04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਨੂਰਮਹਿਲ ਵਿੱਚ ਸੜਕ 'ਤੇ ਡਿਗਿਆ ਪੁਰਾਣਾ ਦਰੱਖਤ, ਵੱਡੇ ਜਾਨੀ-ਮਾਲੀ ਨੁਕਸਾਨ ਤੋਂ ਬਚਾਅ

ਅਜੀਤ ਡੈਸਕ 05-06-2026
ਨੂਰਮਹਿਲ, 4 ਜੂਨ (ਤਜਿੰਦਰ ਕੁਮਾਰ)-ਨੂਰਮਹਿਲ ਜੰਡਿਆਲਾ ਰੋਡ 'ਤੇ ਸਿਵਲ ਹਸਪਤਾਲ ਦੇ ਨਜ਼ਦੀਕ ਅੱਜ ਇੱਕ ਪੁਰਾਣਾ ਦਰੱਖਤ ਅਚਾਨਕ ਟੁੱਟ ਕੇ ਸੜਕ ਉੱਤੇ ਡਿੱਗ ਪਿਆ | ਦਰੱਖਤ ਡਿਗਣ ਕਾਰਨ ਕੁਝ ਸਮੇਂ ਲਈ ਆਵਾਜਾਈ ਪ੍ਰਭਾਵਿਤ ਹੋ ਗਈ ਅਤੇ ਸੜਕ ਦੇ ਦੋਵੇਂ ਪਾਸਿਆਂ ਵਾਹਨਾਂ ਦੀ ਆਵਾਜਾਈ ਰੁਕ ਗਈ | ਗਨੀਮਤ ਰਹੀ ਕਿ ਦਰੱਖਤ ਡਿਗਣ ਸਮੇਂ ਕੋਈ ਵਾਹਨ ਜਾਂ ਰਾਹਗੀਰ ਇਸ ਦੀ ਲਪੇਟ ਵਿੱਚ ਨਹੀਂ ਆਇਆ, ਜਿਸ ਕਾਰਨ ਇੱਕ ਵੱਡੇ ਜਾਨੀ-ਮਾਲੀ ਨੁਕਸਾਨ ਤੋਂ ਬਚਾਅ ਹੋ ਗਿਆ | ਘਟਨਾ ਦੀ ਸੂਚਨਾ ਮਿਲਦੇ ਹੀ ਇਲਾਕੇ ਦੇ ਲੋਕ ਮੌਕੇ 'ਤੇ ਪਹੁੰਚ ਗਏ ਅਤੇ ਦਰੱਖਤ ਨੂੰ ਸੜਕ ਦੇ ਇੱਕ ਪਾਸੇ ਕਰਨ ਲਈ ਯਤਨ ਸ਼ੁਰੂ ਕਰ ਦਿੱਤੇ | ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਦਰੱਖਤ ਕਾਫੀ ਪੁਰਾਣਾ ਅਤੇ ਕਮਜ਼ੋਰ ਹੋ ਚੁੱਕਾ ਸੀ, ਜਿਸ ਕਾਰਨ ਇਹ ਅਚਾਨਕ ਡਿੱਗ ਪਿਆ | ਲੋਕਾਂ ਵੱਲੋਂ ਵਣ ਵਿਭਾਗ ਦੇ ਅਧਿਕਾਰੀਆਂ ਨਾਲ ਵੀ ਸੰਪਰਕ ਕੀਤਾ ਜਾ ਰਿਹਾ ਹੈ ਤਾਂ ਜੋ ਦਰੱਖਤ ਨੂੰ ਜਲਦ ਹਟਾ ਕੇ ਆਵਾਜਾਈ ਨੂੰ ਮੁੜ ਸੁਚਾਰੂ ਬਣਾਇਆ ਜਾ ਸਕੇ | ਇਸ ਘਟਨਾ ਤੋਂ ਬਾਅਦ ਇਲਾਕਾ ਵਾਸੀਆਂ ਨੇ ਸੜਕਾਂ ਕਿਨਾਰੇ ਖੜ੍ਹੇ ਖਤਰਨਾਕ ਅਤੇ ਸੁੱਕੇ ਦਰੱਖਤਾਂ ਦੀ ਜਾਂਚ ਕਰਵਾਉਣ ਦੀ ਮੰਗ ਵੀ ਕੀਤੀ ਹੈ, ਤਾਂ ਜੋ ਭਵਿੱਖ ਵਿੱਚ ਕਿਸੇ ਅਣਹੋਣੀ ਤੋਂ ਬਚਿਆ ਜਾ ਸਕੇ |
ਪਿਛਲੀ ਖ਼ਬਰ ਫੁਲਵਾੜੀ ਸਕੂਲ ਲੋਹੀਆਂ 'ਚ ਪਹਿਲੀ ਮਾਪੇ-ਅਧਿਆਪਕ ਮਿਲਣੀ ਕਰਵਾਈ ਅਗਲੀ ਖ਼ਬਰ ਅਮਿਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸਮਾਪਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।