04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਵਾਰਡ ਨੰਬਰ 85 'ਚ ਘਰ ਪਿੱਛੇ ਡੋਡੇ-ਚੂਰਾ ਪੋਸਤ ਦੀ ਕਥਿਤ ਖੇਤੀ ਦੀ ਵੀਡੀਓ ਵਾਇਰਲ, ਪੁਲਿਸ ਨੇ ਸ਼ੁਰੂ ਕੀਤੀ ਜਾਂਚ

ਅਜੀਤ ਡੈਸਕ 05-06-2026
ਮਕਸੂਦਾਂ, 4 ਜੂਨ (ਸੌਰਵ ਮਹਿਤਾ)-ਥਾਣਾ ਡਵੀਜ਼ਨ ਨੰਬਰ 1 ਦੇ ਅਧੀਨ ਆਉਂਦੇ ਵਾਰਡ ਨੰਬਰ 85 ਦਾ ਇੱਕ ਘਰ ਇਨ੍ਹਾਂ ਦਿਨਾਂ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ | ਇਸ ਦਾ ਕਾਰਨ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਇੱਕ ਵੀਡੀਓ ਹੈ, ਜਿਸ ਵਿੱਚ ਘਰ ਦੇ ਪਿਛਲੇ ਹਿੱਸੇ ਨਾਲ ਲੱਗਦੇ ਖਾਲੀ ਪਲਾਟ ਵਿੱਚ ਕਥਿਤ ਤੌਰ 'ਤੇ ਡੋਡੇ-ਚੂਰਾ ਪੋਸਤ ਨਾਲ ਸੰਬੰਧਿਤ ਪੌਦੇ ਉਗਾਏ ਜਾਣ ਦੇ ਦਾਅਵੇ ਕੀਤੇ ਜਾ ਰਹੇ ਹਨ | ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਵਾਇਰਲ ਹੋਈ ਵੀਡੀਓ ਨੂੰ ਲੈ ਕੇ ਇਲਾਕੇ ਵਿੱਚ ਕਈ ਤਰ੍ਹਾਂ ਦੀਆਂ ਚਰਚਾਵਾਂ ਚੱਲ ਰਹੀਆਂ ਹਨ | ਇਹ ਵੀ ਦੱਸਿਆ ਜਾ ਰਿਹਾ ਹੈ ਕਿ ਵੀਡੀਓ ਘਰ ਦੇ ਹੀ ਕਿਸੇ ਪਰਿਵਾਰਕ ਮੈਂਬਰ ਵੱਲੋਂ ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ ਗਈ ਹੋ ਸਕਦੀ ਹੈ | ਹਾਲਾਂਕਿ ਇਸ ਸਬੰਧੀ ਅਜੇ ਤੱਕ ਕੋਈ ਅਧਿਕਾਰਕ ਪੁਸ਼ਟੀ ਸਾਹਮਣੇ ਨਹੀਂ ਆਈ | ਇਲਾਕੇ ਦੇ ਲੋਕਾਂ ਵਿੱਚ ਇਹ ਗੱਲ ਵੀ ਚਰਚਾ ਦਾ ਵਿਸ਼ਾ ਬਣੀ ਹੋਈ ਹੈ ਕਿ ਸੰਬੰਧਿਤ ਮਕਾਨ ਕਿਸੇ ਐਨਆਰਆਈ ਪਰਿਵਾਰ ਨਾਲ ਜੁੜਿਆ ਹੋਇਆ ਦੱਸਿਆ ਜਾ ਰਿਹਾ ਹੈ | ਵੀਡੀਓ ਵਾਇਰਲ ਹੋਣ ਤੋਂ ਬਾਅਦ ਮਾਮਲੇ ਦੀ ਜਾਣਕਾਰੀ ਥਾਣਾ ਡਵੀਜ਼ਨ ਨੰਬਰ 1 ਦੀ ਪੁਲਿਸ ਤੱਕ ਪਹੁੰਚੀ, ਜਿਸ ਤੋਂ ਬਾਅਦ ਪੁਲਿਸ ਨੇ ਤੱਥਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ | ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਸੋਸ਼ਲ ਮੀਡੀਆ 'ਤੇ ਸਾਹਮਣੇ ਆਈ ਵੀਡੀਓ ਅਤੇ ਉਸ ਵਿੱਚ ਕੀਤੇ ਜਾ ਰਹੇ ਦਾਵਿਆਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ | ਜਾਂਚ ਦੌਰਾਨ ਇਹ ਵੀ ਪਤਾ ਲਗਾਇਆ ਜਾਵੇਗਾ ਕਿ ਪਲਾਟ ਵਿੱਚ ਮੌਜੂਦ ਪੌਦੇ ਅਸਲ ਵਿੱਚ ਕੀ ਹਨ ਅਤੇ ਉਨ੍ਹਾਂ ਨੂੰ ਕਿਸ ਵੱਲੋਂ ਲਗਾਇਆ ਗਿਆ ਸੀ | ਪੁਲਿਸ ਨੇ ਸਪੱਸ਼ਟ ਕੀਤਾ ਹੈ ਕਿ ਜਾਂਚ ਦੌਰਾਨ ਜੇਕਰ ਕੋਈ ਗੈਰ-ਕਾਨੂੰਨੀ ਗਤੀਵਿਧੀ ਜਾਂ ਕਿਸੇ ਵਿਅਕਤੀ ਦੀ ਸ਼ਮੂਲੀਅਤ ਸਾਹਮਣੇ ਆਉਂਦੀ ਹੈ ਤਾਂ ਉਸ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ | ਫਿਲਹਾਲ ਪੂਰੇ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਪੁਲਿਸ ਵੱਲੋਂ ਸਾਰੇ ਪਹਿਲੂਆਂ ਨੂੰ ਧਿਆਨ ਵਿੱਚ ਰੱਖ
ਪਿਛਲੀ ਖ਼ਬਰ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਸੂਬੇ 'ਚੋਂ ਨਸ਼ਿਆਂ ਦੇ ਖਾਤਮੇ ਲਈ ਲੋਕ ਲਹਿਰ ਬਣੀ-ਮਹਿੰਦਰ ਭਗਤ ਅਗਲੀ ਖ਼ਬਰ ਰਾਮਾ ਮੰਡੀ 'ਚ ਸੜਕ ਕਿਨਾਰੇ ਲੱਗੀਆਂ ਨਾਜਾਇਜ਼ ਰੇਹੜੀਆਂ ਕਾਰਨ ਵਾਹਨ ਚਾਲਕਾਂ ਦੇ ਪੁਲਿਸ ਕੱਟ ਰਹੀ ਚਾਲਾਨ, ਲੋਕ ਪ੍ਰੇਸ਼ਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।