05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਸ਼ੱਕੀ ਹਾਲਾਤ 'ਚ ਵਿਆਹੁਤਾ ਦੀ ਮੌਤ, ਡੇਢ ਸਾਲ ਪਹਿਲਾਂ ਹੋਇਆ ਸੀ ਵਿਆਹ <br/>

ਅਜੀਤ ਡੈਸਕ 05-06-2026
ਜਲੰਧਰ, 4 ਜੂਨ (ਜਤਿੰਦਰ ਪੰਮੀ)-ਅਵਤਾਰ ਨਗਰ ਦੀ ਗਲੀ ਨੰਬਰ ਜ਼ੀਰੋ ਵਿੱਚ ਸਥਿਤ ਘਰ ਵਿੱਚ ਸ਼ੱਕੀ ਹਾਲਾਤ ਵਿੱਚ ਇੱਕ ਵਿਆਹੁਤਾ ਦੀ ਮੌਤ ਹੋ ਗਈ | ਪਰਿਵਾਰਕ ਮੈਂਬਰਾਂ ਨੇ ਸਹੁਰਾ ਪਰਿਵਾਰ 'ਤੇ ਵਿਆਹੁਤਾ ਦੀ ਮੌਤ ਲਈ ਜ਼ਿੰਮੇਵਾਰ ਹੋਣ ਦੇ ਦੋਸ਼ ਲਗਾਏ ਹਨ | ਮਿ੍ਤਕਾ ਦੀ ਪਛਾਣ 29 ਸਾਲਾ ਨੀਤੂ ਵਜੋਂ ਹੋਈ ਹੈ | ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਮਿ੍ਤਕਾ ਨੀਤੂ ਦੇ ਚਚੇਰੇ ਤਰਸੇਮ ਥਾਪਾ ਨੇ ਦੱਸਿਆ ਕਿ ਉਸ ਦਾ ਕਰੀਬ ਡੇਢ ਸਾਲ ਪਹਿਲਾਂ ਅਵਤਾਰ ਨਗਰ ਦੇ ਰਹਿਣ ਵਾਲੇ ਮਨੀ ਨਾਮੀ ਨੌਜਵਾਨ ਨਾਲ ਪ੍ਰੇਮ ਵਿਆਹ ਹੋਇਆ ਸੀ | ਪਰਿਵਾਰਕ ਮੈਂਬਰਾਂ ਦਾ ਦੋਸ਼ ਹੈ ਕਿ ਅੱਜ ਨੀਤੂ ਦੀ ਸ਼ੱਕੀ ਹਾਲਾਤ ਵਿੱਚ ਮੌਤ ਹੋ ਗਈ | ਉਨ੍ਹਾਂ ਦੱਸਿਆ ਕਿ ਘਟਨਾ ਦੀ ਜਾਣਕਾਰੀ ਉਨ੍ਹਾਂ ਨੂੰ ਇਲਾਕੇ ਦੇ ਇੱਕ ਨੌਜਵਾਨ ਨੇ ਦਿੱਤੀ ਸੀ | ਇਸ ਦੌਰਾਨ ਇੱਕ ਗੁਆਂਢੀ ਹੀ ਨੀਤੂ ਨੂੰ ਇਲਾਜ ਲਈ ਸਿਵਲ ਹਸਪਤਾਲ ਲੈ ਕੇ ਆਇਆ ਸੀ, ਜਿੱਥੇ ਡਾਕਟਰਾਂ ਨੇ ਉਸ ਨੂੰ ਮਿ੍ਤਕ ਐਲਾਨ ਦਿੱਤਾ | ਮਿ੍ਤਕਾ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਘਟਨਾ ਤੋਂ ਬਾਅਦ ਸਹੁਰਾ ਪਰਿਵਾਰ ਮੌਕੇ ਤੋਂ ਫਰਾਰ ਹੋ ਗਿਆ | ਹਾਲਾਂਕਿ ਨੀਤੂ ਦੀ ਸੱਸ ਹਸਪਤਾਲ ਵਿੱਚ ਮੌਜੂਦ ਸੀ | ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਨੀਤੂ ਦੇ ਗਲੇ 'ਤੇ ਕੁਝ ਨਿਸ਼ਾਨ ਮਿਲੇ ਹਨ | ਇਸ ਕਾਰਨ ਉਨ੍ਹਾਂ ਨੂੰ ਸ਼ੱਕ ਹੈ ਕਿ ਸਹੁਰਾ ਪਰਿਵਾਰ ਵੱਲੋਂ ਉਸ ਦੀ ਹੱਤਿਆ ਕੀਤੀ ਗਈ ਹੈ | ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਭਾਰਗੋ ਕੈਂਪ ਦੀ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ | ਦੂਜੇ ਪਾਸੇ ਮਿ੍ਤਕਾ ਦੀ ਸੱਸ ਨੇ ਦੱਸਿਆ ਕਿ ਉਸ ਦਾ ਪੁੱਤਰ ਸ਼ਹਿਰ ਵਿੱਚ ਹੀ ਹੈ, ਪਰ ਉਸ ਨਾਲ ਫੋਨ 'ਤੇ ਸੰਪਰਕ ਨਹੀਂ ਹੋ ਰਿਹਾ | ਏ.ਸੀ.ਪੀ. ਆਤਿਸ਼ ਭਾਟੀਆ ਦਾ ਕਹਿਣਾ ਹੈ ਕਿ ਦੋਵੇਂ ਧਿਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ ਅਤੇ ਬਿਆਨਾਂ ਦੇ ਆਧਾਰ 'ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ | ਉੱਥੇ ਹੀ ਮਿ੍ਤਕਾ ਨੀਤੂ ਦੇ ਪਰਿਵਾਰ ਨੇ ਇਨਸਾਫ਼ ਦੀ ਮੰਗ ਕੀਤੀ ਹੈ |

ਪਿਛਲੀ ਖ਼ਬਰ ਝੱਖੜ, ਬੱਦਲਵਾਈ ਨਾਲ ਬਦਲਿਆ ਮੌਸਮ ਦਾ ਮਿਜ਼ਾਜ-ਲੋਕਾਂ ਨੂੰ ਮਿਲੀ ਗਰਮੀ ਤੋਂ ਰਾਹਤ ਅਗਲੀ ਖ਼ਬਰ ਲੱਖਾਂ ਦਾ ਖ਼ਰਚਾ ਕਰਨ ਦੇ ਬਾਵਜੂਦ ਬੰਦ ਰਹਿੰਦੀਆਂ ਹਜ਼ਾਰਾਂ ਸਟਰੀਟ ਲਾਈਟਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।