05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਕੁੱਕੜ ਪਿੰਡ 'ਚ ਹਾਕੀ ਦੇ 'ਸਮਰ' ਕੋਚਿੰਗ ਕੈਂਪ ਦਾ ਐਸ. ਪੀ. ਸਰਬਜੀਤ ਸਿੰਘ ਬਾਹੀਆ ਵਲੋਂ ਉਦਘਾਟਨ

ਅਜੀਤ ਡੈਸਕ 05-06-2026
ਜਲੰਧਰ, 4 ਜੂਨ (ਜਸਪਾਲ ਸਿੰਘ)-ਗੋਬਿੰਦ ਸਪੋਰਟਸ ਕਲੱਬ ਕੁੱਕੜ ਪਿੰਡ ਵਲੋਂ ਐਨ. ਆਰ. ਆਈ. ਵੀਰਾਂ, ਗ੍ਰਾਮ ਪੰਚਾਇਤ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕੁੱਕੜ ਪਿੰਡ ਵਿਖੇ ਲਗਾਏ ਗਏ ਹਾਕੀ ਦੇ 'ਸਮਰ' ਕੋਚਿੰਗ ਕੈਂਪ ਦਾ ਉਦਘਾਟਨ ਕਲੱਬ ਦੇ ਪ੍ਰਧਾਨ ਅਤੇ ਐਸ. ਪੀ. ਸ. ਸਰਬਜੀਤ ਸਿੰਘ ਬਾਹੀਆ ਵਲੋਂ ਕੀਤਾ ਗਿਆ | ਇਸ ਮੌਕੇ ਉਨ੍ਹਾਂ ਬੱਚਿਆਂ ਨਾਲ ਜਾਣ-ਪਛਾਣ ਕਰਦਿਆਂ ਉਨ੍ਹਾਂ ਨੂੰ ਖੇਡ ਭਾਵਨਾ ਨਾਲ ਖੇਡਣ ਲਈ ਉਤਸ਼ਾਹਿਤ ਕੀਤਾ | ਇਸ ਮੌਕੇ ਸ. ਬਾਹੀਆ ਨੇ ਆਪਣੀ ਜ਼ਿੰਦਗੀ ਦੇ ਤਜ਼ਰਬੇ ਸਾਂਝੇ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੇ ਵੀ ਆਪਣੀ ਖੇਡ ਦੀ ਸ਼ੁਰੂਆਤ ਇਸੇ ਗਰਾਊਾਡ ਤੋਂ ਕੀਤੀ ਸੀ ਤੇ ਲਗਨ ਅਤੇ ਮਿਹਨਤ ਕੀਤਾ ਗਿਆ ਕੋਈ ਵੀ ਕੰਮ ਬੇਕਾਰ ਨਹੀਂ ਜਾਂਦਾ | ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਜਿੱਥੇ ਨਸ਼ਿਆਂ ਤੋਂ ਦੂਰ ਰੱਖਦੀਆਂ ਹਨ, ਉੱਥੇ ਉਹ ਖੇਡਾਂ ਦੇ ਖੇਤਰ 'ਚ ਆਪਣੇ ਮਾਪਿਆਂ ਅਤੇ ਦੇਸ਼ ਦੇ ਨਾਂ ਵੀ ਰੌਸ਼ਨ ਕਰ ਸਕਦੇ ਹਨ | ਉਨ੍ਹਾਂ ਇਲਾਕੇ ਦੇ ਨੌਜਵਾਨਾਂ ਨੂੰ ਇਸ ਕੈਂਪ ਦਾ ਵੱਧ ਤੋਂ ਵੱਧ ਲਾਭ ਲੈਣ ਦਾ ਸੱਦਾ ਦਿੰਦੇ ਹੋਏ ਕਿਹਾ ਕਿ ਖੇਡਾਂ ਇਨਸਾਨ ਦੇ ਸਰਬਪੱਖੀ ਵਿਕਾਸ ਵਿਚ ਵੀ ਅਹਿਮ ਰੋਲ ਅਦਾ ਕਰਦੀਆਂ ਹਨ | ਇਸ ਮੌਕੇ ਕਿਸਾਨ ਆਗੂ ਸੁਖਬੀਰ ਸਿੰਘ ਕੁੱਕੜ ਪਿੰਡ, ਬਲਵਿੰਦਰ ਸਿੰਘ ਬਿੰਦਾ, ਪਰਮਜੀਤ ਸਿੰਗ ਬਾਹੀਆ ਕੋਚ, ਕੁਲਵਿੰਦਰ ਸਿੰਘ ਪੰਚ, ਕੁਲਦੀਪ ਕੁਮਾਰ ਪੰਚ, ਮੰਗਲ ਸਿੰਘ ਪੰਚ, ਗੁਰਪਾਲ ਸਿੰਗ, ਚਮਨ ਲਾਲ ਚਾਹਲ, ਕੁਲਦੀਪ ਸਿੰਘ, ਸੁਨੀਲ ਕੁਮਾਰ, ਮੈਡਮ ਜਸਵਿੰਦਰ ਕੌਰ ਹਾਕੀ ਕੋਚ, ਸੂਬੇਦਾਰ ਨਰੰਜਣ ਸਿੰਘ ਤੇ ਸਰਪੰਚ ਜਗਰਾਜ ਸਿੰਘ ਸਮੇਤ ਹੋਰ ਪ੍ਰਮੁੱਖ ਸ਼ਖਸੀਅਤਾਂ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਐੱਸ.ਜੀ.ਐੱਨ. ਪਬਲਿਕ ਸਕੂਲ ਵਿਖੇ ਸੈਸ਼ਨ 2026-27 ਲਈ ਇਨਵੈਸਟਿਚਰ ਸਮਾਗਮ ਕਰਵਾਇਆ ਅਗਲੀ ਖ਼ਬਰ ਜਲੰਧਰ 'ਚ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਦੀਆਂ ਤਿਆਰੀਆਂ ਜ਼ੋਰਾਂ 'ਤੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।