ਘਰ 'ਚੋਂ ਮਿਲੀ ਆਣਪਛਾਤੇ ਵਿਅਕਤੀ ਦੀ ਲਾਸ਼
ਅਜੀਤ ਡੈਸਕ
05-06-2026
ਜਲੰਧਰ, 4 ਜੂਨ (ਜਤਿੰਦਰ ਪੰਮੀ)-ਵੈੱਸਟ ਹਲਕੇ ਵਿਚ ਪੈਂਦੀ ਸ਼ੇਰ ਸਿੰਘ ਕਲੋਨੀ ਦੇ ਪੁਲ ਨੇੜਿਓਾ ਇਕ ਘਰ ਵਿਚੋਂ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਹੋਈ | ਇਸ ਸਬੰਧੀ ਲੋਕਾਂ ਨੇ ਪੁਲਿਸ ਨੂੰ ਸੂਚਿਤ ਕੀਤਾ | ਸੂਚਨਾ ਮਿਲਦੇ ਹੀ ਏ.ਸੀ.ਪੀ ਵੈੱਸਟ ਆਤਿਸ਼ ਭਾਟੀਆ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪਹੁੰਚੇ | ਇਸ਼ ਸਬੰਧੀ ਜਾਣਕਾਰੀ ਦਿੰਦੇ ਹੋਏ ਏ.ਸੀ.ਪੀ ਵੈੱਸਟ ਆਤਿਸ਼ ਭਾਟੀਆ ਨੇ ਦਸਿਆ ਕਿ ਸੂਚਨਾ ਮਿਲਣ 'ਤੇ ਉਹ ਪਹੁੰਚੇ ਹਨ | ਉਨ੍ਹਾਂ ਕਿਹਾ ਕਿ ਲਾਸ਼ ਕਾਫੀ ਬੁਰੀ ਹਾਲਤ ਵਿਚ ਹੈ ਅਤੇ ਲੱਗਦਾ ਹੈ ਕਿ ਕੁਝ ਦਿਨ ਪਹਿਲਾਂ ਹੀ ਮੌਤ ਹੋਈ ਹੈ | ਉਨ੍ਹਾਂ ਦਸਿਆ ਕਿ ਲਾਸ਼ ਨੂੰ ਪੋਸਟ ਮਾਰਟਮ ਦੇ ਲਈ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰਖਵਾਇਆ ਗਿਆ ਹੈ | ਮਕਾਨ ਮਾਲਿਕ ਹਿਮਾਚਲ ਦੇ ਰਹਿਣ ਵਾਲੇ ਹਨ, ਉਨ੍ਹਾਂ ਨੂੰ ਵੀ ਸੂਚਿਤ ਕੀਤਾ ਗਿਆ ਹੈ | ਉਨ੍ਹਾਂ ਦੇ ਆਉਣ 'ਤੇ ਹੀ ਪਤਾ ਲੱਗ ਪਾਵੇਗਾ ਕਿ ਉਨ੍ਹਾਂ ਨੇ ਕਿਸ ਨੂੰ ਮਕਾਨ ਕਿਰਾਏ 'ਤੇ ਦਿੱਤਾ ਸੀ | ਉਨ੍ਹਾਂ ਕਿਹਾ ਕਿ ਇਸ ਸਬੰਧੀ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ |