22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਪੰਜਾਬ 'ਚ ਕਾਨੂੰਨ ਵਿਵਸਥਾ ਕੰਟਰੋਲ ਤੋਂ ਹੋਈ ਬਾਹਰ-ਸੁਰਿੰਦਰ ਕੌਰ

ਅਜੀਤ ਡੈਸਕ 04-06-2026
• ਨਿਊ ਰਾਜਨ ਨਗਰ 'ਚ ਵਰਕਰਾਂ ਨਾਲ ਕੀਤੀ ਮੀਟਿੰਗ, ਵਿਧਾਨ ਸਭਾ ਚੋਣਾਂ ਦੀ ਤਿਆਰੀ 'ਤੇ ਚਰਚਾ
ਜਲੰਧਰ, 3 ਜੂਨ (ਪਵਨ ਖਰਬੰਦਾ)-ਜਲੰਧਰ ਵੈੱਸਟ ਵਿਧਾਨ ਸਭਾ ਖੇਤਰ ਦੀ ਕਾਂਗਰਸ ਹਲਕਾ ਇੰਚਾਰਜ ਸੁਰਿੰਦਰ ਕੌਰ ਨੇ ਬਸਤੀ ਪੀਰਦਾਦ ਰੋਡ ਸਥਿਤ ਨਿਊ ਰਾਜਨ ਨਗਰ 'ਚ ਖੇਤਰ ਵਾਸੀਆਂ ਸਮੇਤ ਕਾਂਗਰਸੀ ਆਗੂਆਂ ਤੇ ਵਰਕਰਾਂ ਨਾਲ ਮੀਟਿੰਗ ਕੀਤੀ | ਇਸ 'ਚ ਪਾਰਟੀ ਦੇ ਸੀਨੀਅਰ ਆਗੂ ਅਤੇ ਇਲਾਕੇ ਦੇ ਲੋਕ ਵੱਡੀ ਗਿਣਤੀ 'ਚ ਸ਼ਾਮਲ ਹੋਏ | ਮੀਟਿੰਗ 'ਚ ਵਿਧਾਨ ਸਭਾ ਚੋਣਾਂ 2027 ਨੂੰ ਲੈ ਕੇ ਚਰਚਾ ਕੀਤੀ ਗਈ ਅਤੇ ਸਥਾਨਕ ਲੋਕਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਗਈਆਂ | ਸੁਰਿੰਦਰ ਕੌਰ ਨੇ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਜ਼ੋਰਦਾਰ ਹਮਲਾ ਬੋਲਦਿਆਂ ਕਿਹਾ ਕਿ ਆਪ ਸਰਕਾਰ ਨੇ ਆਪਣੇ ਕਾਰਜਕਾਲ 'ਚ ਪੰਜਾਬ ਦਾ ਵਿਨਾਸ਼ ਕਰ ਦਿੱਤਾ ਹੈ | ਸਭ ਤੋਂ ਖਰਾਬ ਹਾਲਤ ਕਾਨੂੰਨ-ਵਿਵਸਥਾ ਦੀ ਹੈ | ਦਿਨ-ਦਿਹਾੜੇ ਕਤਲ ਹੋ ਰਹੇ ਹਨ, ਲੁੱਟ-ਖੋਹ ਦੀਆਂ ਘਟਨਾਵਾਂ ਵਧੀਆਂ ਹਨ ਅਤੇ ਨਸ਼ੇ ਦੀ ਵਿਕਰੀ ਰੋਕਣ ਲਈ ਕੋਈ ਠੋਸ ਕਦਮ ਨਹੀਂ ਚੁੱਕੇ ਜਾ ਰਹੇ | ਉਨ੍ਹਾਂ ਕਿਹਾ ਕਿ ਸਰਕਾਰ ਸਿਰਫ ਇਸ਼ਤਿਹਾਰਾਂ 'ਚ ਨਜ਼ਰ ਆ ਰਹੀ ਹੈ, ਜ਼ਮੀਨੀ ਪੱਧਰ 'ਤੇ ਕੋਈ ਕੰਮ ਨਹੀਂ ਹੋ ਰਿਹਾ | ਲੋਕ ਅੱਜ ਵੀ ਕਾਂਗਰਸ ਦੇ ਕਾਰਜਕਾਲ 'ਚ ਹੋਏ ਵਿਕਾਸ ਕਾਰਜਾਂ ਨੂੰ ਯਾਦ ਕਰ ਰਹੇ ਹਨ | ਜਨਤਾ ਕਾਂਗਰਸ ਪਾਰਟੀ ਨੂੰ ਸੱਤਾ 'ਚ ਲਿਆਉਣਾ ਚਾਹੁੰਦੀ ਹੈ | ਇਸ਼ ਦੌਰਾਨ ਮੀਟਿੰਗ 'ਚ ਪਹੁੰਚਣ 'ਤੇ ਕਾਂਗਰਸੀ ਆਗੂਆਂ ਅਤੇ ਇਲਾਕੇ ਦੇ ਲੋਕਾਂ ਨੇ ਹਲਕਾ ਇੰਚਾਰਜ ਸੁਰਿੰਦਰ ਕੌਰ ਦਾ ਜ਼ੋਰਦਾਰ ਸਵਾਗਤ ਕੀਤਾ ਅਤੇ ਪੂਰਨ ਸਹਿਯੋਗ ਦਾ ਵਾਅਦਾ ਕੀਤਾ | ਇਸ ਮੌਕੇ ਬ੍ਰਹਮਦੇਵ ਸਹੋਤਾ, ਗੌਰਵ ਘਈ, ਸੌਰਵ ਘਈ, ਰਾਕੇਸ਼ ਕੁਮਾਰ, ਪਵਨ ਕੁਮਾਰ, ਰਾਜੂ ਥਾਪਰ, ਦੇਵਰਾਜ ਜੀ, ਚੰਦੂ ਸ਼ਾਹ, ਨੀਲ ਬੱਤਰਾ, ਸੰਨੀ ਬਾਜਵਾ ਸਮੇਤ ਵੱਡੀ ਗਿਣਤੀ 'ਚ ਵਰਕਰ ਮੌਜੂਦ ਰਹੇ | ਸੁਰਿੰਦਰ ਕੌਰ ਨੇ ਕਿਹਾ ਕਿ ਬੂਥ ਪੱਧਰ ਤੱਕ ਸੰਗਠਨ ਨੂੰ ਮਜ਼ਬੂਤ ਕਰਕੇ ਜਨਤਾ ਦੀ ਆਵਾਜ਼ ਬੁਲੰਦ ਕੀਤੀ ਜਾਵੇਗੀ |
ਪਿਛਲੀ ਖ਼ਬਰ ਐਡਵੋਕੇਟ ਸ਼ੁਗਲੀ ਦੀ ਪਹਿਲੀ ਬਰਸੀ ਕੱਲ੍ਹ ਅਗਲੀ ਖ਼ਬਰ ਸਿੱਖ ਧਰਮ 'ਚ ਰਿਵਾਇਤੀ ਹਥਿਆਰਾਂ ਦਾ ਧਾਰਮਿਕ ਅਤੇ ਇਤਿਹਾਸਕ ਮਹੱਤਵ-ਇੰਟਰਨੈਸ਼ਨਲ ਸਿੱਖ ਕੌਂਸਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।