22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਹੁਣ 3 ਅਗਸਤ ਨੂੰ ਹੋਵੇਗੀ ਡ੍ਰਾਫਟ ਵੋਟਰ ਸੂਚੀ ਦੀ ਪ੍ਰਕਾਸ਼ਨਾ-ਜ਼ਿਲ੍ਹਾ ਚੋਣ ਅਫਸਰ ਵਰਜੀਤ ਵਾਲੀਆ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਸੰਬੰਧੀ ਸੋਧੀ ਹੋਈ ਸਮਾਂ ਸਾਰਨੀ ਜਾਰੀ

ਵੋਟਰ ਸੂਚੀਆਂ ਦੀ ਐੱਸ. ਆਈ. ਆਰ. ਸੰਬੰਧੀ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕਰਦੇ ਹੋਏ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣਕਾਰ ਅਫਸਰ ਵਰਜੀਤ ਵਾਲੀਆ | ਨਾਲ ਹਨ ਵਧੀਕ ਡਿਪਟੀ ਕਮਿਸ਼ਨਰ (ਜ) ਅਮਨਿੰਦਰ ਕੌਰ, ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫਸਰ, ਚੋਣ ਤਹਿਸੀਲਦਾਰ ਸੁਖਦੇਵ ਸਿੰਘ ਅਤੇ ਹੋਰ ਅਧਿਕਾਰੀ | ਤਸਵੀਰ-ਮੁਨੀਸ਼ <br/> 04-06-2026
• ਕਿਹਾ, ਵੋਟਰ ਮੈਪਿੰਗ ਦੀ ਸਹੂਲਤ ਲਈ ਜ਼ਿਲ੍ਹੇ ਦੇ ਸਾਰੇ ਬੂਥਾਂ 'ਤੇ 7 ਜੂਨ ਨੂੰ ਲਾਇਆ ਜਾਵੇਗਾ ਵਿਸ਼ੇਸ਼ ਕੈਂਪ
ਜਲੰਧਰ, 3 ਜੂਨ (ਜਤਿੰਦਰ ਪੰਮੀ)-ਭਾਰਤ ਚੋਣ ਕਮਿਸ਼ਨ ਵੱਲੋਂ ਪੰਜਾਬ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਵੀਜ਼ਨ (ਐੱਸ.ਆਈ.ਆਰ.) ਸੰਬੰਧੀ ਸੋਧੀ ਹੋਈ ਸਮਾਂ ਸਾਰਣੀ ਜਾਰੀ ਕੀਤੀ ਗਈ ਹੈ | ਮੁੱਖ ਚੋਣ ਅਧਿਕਾਰੀ ਅਨਿੰਦਿਤਾ ਮਿੱਤਰਾ ਵੱਲੋਂ ਵੀਡੀਓ ਕਾਨਫਰੰਸ ਰਾਹੀਂ ਕੀਤੀ ਮੀਟਿੰਗ ਵਿੱਚ ਹਿੱਸਾ ਲੈਣ ਉਪਰੰਤ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਵਰਜੀਤ ਵਾਲੀਆ ਨੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਦੱਸਿਆ ਕਿ ਸੋਧੇ ਹੋਏ ਪ੍ਰੋਗਰਾਮ ਅਨੁਸਾਰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦਾ ਖਰੜਾ ਹੁਣ 3 ਅਗਸਤ ਨੂੰ ਪ੍ਰਕਾਸ਼ਿਤ ਕੀਤਾ ਜਾਵੇਗਾ ਅਤੇ ਦਾਅਵੇ ਤੇ ਇਤਰਾਜ਼ 3 ਅਗਸਤ ਤੋਂ 2 ਸਤੰਬਰ ਤੱਕ ਪ੍ਰਾਪਤ ਕੀਤੇ ਜਾਣਗੇ | ਇਸੇ ਤਰ੍ਹਾਂ ਨੋਟਿਸ ਪੜਾਅ/ਦਾਅਵਿਆਂ ਤੇ ਇਤਰਾਜ਼ਾਂ ਦਾ ਨਿਪਟਾਰਾ 3 ਅਗਸਤ ਤੋਂ 28 ਸਤੰਬਰ ਤੱਕ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਬਾਕੀ ਸਮਾਂ ਸਾਰਣੀ 14 ਮਈ ਨੂੰ ਜਾਰੀ ਨੋਟੀਫਿਕੇਸ਼ਨ ਅਨੁਸਾਰ ਹੀ ਰਹੇਗੀ ਅਤੇ ਅੰਤਿਮ ਵੋਟਰ ਸੂਚੀ ਦੀ ਪ੍ਰਕਾਸ਼ਨਾ 1 ਅਕਤੂਬਰ 2026 ਨੂੰ ਕੀਤੀ ਜਾਵੇਗੀ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੇ 16,50,814 ਵੋਟਰਾਂ ਵਿੱਚੋਂ ਐੱਸ.ਆਈ.ਆਰ ਮੈਪਿੰਗ ਤਹਿਤ 13,44,130 ਵੋਟਰ (81.42 ਫੀਸਦੀ) 2003 ਦੀ ਵੋਟਰ ਸੂਚੀ ਨਾਲ ਮੈਪ ਕੀਤੇ ਜਾ ਚੁੱਕੇ ਹਨ | ਉਨ੍ਹਾਂ ਦੱਸਿਆ ਕਿ ਸੀ.ਈ.ਓ. ਪੰਜਾਬ ਦੀਆਂ ਹਦਾਇਤਾਂ ਅਨੁਸਾਰ 2003 ਦੀ ਵੋਟਰ ਸੂਚੀ ਨਾਲ ਵੋਟਰ ਮੈਪਿੰਗ ਦੀ ਵਿਸ਼ੇਸ਼ ਸਹੂਲਤ ਦੇਣ ਲਈ 7 ਜੂਨ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬੂਥ ਪੱਧਰ 'ਤੇ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ | ਉਨ੍ਹਾਂ ਅਜਿਹੇ ਵੋਟਰਾਂ, ਜਿਨ੍ਹਾਂ ਦੀ ਅਜੇ ਤੱਕ 2003 ਦੀ ਵੋਟਰ ਸੂਚੀ ਨਾਲ ਮੈਪਿੰਗ ਨਹੀਂ ਹੋਈ, ਨੂੰ ਸਬੰਧਤ ਬੀ.ਐਲ.ਓਜ਼ ਨਾਲ ਤਾਲਮੇਲ ਕਰਕੇ ਆਪਣੀ ਮੈਪਿੰਗ ਕਰਵਾਉਣ ਦੀ ਅਪੀਲ ਵੀ ਕੀਤੀ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਮਨਿੰਦਰ ਕੌਰ, ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫਸਰ, ਚੋਣ ਤਹਿਸੀਲਦਾਰ ਸੁਖਦੇਵ ਸਿੰਘ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ |
ਪਿਛਲੀ ਖ਼ਬਰ ਐਲ. ਕੇ. ਸੀ. ਟੀ. ਸੀ. ਵਿਖੇ ਸ਼ਾਨਦਾਰ ਵਿਦਾਇਗੀ ਸਮਾਰੋਹ 'ਪਰਵਾਜ਼' ਕਰਵਾਇਆ ਅਗਲੀ ਖ਼ਬਰ ਸ. ਗੁਰਦੀਪ ਸਿੰੰਘ ਯਾਦਗਾਰੀ ਅੰਡਰ 14 ਸਾਲ ਕ੍ਰਿਕਟ ਟੂਰਨਾਮੈਂਟ ਈ.ਸੀ.ਆਈ ਤੇ ਵਾਈ.ਸੀ.ਏ. ਵਲੋਂ ਸ਼ਾਨਦਾਰ ਜਿੱਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।