05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਏ ਜਾਣ-ਏ.ਡੀ.ਸੀ.

ਅਜੀਤ ਡੈਸਕ 05-06-2026
ਜਲੰਧਰ, 4 ਜੂਨ (ਜਤਿੰਦਰ ਪੰਮੀ)-ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦਿਵਿਯਾ ਪੀ. ਨੇ ਸਾਰੇ ਬੈਂਕਾਂ ਨੂੰ ਖੇਤੀਬਾੜੀ ਤੇ ਇਸ ਨਾਲ ਜੁੜੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਕਿਹਾ | ਵੀਰਵਾਰ ਨੂੰ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਵਿਸ਼ੇਸ਼ ਤਿਮਾਹੀ ਸਮੀਖਿਆ ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਬੈਂਕਾਂ ਨੂੰ ਹਦਾਇਤ ਕੀਤੀ ਕਿ ਸਰਕਾਰ ਦੀਆਂ ਖੇਤੀਬਾੜੀ, ਡੇਅਰੀ, ਪਸ਼ੂ ਪਾਲਣ, ਮੱਛੀ ਪਾਲਣ ਸਬੰਧੀ ਵੱਖ-ਵੱਖ ਸਕੀਮਾਂ ਨੂੰ ਤਵਜੋਂ ਦਿੰਦਿਆਂ ਇਨ੍ਹਾਂ ਸਕੀਮਾਂ ਤਹਿਤ ਖੁੱਲ੍ਹ ਦਿਲੀ ਨਾਲ ਕਰਜ਼ੇ ਪ੍ਰਦਾਨ ਕੀਤੇ ਜਾਣ | ਮੀਟਿੰਗ ਦੌਰਾਨ ਵਿੱਤੀ ਸਾਲ 2025-26 ਦੀ ਸਲਾਨਾ ਕਰਜਾ ਯੋਜਨਾ ਦੀ 31 ਮਾਰਚ, 2026 ਨੂੰ ਖਤਮ ਹੋਈ ਤਿਮਾਹੀ ਲਈ ਮਿੱਥੇ ਗਏ ਟੀਚਿਆਂ ਅਤੇ ਨਤੀਜਿਆਂ ਦੀ ਸਮੀਖਿਆਂ ਕਰਦਿਆਂ ਉਨ੍ਹਾਂ ਕਿਹਾ ਕਿ ਬੈਂਕਾਂ ਨੂੰ ਸੀ.ਡੀ. ਰੇਸ਼ੋ ਵਿੱਚ ਹੋਰ ਸੁਧਾਰ ਕਰਨ ਦੀ ਲੋੜ ਹੈ | ਉਨ੍ਹਾਂ ਸਵੈ ਸਹਾਇਤਾ ਸਮੂਹ ਦੀਆਂ ਅਰਜੀਆਂ ਦਾ ਪਹਿਲ ਦੇ ਆਧਾਰ 'ਤੇ ਨਿਪਟਾਰਾ ਕਰਨ ਦੀ ਵੀ ਹਦਾਇਤ ਕੀਤੀ | ਐਲ.ਡੀ.ਐਮ. ਐੱਮ. ਐੱਸ. ਮੋਤੀ ਨੇ ਸਾਰੇ ਸਰਕਾਰੀ, ਸਹਿਕਾਰੀ ਅਤੇ ਗੈਰ ਸਰਕਾਰੀ ਬੈਂਕਾਂ ਦੀ ਕਾਰਗੁਜ਼ਾਰੀ ਦਾ ਲੇਖਾ-ਜੋਖਾ ਮੀਟਿੰਗ ਵਿੱਚ ਪੇਸ਼ ਕੀਤਾ | ਐਲ.ਡੀ.ਐੱਮ. ਨੇ ਦੱਸਿਆ ਕਿ ਵਿੱਤੀ ਵਰ੍ਹੇ 2026-27 ਲਈ ਸਲਾਨਾ ਕਰਜ਼ਾ ਯੋਜਨਾ ਦਾ ਟੀਚਾ ਐਸ.ਐਲ.ਬੀ.ਸੀ. (ਪੰਜਾਬ) ਤੋਂ ਪ੍ਰਾਪਤ ਹੋ ਗਿਆ ਹੈ, ਜੋ ਕਿ ਸਾਰੇ ਬੈਂਕਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ | ਵਧੀਕ ਡਿਪਟੀ ਕਮਿਸ਼ਨਰ ਨੇ ਇਸ ਵਿੱਚ ਹੋਰ ਸੁਧਾਰ ਲਿਆਉਣ ਲਈ ਵੱਧ ਤੋਂ ਵੱਧ ਲਾਭਪਾਤਰੀਆਂ ਨੂੰ ਕਰਜੇ ਦੇਣ ਲਈ ਕਿਹਾ | ਮੀਟਿੰਗ ਵਿੱਚ ਮੁੱਖ ਖੇਤੀਬਾੜੀ ਅਫਸਰ ਡਾ. ਜਸਵਿੰਦਰ ਸਿੰਘ ਤੋਂ ਇਲਾਵਾ ਡੇਅਰੀ, ਪਸ਼ੂ ਪਾਲਣ, ਮੱਛੀ ਪਾਲਣ, ਬਾਗਬਾਨੀ ਵਿਭਾਗ ਦੇ ਅਧਿਕਾਰੀ, ਰਿਜਰਵ ਬੈਂਕ ਆਫ ਇੰਡੀਆ, ਚੰਡੀਗੜ੍ਹ ਤੋਂ ਐਲ. ਡੀ. ਓ. ਅਲੋਕ ਰੰਜਨ, ਯੂਕੋ ਬੈਂਕ ਜੋਨਲ ਆਫਿਸ ਤੋਂ ਚੀਫ ਮੈਨੇਜਰ ਆਭਾ ਜੌਲੀ , ਰੂਡਸੈਟ ਇੰਸਟੀਚਿਊਟ ਜਲੰਧਰ ਤੋਂ ਡਾਇਰੈਕਟਰ ਮਨਜੀਤ ਸਿੰਘ, ਡੀ ਡੀ ਐੱਮ ਨਾਬਾਰਡ- ਸਵਿਤਾ ਸਿੰਘ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ |
ਪਿਛਲੀ ਖ਼ਬਰ ਛੇਵੇਂ ਪਾਤਿਸ਼ਾਹ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੀਵਾਨਾਂ ਦੀ ਲੜੀ ਆਰੰਭ ਅਗਲੀ ਖ਼ਬਰ ਦਿੱਲੀ ਹਾਦਸੇ ਤੋਂ ਬਾਅਦ ਜਲੰਧਰ ਵਿਚ ਵੀ ਇਮਾਰਤਾਂ ਨੂੰ ਲੈ ਕੇ ਚੌਕਸੀ ਦੀ ਲੋੜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।