22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਗਊ ਨੂੰ ਰਾਸ਼ਟਰੀ ਪਸ਼ੂ ਐਲਾਨਣ ਲਈ ਪ੍ਰਧਾਨ ਮੰਤਰੀ ਦੇ ਨਾਂਅ ਡੀ.ਸੀ. ਨੂੰ ਦਿੱਤਾ ਮੰਗ ਪੱਤਰ

ਅਜੀਤ ਡੈਸਕ 04-06-2026
ਜਲੰਧਰ, 3 ਜੂਨ (ਐੱਮ.ਐੱਸ. ਲੋਹੀਆ) - ਗਊ ਨੂੰ ਰਾਸ਼ਟਰੀ ਪਸ਼ੂ ਐਲਾਨਣ ਦੀ ਭਾਰਤ ਸਰਕਾਰ ਤੋਂ ਮੰਗ ਕਰਦੇ ਹੋਏ ਮੁਸਲਿਮ ਸੰਗਠਨ ਪੰਜਾਬ ਦੇ ਪ੍ਰਧਾਨ ਅਤੇ ਮਨੁੱਖੀ ਅਧਿਕਾਰ ਕਾਰਕੁਨ ਐਡਵੋਕੇਟ ਨਈਮ ਖਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਕ ਮੰਗ ਪੱਤਰ ਭੇਜਿਆ ਹੈ | ਨਈਮ ਖਾਨ ਨੇ ਜਾਣਕਾਰੀ ਦਿੱਤੀ ਕਿ ਡਿਪਟੀ ਕਮਿਸ਼ਨਰ ਜਲੰਧਰ ਵਰਜੀਤ ਵਾਲੀਆ ਰਾਹੀਂ ਪ੍ਰਧਾਨ ਮੰਤਰੀ ਦਫ਼ਤਰ ਨੂੰ ਭੇਜੇ ਗਏ ਇਸ ਮੰਗ ਪੱਤਰ 'ਚ ਕਿਹਾ ਗਿਆ ਹੈ ਕਿ ਗਊ ਭਾਰਤ ਦੀ ਸਭਿਆਚਾਰਕ, ਧਾਰਮਿਕ, ਖੇਤੀਬਾੜੀ, ਆਰਥਿਕ ਤੇ ਵਾਤਾਵਰਣ ਵਿਰਾਸਤ ਦਾ ਇਕ ਮਹੱਤਵਪੂਰਨ ਹਿੱਸਾ ਰਹੀ ਹੈ | ਉਨ੍ਹਾਂ ਕਿਹਾ ਕਿ ਦੇਸ਼ ਦੀ ਵਿਭਿੰਨਤਾ ਅਤੇ ਏਕਤਾ ਨੂੰ ਮਜ਼ਬੂਤ ਕਰਨ ਲਈ ਵੱਖ-ਵੱਖ ਭਾਈਚਾਰਿਆਂ ਦੇ ਧਾਰਮਿਕ ਤੇ ਸਭਿਆਚਾਰਕ ਮੁੱਲਾਂ ਦਾ ਸਤਿਕਾਰ ਕਰਨਾ ਜ਼ਰੂਰੀ ਹੈ | ਉਨ੍ਹਾਂ ਕਿਹਾ ਕਿ ਗਊ ਹਿੰਦੂ ਭਾਈਚਾਰੇ ਦੇ ਕਰੋੜਾਂ ਲੋਕਾਂ ਦੀ ਆਸਥਾ ਦਾ ਕੇਂਦਰ ਹੈ ਤੇ ਇਸਦਾ ਸਤਿਕਾਰ ਰਾਸ਼ਟਰੀ ਏਕਤਾ ਤੇ ਸਮਾਜਿਕ ਸਦਭਾਵਨਾ ਨੂੰ ਉਤਸ਼ਾਹਿਤ ਕਰਦਾ ਹੈ |
ਪਿਛਲੀ ਖ਼ਬਰ ਸ. ਗੁਰਦੀਪ ਸਿੰੰਘ ਯਾਦਗਾਰੀ ਅੰਡਰ 14 ਸਾਲ ਕ੍ਰਿਕਟ ਟੂਰਨਾਮੈਂਟ ਈ.ਸੀ.ਆਈ ਤੇ ਵਾਈ.ਸੀ.ਏ. ਵਲੋਂ ਸ਼ਾਨਦਾਰ ਜਿੱਤ ਅਗਲੀ ਖ਼ਬਰ ਐਡਵੋਕੇਟ ਸ਼ੁਗਲੀ ਦੀ ਪਹਿਲੀ ਬਰਸੀ ਕੱਲ੍ਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।