04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਸੂਬੇ 'ਚੋਂ ਨਸ਼ਿਆਂ ਦੇ ਖਾਤਮੇ ਲਈ ਲੋਕ ਲਹਿਰ ਬਣੀ-ਮਹਿੰਦਰ ਭਗਤ

ਅਜੀਤ ਡੈਸਕ 05-06-2026
ਜਲੰਧਰ, 4 ਜੂਨ (ਜਤਿੰਦਰ ਪੰਮੀ)-ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਪੰਜਾਬ ਸਰਕਾਰ ਵਲੋਂ ਵਿੱਢੀ ਗਈ ਸੂਬੇ ਦੀ ਪ੍ਰਮੁੱਖ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਸਫਲਤਾਪੂਰਵਕ ਲੋਕ ਲਹਿਰ ਵਿੱਚ ਤਬਦੀਲ ਹੋ ਗਈ ਹੈ | ਇਹ ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮਹਿੰਦਰ ਭਗਤ ਨੇ ਵੀਰਵਾਰ ਨੂੰ ਰੈੱਡ ਕਰਾਸ ਭਵਨ 'ਚ ਸ਼ਹਿਰ ਦੀਆਂ ਵਾਰਡ ਡਿਫੈਂਸ ਕਮੇਟੀਆਂ ਦੀ ਉੱਚ-ਪੱਧਰੀ ਸਮੀਖਿਆ ਮੀਟਿੰਗ ਵਿੱਚ ਬੋਲਦਿਆਂ ਕੀਤਾ | ਕੈਬਨਿਟ ਮੰਤਰੀ ਨੇ ਕਿਹਾ ਕਿ ਲੋਕਾਂ ਦੀ ਸਰਗਰਮ ਸ਼ਮੂਲੀਅਤ ਤੋਂ ਬਿਨਾਂ ਕਿਸੇ ਵੀ ਸਮਾਜਿਕ ਬੁਰਾਈ ਨੂੰ ਪੂਰੀ ਤਰ੍ਹਾਂ ਖਤਮ ਨਹੀਂ ਕੀਤਾ ਜਾ ਸਕਦਾ | ਇਸ ਮੌਕੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਰਮਨੀਕ ਸਿੰਘ ਰੰਧਾਵਾ, ਵਧੀਕ ਡਿਪਟੀ ਕਮਿਸਨਰ (ਜਨਰਲ) ਅਮਨਿੰਦਰ ਕੌਰ, ਐੱਸ.ਡੀ.ਐੱਮ. ਜਲੰਧਰ-1 ਸ਼ੁਭੀ ਆਂਗਰਾ, 'ਆਪ' ਆਗੂ ਨਿਤਿਨ ਕੋਹਲੀ ਤੇ ਦਿਨੇਸ਼ ਢੱਲ ਵੀ ਮੌਜੂਦ ਸਨ | ਕੈਬਨਿਟ ਮੰਤਰੀ ਭਗਤ ਨੇ ਵਾਰਡ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਜ਼ਮੀਨੀ ਪੱਧਰ 'ਤੇ ਨਸ਼ਿਆਂ ਨੂੰ ਖਤਮ ਕਰਨ ਵਿੱਚ ਇਨ੍ਹਾਂ ਡਿਫੈਂਸ ਕਮੇਟੀਆਂ ਦੀ ਅਹਿਮ ਭੂਮਿਕਾ ਹੈ | ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਨੂੰ ਲੋਕਾਂ ਦਾ ਵੱਡਾ ਸਮਰਥਨ ਮਿਲਿਆ ਹੈ, ਜਿਸ ਸਦਕਾ ਪੂਰੇ ਖੇਤਰ ਵਿੱਚ 2,500 ਤੋਂ ਵੱਧ ਫੌਰੀ ਅਤੇ ਠੋਸ ਤੇ ਸਖਤ ਕਾਰਵਾਈਆਂ ਹੋਈਆਂ ਹਨ | ਮੰਤਰੀ ਮਹਿੰਦਰ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਦੀ ਸਮੱਸਿਆ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਵਚਨਬੱਧ ਹੈ | ਇਹ ਜਨਤਾ ਤੇ ਸਥਾਨਕ ਪ੍ਰਸ਼ਾਸਨ ਦਾ ਸਾਂਝਾ ਉੱਦਮ ਹੈ | ਉਨ੍ਹਾਂ ਅੱਗੇ ਕਿਹਾ ਕਿ ਸੀਨੀਅਰ ਪ੍ਰਸ਼ਾਸਨਿਕ ਤੇ ਪੁਲਿਸ ਅਧਿਕਾਰੀ ਪ੍ਰਭਾਵਿਤ ਖੇਤਰਾਂ ਦੀ ਸਮੀਖਿਆ ਅਤੇ ਸਫਾਈ ਲਈ ਸਥਾਨਕ ਭਾਈਚਾਰਿਆਂ ਨਾਲ ਮਿਲ ਕੇ ਕੰਮ ਕਰ ਰਹੇ ਹਨ | ਪੰਜਾਬ ਸਰਕਾਰ ਵੱਲੋਂ ਨਸਿ?ਆਂ ਦੇ ਖਾਤਮੇ ਦੀ ਵਚਨਬੱਧਤਾ ਦੁਹਰਾਉਂਦਿਆਂ ਸੀਨੀਅਰ 'ਆਪ' ਆਗੂ ਨਿਤਿਨ ਕੋਹਲੀ ਅਤੇ ਦਿਨੇਸ ਢੱਲ ਨੇ ਕਮੇਟੀ ਮੈਂਬਰਾਂ ਦੇ ਅਣਥੱਕ ਅਤੇ ਦਿਨ-ਰਾਤ ਕੀਤੇ ਯਤਨਾਂ ਦੀ ਸ਼ਲਾਘਾ ਕੀਤੀ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਉੱਚ ਪੱਧਰੀ ਖੇਡ ਬੁਨਿਆਦੀ ਢਾਂਚਾ ਤਿਆਰ ਕਰਕੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਵੱਲ ਤਵਜੋਂ ਦੇ ਰਹੀ ਹੈ | ਇਸ ਲੜੀ ਵਿੱਚ ਪਹਿਲੀ ਵਾਰ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਵੀ ਕਰਵਾਈ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਖੇਡਾਂ ਵਿੱਚ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦੀ ਸਮਰੱਥਾ ਹੈ | ਇਸ ਮੌਕੇ ਨਸ਼ਾ ਮੁਕਤੀ ਮੋਰਚਾ ਦੁਆਬਾ ਜ਼ੋਨ ਦੇ ਵਾਈਸ ਕੋਆਰਡੀਨੇਟਰ ਅਤਿਨ ਅਗਨੀਹੋਤਰੀ, ਵਾਰਡ ਡਿਫੈਂਸ ਕਮੇਟੀਆਂ ਦੇ ਮੈਂਬਰ ਤੇ ਹੋਰ ਸ਼ਖਸੀਅਤਾਂ ਵੀ ਮੌਜੂਦ ਸਨ |
ਪਿਛਲੀ ਖ਼ਬਰ ਨੂਰਮਹਿਲ ਬਾਜ਼ਾਰ ਵਿਖੇ ਬੱਚਿਆਂ ਨੇ ਲਗਾਈ ਠੰਢੇ ਮਿੱਠੇ ਜਲ ਦੀ ਛਬੀਲ ਅਗਲੀ ਖ਼ਬਰ ਵਾਰਡ ਨੰਬਰ 85 'ਚ ਘਰ ਪਿੱਛੇ ਡੋਡੇ-ਚੂਰਾ ਪੋਸਤ ਦੀ ਕਥਿਤ ਖੇਤੀ ਦੀ ਵੀਡੀਓ ਵਾਇਰਲ, ਪੁਲਿਸ ਨੇ ਸ਼ੁਰੂ ਕੀਤੀ ਜਾਂਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।