ਜਲੰਧਰ, 3 ਜੂਨ (ਐੱਮ. ਐੱਸ. ਲੋਹੀਆ) -ਗੁਰਦੁਆਰਾ ਦੀਵਾਨ ਅਸਥਾਨ ਸੈਂਟਰਲ ਟਾਊਨ, ਜਲੰਧਰ ਵਿਖੇ ਵਿਸ਼ਾਲ ਗੁਰਮਤਿ ਕੈਂਪ ਦੀ ਆਰੰਭਤਾ ਹੋਈ, ਜਿਸ ਦੇ ਪਹਿਲੇ ਦਿਨ 100 ਦੇ ਕਰੀਬ ਬੱਚਿਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ | ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮੋਹਨ ਸਿੰਘ ਢੀਂਡਸਾ, ਸੁਰਿੰਦਰ ਸਿੰਘ ਵਿਰਦੀ, ਮੱਖਣ ਸਿੰਘ ਅਤੇ ਜਨਰਲ ਸਕੱਤਰ ਗੁਰਮੀਤ ਸਿੰਘ ਬਿੱਟੂ ਨੇ ਜਾਣਕਾਰੀ ਦਿੱਤੀ ਕਿ ਇਹ ਗੁਰਮਤਿ ਕੈਂਪ 13 ਜੂਨ ਤੱਕ ਰੋਜ਼ਾਨਾ ਜਾਰੀ ਰਹੇਗਾ | ਇਸ ਕੈਂਪ ਦੌਰਾਨ ਬੱਚੇ ਦਸਤਾਰ, ਤਬਲਾ, ਹਾਰਮੋਨੀਅਮ ਦੀ ਸਿਖਲਾਈ ਲੈ ਰਹੇ ਹਨ | ਉਨ੍ਹਾਂ ਨੂੰ ਗੁਰ ਇਤਿਹਾਸ ਦੀ ਜਾਣਕਾਰੀ ਭਾਈ ਸੁਖਜੀਤ ਸਿੰਘ ਕਪੂਰਥਲਾ ਵਾਲਿਆਂ ਵਲੋਂ ਦਿੱਤੀ ਜਾ ਰਹੀ ਹੈ | ਪ੍ਰਬੰਧਕਾਂ ਨੇ ਦੱਸਿਆ ਕਿ ਇਸ ਕੈਂਪ ਦਾ ਮੁੱਖ ਉਦੇਸ਼ ਬੱਚਿਆਂ ਨੂੰ ਨਿਤਨੇਮ ਅਤੇ ਗੁਰੂ ਘਰਾਂ 'ਚ ਸੇਵਾਵਾਂ ਕਿਸ ਤਰ੍ਹਾਂ ਨਿਭਾਉਣੀਆਂ ਚਾਹੀਦੀਆਂ ਹਨ ਬਾਰੇ ਜਾਗਰੂਕ ਕਰਨਾ ਹੈ | ਸੰਗਤ ਨੇ ਇਸ ਕੈਂਪ ਦੀ ਸ਼ਲਾਘਾ ਕੀਤੀ ਅਤੇ ਨੌਜਵਾਨ ਸਭਾ ਗੁਰਦੁਆਰਾ ਦੀਵਾਨ ਅਸਥਾਨ ਦੇ ਮੈਂਬਰਾਂ ਦੀ ਹੌਂਸਲਾਂ ਅਫ਼ਜ਼ਾਈ ਕੀਤੀ | ਇਸ ਮੌਕੇ ਜਸਕੀਰਤ ਸਿੰਘ ਜੱਸੀ, ਬਾਵਾ ਗਾਬਾ, ਹਰਮਨਜੋਤ ਸਿੰਘ, ਗੁਰਨੀਤ ਸਿੰਘ, ਅਨਮੋਲ ਸਿੰਘ, ਭਵਜੋਤ ਸਿੰਘ, ਹਰਪ੍ਰੀਤ ਸਿੰਘ, ਪਰਮਿੰਦਰ ਸਿੰਘ, ਜਸਦੀਪ, ਅਜਮੇਰ ਸਿੰਘ, ਹਰਮਨ ਮੱਕੜ ਅਤੇ ਹੋਰ ਹਾਜ਼ਰ ਸਨ |