23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਪੁਲਿਸ ਤੋਂ ਪਹਿਲਾਂ ਪੀੜਤ ਨੇ ਖ਼ੁਦ ਲੱਭ ਲਿਆ ਚੋਰੀ ਹੋਇਆ ਮੋਟਰਸਾਈਕਲ

ਅਜੀਤ ਡੈਸਕ 04-06-2026
ਮਕਸੂਦਾਂ, 3 ਜੂਨ (ਸੌਰਵ ਮਹਿਤਾ) - ਸ਼ਹਿਰ ਵਿੱਚ ਵਧ ਰਹੀਆਂ ਵਾਹਨ ਚੋਰੀ ਦੀਆਂ ਵਾਰਦਾਤਾਂ ਵਿਚਕਾਰ ਇੱਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿਸ ਨੇ ਨਾ ਸਿਰਫ਼ ਚੋਰਾਂ ਦੇ ਹÏਸਲੇ ਬੇਨਕਾਬ ਕੀਤੇ ਹਨ ਸਗੋਂ ਪੁਲਿਸ ਪ੍ਰਬੰਧਾਂ ਦੀ ਕਾਰਗੁਜ਼ਾਰੀ 'ਤੇ ਵੀ ਕਈ ਸਵਾਲ ਖੜ੍ਹੇ ਕਰ ਦਿੱਤੇ ਹਨ | ਮਕਸੂਦਾਂ ਸਬਜ਼ੀ ਮੰਡੀ ਤੋਂ ਚੋਰੀ ਹੋਇਆ ਇਕ ਮੋਟਰਸਾਈਕਲ ਉਸ ਦੇ ਮਾਲਕ ਨੇ ਆਪਣੇ ਸਾਥੀਆਂ ਦੀ ਮਦਦ ਨਾਲ ਮਹਿਜ਼ ਤਿੰਨ ਘੰਟਿਆਂ ਵਿੱਚ ਹੀ ਲੱਭ ਲਿਆ ਤੇ ਕਥਿਤ ਚੋਰ ਨੂੰ ਕਾਬੂ ਕਰਕੇ ਪੁਲਿਸ ਹਵਾਲੇ ਕਰ ਦਿੱਤਾ | ਰਾਜ ਕੁਮਾਰ ਪੁੱਤਰ ਬਲੀਕਰਨ ਵਾਸੀ ਪਿੰਡ ਰੇਰੂ ਨੇ ਦੱਸਿਆ ਕਿ ਉਹ ਸਬਜ਼ੀ ਦਾ ਕੰਮ ਕਰਦਾ ਹੈ | ਰੋਜ਼ਾਨਾ ਦੀ ਤਰ੍ਹਾਂ ਉਹ ਸਵੇਰੇ ਕਰੀਬ 7 ਵਜੇ ਮਕਸੂਦਾਂ ਸਬਜ਼ੀ ਮੰਡੀ ਵਿੱਚ ਸਬਜ਼ੀ ਖਰੀਦਣ ਲਈ ਗਿਆ ਸੀ | ਕਰੀਬ 8 ਵਜੇ ਜਦੋਂ ਉਹ ਮੰਡੀ ਤੋਂ ਬਾਹਰ ਆਇਆ ਤਾਂ ਉਸ ਨੇ ਦੇਖਿਆ ਕਿ ਜਿਸ ਥਾਂ ਉਸ ਨੇ ਆਪਣਾ ਮੋਟਰਸਾਈਕਲ ਖੜ੍ਹਾ ਕੀਤਾ ਸੀ ਉੱਥੋਂ ਉਹ ਗਾਇਬ ਸੀ | ਰਾਜ ਕੁਮਾਰ ਨੇ ਤੁਰੰਤ ਪੁਲਿਸ ਕੰਟਰੋਲ ਰੂਮ ਨੂੰ ਸੂਚਨਾ ਦਿੱਤੀ | ਇਸ ਤੋਂ ਬਾਅਦ ਉਸ ਦੀ ਗੱਲਬਾਤ ਥਾਣਾ ਡਿਵੀਜ਼ਨ ਨੰਬਰ-1 ਦੀ ਪੁਲਿਸ ਨਾਲ ਹੋਈ ਜਿਨ੍ਹਾਂ ਨੇ ਉਸ ਨੂੰ ਥਾਣੇ ਆ ਕੇ ਸ਼ਿਕਾਇਤ ਦਰਜ ਕਰਵਾਉਣ ਲਈ ਕਿਹਾ | ਇਸ ਦੌਰਾਨ ਰਾਜ ਕੁਮਾਰ ਤੇ ਉਸ ਦੇ ਸਾਥੀਆਂ ਨੇ ਖੁਦ ਹੀ ਮੋਟਰਸਾਈਕਲ ਦੀ ਭਾਲ ਸ਼ੁਰੂ ਕਰ ਦਿੱਤੀ | ਤਕਰੀਬਨ ਸਵੇਰੇ 11:30 ਵਜੇ ਚੋਰੀ ਤੋਂ ਕਰੀਬ ਤਿੰਨ ਘੰਟਿਆਂ ਬਾਅਦ, ਜਦੋਂ ਉਹ ਸੋਢਲ ਨੇੜੇ ਕਾਲੀ ਮਾਤਾ ਮੰਦਰ ਕੋਲ ਪਹੁੰਚੇ ਤਾਂ ਉਨ੍ਹਾਂ ਦੀ ਨਜ਼ਰ ਆਪਣੇ ਮੋਟਰਸਾਈਕਲ 'ਤੇ ਪਈ¢ ਇੱਕ ਨੌਜਵਾਨ ਮੋਟਰਸਾਈਕਲ 'ਤੇ ਬੈਠਾ ਹੋਇਆ ਸੀ ਜਦਕਿ ਉਸ ਦਾ ਸਾਥੀ ਨੇੜਲੇ ਖੋਖੇ ਤੋਂ ਬੀੜੀ-ਸਿਗਰਟ ਖਰੀਦ ਰਿਹਾ ਸੀ | ਰਾਜ ਕੁਮਾਰ ਨੇ ਆਪਣੇ ਸਾਥੀਆਂ ਦੀ ਮਦਦ ਨਾਲ ਮੋਟਰਸਾਈਕਲ 'ਤੇ ਬੈਠੇ ਨÏਜਵਾਨ ਨੂੰ ਕਾਬੂ ਕਰ ਲਿਆ | ਇਸ ਦੌਰਾਨ ਉਸ ਦਾ ਦੂਜਾ ਸਾਥੀ ਮੌਕੇ ਤੋਂ ਫਰਾਰ ਹੋ ਗਿਆ | ਪੀੜਤ ਦੇ ਦਾਅਵੇ ਮੁਤਾਬਕ ਕਾਬੂ ਕੀਤੇ ਗਏ ਨÏਜਵਾਨ ਨੇ ਕਿਹਾ ਕਿ ਉਸ ਨੇ ਇਹ ਮੋਟਰਸਾਈਕਲ 3 ਹਜ਼ਾਰ ਰੁਪਏ ਵਿੱਚ ਖਰੀਦਿਆ ਹੈ ਤੇ ਮੋਟਰਸਾਈਕਲ ਵਾਪਸ ਲੈ ਜਾਣ ਲਈ ਕਿਹਾ |
ਹੈਰਾਨੀ ਦੀ ਗੱਲ ਇਹ ਰਹੀ ਕਿ ਮੋਟਰਸਾਈਕਲ ਦੀ ਪਿਛਲੀ ਨੰਬਰ ਪਲੇਟ ਤੇ ਹੋਰ ਕੁਝ ਹਿੱਸੇ ਉਤਾਰ ਦਿੱਤੇ ਗਏ ਸਨ ਤਾਂ ਜੋ ਉਸ ਦੀ ਪਛਾਣ ਕਰਨੀ ਮੁਸ਼ਕਲ ਹੋ ਜਾਵੇ | ਇਸ ਤੋਂ ਇਹ ਵੀ ਸਪੱਸ਼ਟ ਹੁੰਦਾ ਹੈ ਕਿ ਚੋਰੀ ਤੋਂ ਕੁਝ ਹੀ ਸਮੇਂ ਬਾਅਦ ਵਾਹਨਾਂ ਦਾ ਹੂਲੀਆ ਬਦਲਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਤਾਂ ਜੋ ਪੁਲਿਸ ਤੇ ਮਾਲਕ ਦੀ ਨਜ਼ਰ ਤੋਂ ਬਚਿਆ ਜਾ ਸਕੇ | ਘਟਨਾ ਦੀ ਸੂਚਨਾ ਮਿਲਣ ਉਪਰੰਤ ਥਾਣਾ ਡਿਵੀਜ਼ਨ ਨੰਬਰ-1 ਦੀ ਪੁਲਿਸ ਮੌਕੇ 'ਤੇ ਪਹੁੰਚੀ ਤੇ ਮੋਟਰਸਾਈਕਲ ਸਮੇਤ ਕਾਬੂ ਕੀਤੇ ਗਏ ਨੋਜਵਾਨ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ | ਪੁਲਿਸ ਨੇ ਰਾਜ ਕੁਮਾਰ ਦੇ ਬਿਆਨ ਦਰਜ ਕਰਕੇ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ ਜਦਕਿ ਉਸ ਦੇ ਫਰਾਰ ਸਾਥੀ ਦੀ ਭਾਲ ਲਈ ਕਾਰਵਾਈ ਕੀਤੀ ਜਾ ਰਹੀ ਹੈ |
ਪਿਛਲੀ ਖ਼ਬਰ 99 ਕਾਲੋਨੀਆਂ 'ਚ ਬਿਜਲੀ ਕੁਨੈਕਸ਼ਨ ਦੇਣ ਸੰਬੰਧੀ ਪਾਵਰਕਾਮ ਨੂੰ ਨਹੀਂ ਮਿਲੀ ਰਿਪੋਰਟ ਪਾਵਰਕਾਮ ਨੇ ਕਮੇਟੀ ਦੇ ਚੇਅਰਮੈਨ... ਅਗਲੀ ਖ਼ਬਰ ਏ.ਡੀ.ਸੀ. ਨੇ ਸਿਆਸੀ ਪਾਰਟੀਆਂ ਨੂੰ ਐੱਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।