23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਸਿਆਸੀ ਬਦਲਾਖੋਰੀ ਤਹਿਤ ਕੀਤਾ ਮਜੀਠੀਆ ਖ਼ਿਲਾਫ਼ ਪਰਚਾ - ਜਸਪ੍ਰੀਤ ਸਿੰਘ ਚੌਹਾਨ

ਅਜੀਤ ਡੈਸਕ 04-06-2026
ਜਲੰਧਰ, 3 ਜੂਨ (ਜਸਪਾਲ ਸਿੰਘ)- ਯੂਥ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਜਸਪ੍ਰੀਤ ਸਿੰਘ ਚੌਹਾਨ ਨੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਖਿਲਾਫ ਦਰਜ ਕੀਤੇ ਕੇਸ ਨੂੰ ਝੂਠਾ ਤੇ ਸਿਆਸੀ ਬਦਲਾਖੋਰੀ ਤੋਂ ਪ੍ਰੇਰਿਤ ਦੱਸਦਿਆਂ ਇਸ ਕਾਰਵਾਈ ਦੀ ਸਖਤ ਸ਼ਬਦਾਂ 'ਚ ਆਲੋਚਨਾ ਕੀਤੀ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਿਰੋਧੀ ਧਿਰ ਦੇ ਆਗੂਆਂ ਨੂੰ ਨਿਸ਼ਾਨਾ ਬਣਾ ਕੇ ਲੋਕਤੰਤਰਿਕ ਮੁੱਲਾਂ ਨੂੰ ਠੇਸ ਪਹੁੰਚਾ ਰਹੀ ਹੈ | ਜਸਪ੍ਰੀਤ ਸਿੰਘ ਚੌਹਾਨ ਨੇ ਕਿਹਾ ਕਿ ਸ. ਮਜੀਠੀਆ ਨੇ ਹਮੇਸ਼ਾ ਹੀ ਪੰਜਾਬ ਤੇ ਪੰਜਾਬੀਆਂ ਦੇ ਹੱਕਾਂ ਲਈ ਆਵਾਜ਼ ਉਠਾਈ ਤੇ ਉਨ੍ਹਾਂ ਨੂੰ ਸਿਆਸੀ ਤੌਰ 'ਤੇ ਕਮਜ਼ੋਰ ਕਰਨ ਅਤੇ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਸਰਕਾਰ ਵੱਲੋਂ ਝੂਠੇ ਕੇਸਾਂ ਦਾ ਸਹਾਰਾ ਲਿਆ ਜਾ ਰਿਹਾ ਹੈ ¢ ਉਨ੍ਹਾਂ ਦੋਸ਼ ਲਗਾਇਆ ਕਿ ਜਦੋਂ ਵੀ ਸਰਕਾਰ ਆਪਣੀਆਂ ਨਾਕਾਮੀਆਂ ਤੋਂ ਲੋਕਾਂ ਦਾ ਧਿਆਨ ਹਟਾਉਣਾ ਚਾਹੁੰਦੀ ਹੈ ਤਾਂ ਉਹ ਵਿਰੋਧੀ ਧਿਰ ਦੇ ਨੇਤਾਵਾਂ ਖ਼ਿਲਾਫ਼ ਅਜਿਹੀਆਂ ਕਾਰਵਾਈਆਂ ਕਰਦੀ ਹੈ ¢ ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਸਭ ਕੁਝ ਦੇਖ ਰਹੇ ਹਨ ਤੇ ਸਮਝਦੇ ਹਨ ਕਿ ਇਹ ਕਾਰਵਾਈਆਂ ਸਿਰਫ਼ ਰਾਜਨੀਤਿਕ ਬਦਲੇ ਦੀ ਭਾਵਨਾ ਤਹਿਤ ਕੀਤੀਆਂ ਜਾ ਰਹੀਆਂ ਹਨ ¢ ਉਨ੍ਹਾਂ ਮਜੀਠੀਆ ਖਿਲਾਫ ਦਰਜ ਕੇਸ ਤੁਰੰਤ ਰੱਦ ਕਰਨ ਦੀ ਮੰਗ ਕੀਤੀ ਹੈ |
ਪਿਛਲੀ ਖ਼ਬਰ ਲੋਕ ਰਾਜ ਦੀ ਬੁਨਿਆਦ ਚੋਣ ਪ੍ਰਣਾਲੀ ਨੂੰ ਬੇਅਰਥ ਬਣਾਉਣ ਵਾਲੇ ਐੱਸ. ਆਈ. ਆਰ. ਦਾ ਡਟਵਾਂ ਵਿਰੋਧ ਕਰੋ-ਪਾਸਲਾ ਅਗਲੀ ਖ਼ਬਰ ਜਲੰਧਰ ਡਰਮੈਟੋਲੋਜਿਸਟ ਐਸੋਸੀਏਸ਼ਨ ਨੇ ਵੱਧ ਰਹੇ ਝੋਲਾਛਾਪ ਡਾਕਟਰਾਂ, ਗ਼ੈਰ-ਕਾਨੂੰਨੀ ਸਕਿਨ ਤੇ ਕਾਸਮੈਟਿਕ ਕਲੀਨਿਕਾਂ ਖ਼ਿਲ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।