22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਐਡਵੋਕੇਟ ਸ਼ੁਗਲੀ ਦੀ ਪਹਿਲੀ ਬਰਸੀ ਕੱਲ੍ਹ

ਅਜੀਤ ਡੈਸਕ 04-06-2026
ਜਲੰਧਰ, 3 ਜੂਨ (ਜਸਪਾਲ ਸਿੰਘ)- 'ਨਵਾਂ ਜ਼ਮਾਨਾ' ਨੂੰ ਚਲਾਉਣ ਵਾਲੀ ਸੰਸਥਾ ਅਰਜਨ ਸਿੰਘ ਗੜਗੱਜ ਫਾਊਾਡੇਸ਼ਨ ਦੇ ਸਕੱਤਰ ਅਤੇ 'ਨਵਾਂ ਜ਼ਮਾਨਾ' ਦੇ ਪਿ੍ੰਟਰ ਤੇ ਪਬਲਿਸ਼ਰ ਰਹੇ ਮਰਹੂਮ ਐਡਵੋਕੇਟ ਗੁਰਮੀਤ ਸਿੰਘ ਸ਼ੁਗਲੀ ਦੀ ਪਹਿਲੀ ਬਰਸੀ 5 ਜੂਨ ਦਿਨ ਸ਼ੁੱਕਰਵਾਰ ਨੂੰ ਦੇਸ਼ ਭਗਤ ਯਾਦਗਾਰ ਕੰਪਲੈਕਸ ਦੇ ਵਿਸ਼ਨੂੰ ਗਣੇਸ਼ ਪਿੰਗਲੇ ਹਾਲ ਵਿਖੇ ਮਨਾਈ ਜਾ ਰਹੀ ਹੈ | ਗੁਰਮੀਤ ਸਿੰਘ ਸ਼ੁਗਲੀ ਯਾਦਗਾਰੀ ਟਰੱਸਟ ਦੇ ਸਰਪ੍ਰਸਤ ਬੀਬੀ ਮਹਿੰਦਰ ਕੌਰ ਤੇ ਉਨ੍ਹਾਂ ਦੇ ਬੇਟੇ ਐਡਵੋਕੇਟ ਰਜਿੰਦਰ ਸਿੰਘ ਮੰਡ ਨੇ ਦੱਸਿਆ ਕਿ ਇਸ ਸੰਬੰਧੀ ਸਮਾਗਮ ਸਵੇਰੇ 11 ਵਜੇ ਤੋਂ ਲੈ ਕੇ 1 ਵਜੇ ਤੱਕ ਹੋਣਗੇ ਤੇ ਇਸ ਮੌਕੇ ਐਡਵੋਕੇਟ ਸ਼ੁਗਲੀ ਦੇ ਸਨੇਹੀ, ਪਰਿਵਾਰਕ ਮੈਂਬਰ, ਕਮਿਊਨਿਸਟ ਆਗੂ ਤੇ ਵਿਦਵਾਨ ਉਨ੍ਹਾਂ ਦੀ ਬਹੁਪੱਖੀ ਸ਼ਖਸੀਅਤ ਬਾਰੇ ਚਾਨਣਾ ਪਾਉਣਗੇ |
ਪਿਛਲੀ ਖ਼ਬਰ ਗਊ ਨੂੰ ਰਾਸ਼ਟਰੀ ਪਸ਼ੂ ਐਲਾਨਣ ਲਈ ਪ੍ਰਧਾਨ ਮੰਤਰੀ ਦੇ ਨਾਂਅ ਡੀ.ਸੀ. ਨੂੰ ਦਿੱਤਾ ਮੰਗ ਪੱਤਰ ਅਗਲੀ ਖ਼ਬਰ ਪੰਜਾਬ 'ਚ ਕਾਨੂੰਨ ਵਿਵਸਥਾ ਕੰਟਰੋਲ ਤੋਂ ਹੋਈ ਬਾਹਰ-ਸੁਰਿੰਦਰ ਕੌਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।