਚੀ ਦੀ ਪ੍ਰਕਾਸ਼ਨਾਂ 1 ਅਕਤੂਬਰ ਨੂੰ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਐਸ.ਆਈ.ਆਰ. ਤਹਿਤ ਜ਼ਿਲ੍ਹੇ ਦੇ ਹਰੇਕ ਵੋਟਰ ਨੂੰ ਬੀ.ਐਲ.ਓ. ਵਲੋਂ ਦਿੱਤਾ ਜਾਣ ਵਾਲਾ ਇਨੂਮੀਰੇਸਨ ਫਾਰਮ ਭਰਨਾ ਜ਼ਰੂਰੀ ਹੈ | ਜੇਕਰ ਕੋਈ ਵੋਟਰ ਇਨੂਮੀਰੇਸਨ ਫਾਰਮ ਨਹੀਂ ਭਰਦਾ ਹੈ ਤਾਂ ਉਸ ਨੂੰ ਡਰਾਫ਼ਟ ਵੋਟਰ ਸੂਚੀ ਵਿਚ ਸ਼ਾਮਲ ਨਹੀਂ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਵੋਟਰਾਂ ਨੂੰ 2003 ਦੀ ਵੋਟਰ ਸੂਚੀ ਨਾਲ ਵੋਟਰ ਮੈਪਿੰਗ ਦੀ ਵਿਸ਼ੇਸ਼ ਸਹੂਲਤ ਦੇਣ ਲਈ 7 ਜੂਨ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬੂਥ ਪੱਧਰ 'ਤੇ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ | ਉਨ੍ਹਾਂ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਅਨਮੈਪਡ ਵੋਟਰਾਂ ਦੀ ਸੂਚੀ ਸਾਂਝੀ ਕਰਦਿਆਂ ਉਨ੍ਹਾਂ ਨੂੰ ਇਸ ਕੈਂਪ ਸਬੰਧੀ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣ ਲਈ ਕਿਹਾ | ਵਧੀਕ ਡਿਪਟੀ ਕਮਿਸ਼ਨਰ ਨੇ ਰਾਜਨੀਤਿਕ ਪਾਰਟੀਆਂ ਨੂੰ ਇਸ ਹਫ਼ਤੇ ਦੇ ਅਖੀਰ ਤੱਕ ਆਪਣੇ ਬੀ.ਐਲ.ਏ. ਨਿਯੁਕਤ ਕਰਨ ਦੀ ਪ੍ਰਕਿਰਿਆ ਮੁਕੰਮਲ ਕਰਨ ਦੀ ਅਪੀਲ ਵੀ ਕੀਤੀ | ਉਨ੍ਹਾਂ ਦੱਸਿਆ ਕਿ ਬੀ.ਐਲ.ਏਜ. ਲਈ ਟਰੇਨਿੰਗ ਪ੍ਰੋਗਰਾਮ ਉਲੀਕਿਆ ਗਿਆ ਹੈ | ਇਸ ਮੌਕੇ ਚੋਣ ਤਹਿਸੀਲਦਾਰ ਸੁਖਦੇਵ ਸਿੰਘ ਤੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਵੀ ਮੌਜੂਦ ਸਨ |
ਪਿਛਲੀ ਖ਼ਬਰ ਪੁਲਿਸ ਤੋਂ ਪਹਿਲਾਂ ਪੀੜਤ ਨੇ ਖ਼ੁਦ ਲੱਭ ਲਿਆ ਚੋਰੀ ਹੋਇਆ ਮੋਟਰਸਾਈਕਲ ਅਗਲੀ ਖ਼ਬਰ ਫਿਲੌਰ ਦੀ ਨਾਜਾਇਜ਼ ਮਾਈਨਿੰਗ ਦਾ ਮਾਮਲਾ ਕੈਬਨਿਟ ਮੰਤਰੀ ਤੱਕ ਪੁੱਜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।