12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਰਿਹਾਇਸ਼ੀ ਸਮਰ ਕੈਂਪ ਦੀ ਕੀਤੀ ਸ਼ੁਰੂਆਤ

ਅਜੀਤ ਡੈਸਕ 06-06-2026
ਜਲੰਧਰ 5 ਜੂਨ (ਪਵਨ ਖਰਬੰਦਾ)-ਸਕੂਲ ਸਿੱਖਿਆ (ਸੈਕੰਡਰੀ) ਵਿਭਾਗ ਪੰਜਾਬ ਦੀ ਅਗਵਾਈ 'ਚ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਮਾਨਯੋਗ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਸੂਬੇ ਭਰ ਦੇ 3000 ਹੋਣਹਾਰ ਵਿਦਿਆਰਥੀਆਂ ਲਈ ਨੀਟ ਅਤੇ ਜੇਈਈ ਵਰਗੀਆਂ ਪ੍ਰਤਿਯੋਗੀ ਪ੍ਰੀਖਿਆਵਾਂ ਦੀ ਤਿਆਰੀ ਲਈ ਸਮਰ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ | ਪ੍ਰਬੰਧਕਾਂ ਨੇ ਦੱਸਿਆ ਕਿ ਜਲੰਧਰ, ਬਠਿੰਡਾ, ਅੰਮਿ੍ਤਸਰ ਅਤੇ ਮੋਹਾਲੀ ਵਿੱਚ ਸੂਬੇ ਦੇ ਸਕੂਲ ਆਫ਼ ਐਮੀਨੈਂਸ, ਮੈਰੀਟੋਰੀਅਸ ਅਤੇ ਵੱਖ-ਵੱਖ ਸਕੂਲਾਂ ਦੇ 11ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀ ਰਿਹਾਇਸ਼ੀ ਸਮਰ ਕੈਂਪ ਵਿੱਚ ਭਾਗ ਲੈਣਗੇ | ਇਸ ਲੜੀ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਡਾ.ਗੁਰਿੰਦਰਜੀਤ ਕੌਰ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਰਾਜੀਵ ਜੋਸ਼ੀ ਦੀ ਅਗਵਾਈ ਵਿੱਚ ਜ਼ਿਲ੍ਹੇ ਦੇ ਸਰਕਾਰੀ ਮੈਰੀਟੋਰੀਅਸ ਸਕੂਲ ਜਲੰਧਰ ਵਿਖੇ ਸਮਰ ਕੈਂਪ ਦੀ ਸ਼ੁਰੂਆਤ ਕੀਤੀ ਗਈ | ਪਿ੍ੰਸੀਪਲ-ਕਮ-ਨੋਡਲ ਅਫ਼ਸਰ ਪਰਮਿੰਦਰ ਫਲੋਰਾ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਜਲੰਧਰ, ਹੁਸ਼ਿਆਰਪੁਰ, ਕਪੂਰਥਲਾ ਅਤੇ ਮੋਗਾ ਜਿਲਿ੍ਹਆਂ ਦੇ 646 ਵਿਦਿਆਰਥੀਆਂ ਵੱਲੋਂ ਇਸ ਸਮਰ ਕੈਂਪ ਵਿੱਚ ਭਾਗ ਲਿਆ ਜਾਵੇਗਾ | ਇਸ ਮੌਕੇ ਰਾਜੀਵ ਜੋਸ਼ੀ ਵੱਲੋਂ ਵਿਦਿਆਰਥੀਆਂ ਦੇ ਰਹਿਣ,ਖਾਣ-ਪੀਣ, ਮੈਡੀਕਲ ਅਤੇ ਹੋਰ ਬੁਨਿਆਦੀ ਸਹੂਲਤਾਂ ਦੇ ਪ੍ਰਬੰਧ ਬਾਰੇ ਨਿਰੀਖਣ ਕੀਤਾ ਗਿਆ | ਉਨ੍ਹਾਂ ਸਕੂਲ ਸਿੱਖਿਆ ਵਿਭਾਗ ਵੱਲੋਂ ਜਾਰੀ ਹਦਾਇਤਾਂ ਨੂੰ ਮੁੱਖ ਰੱਖਦੇ ਹੋਏ ਸਮੂਹ ਪ੍ਰਬੰਧਕ ਟੀਮਾਂ ਵੱਲੋਂ ਕੀਤੇ ਪ੍ਰਬੰਧਾਂ ਸਬੰਧੀ ਸੰਤੁਸ਼ਟੀ ਪ੍ਰਗਟ ਕੀਤੀ ਗਈ | ਮੈਰੀਟੋਰੀਅਸ ਸਕੂਲ ਦੇ ਪਿ੍ੰਸੀਪਲ ਰਾਜੀਵ ਹਾਂਡਾ ਵੱਲੋਂ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਗਿਆ ਕਿ ਇਸ ਸਮਰ ਕੈਂਪ ਦੌਰਾਨ ਸਮੂਹ ਵਿਦਿਆਰਥੀਆਂ ਨੂੰ ਮਾਹਰ ਅਧਿਆਪਕਾਂ ਵੱਲੋਂ ਪੜਾਇਆ ਜਾਵੇਗਾ | ਸਮਰ ਕੈਂਪ ਦੇ ਪਹਿਲੇ ਦਿਨ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਰਾਜੀਵ ਜੋਸ਼ੀ, ਪਿ੍ੰਸੀਪਲ ਪਰਮਿੰਦਰ ਫਲੋਰਾ, ਪਿ੍ੰਸੀਪਲ ਰਾਜੀਵ ਹਾਂਡਾ, ਪਿ੍ੰਸੀਪਲ ਯੋਗੇਸ਼ ਕੁਮਾਰ, ਪਿ੍ੰਸੀਪਲ ਮਨਿੰਦਰ ਕੌਰ, ਪਿ੍ੰਸੀਪਲ ਦਿਨੇਸ਼ ਕੁਮਾਰ, ਹੈਡ ਮਾਸਟਰ ਮਨੀਸ਼ ਚੋਪੜਾ ਤੋਂ ਇਲਾਵਾ ਵੱਖ-ਵੱਖ ਪ੍ਰਬੰਧਕ ਕਮੇਟੀਆਂ ਦੇ ਮੈਂਬਰ ਸਾਹਿਬਾਨ ਮੌਜੂਦ ਸਨ |
ਪਿਛਲੀ ਖ਼ਬਰ ਇੰਨੋਸੈਂਟ ਹਾਰਟਸ ਨੇ ਵਿਸ਼ਵ ਵਾਤਾਰਵਨ ਦਿਵਸ ਮੌਕੇ ਅਣਉਪਯੋਗੀ ਪਲਾਸਟਿਕ ਬੋਤਲਾਂ ਨੂੰ ਹਰਿਤ ਜੀਵਨ 'ਚ ਬਦਲਣ ਦਾ ਦਿੱਤਾ ਸ... ਅਗਲੀ ਖ਼ਬਰ ਕੈਨੇਡਾ ਜਾਣ ਵਾਲੇ ਵਫਦ ਦਾ ਹਿੱਸਾ ਬਣਨਾ ਮਾਣ ਦੀ ਗੱਲ-ਐਡ. ਰਾਜਕਮਲ ਸਿੰਘ ਭੁੱਲਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।