11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਜ਼ਿਲ੍ਹਾ ਦਿਹਾਤੀ ਪੁਲਿਸ ਵਲੋਂ ਘੱਲੂਘਾਰਾ ਦਿਵਸ ਦੇ ਮੱਦੇਨਜ਼ਰ ਫਲੈਗ ਮਾਰਚ ਤੇ ਨਾਕੇਬੰਦੀਆਂ

ਅਜੀਤ ਡੈਸਕ 06-06-2026
ਜਲੰਧਰ, 5 ਜੂਨ (ਜਤਿੰਦਰ ਪੰਮੀ)-ਜ਼ਿਲ੍ਹਾ ਦਿਹਾਤੀ ਪੁਲਿਸ ਵਲੋਂ ਘੱਲੂਘਾਰਾ ਦਿਵਸ ਦੇ ਮੱਦੇਨਜ਼ਰ ਅਮਨ-ਕਾਨੂੰਨ, ਜਨਤਕ ਸੁਰੱਖਿਆ ਅਤੇ ਸ਼ਾਂਤੀ ਬਣਾਈ ਰੱਖਣ ਲਈ ਜ਼ਿਲ੍ਹੇ ਭਰ ਵਿੱਚ ਸੁਰੱਖਿਆ ਪ੍ਰਬੰਧ ਹੋਰ ਸਖ਼ਤ ਕਰ ਦਿੱਤੇ ਗਏ ਹਨ | ਵਧੇਰੇ ਸੁਰੱਖਿਆ ਪ੍ਰਬੰਧਾਂ ਤਹਿਤ ਵੱਖ-ਵੱਖ ਸਬ-ਡਵੀਜ਼ਨਾਂ 'ਚ ਪੁਲਿਸ ਵਲੋਂ ਐੱਸ. ਐੱਸ. ਪੀ. ਹਰਵਿੰਦਰ ਸਿੰਘ ਵਿਰਕ ਦੀ ਨਿਗਾਰਨੀ ਹੇਠ ਵਿਆਪਕ ਫਲੈਗ ਮਾਰਚ, ਵਿਸ਼ੇਸ਼ ਨਾਕਾਬੰਦੀਆਂ ਅਤੇ ਚੈਕਿੰਗ ਮੁਹਿੰਮਾਂ ਚਲਾਈਆਂ ਗਈਆਂ ਹਨ | ਪੁਲਿਸ ਦੀਆਂ ਟੀਮਾਂ ਵਲੋਂੇ ਧਾਰਮਿਕ ਸਥਾਨਾਂ, ਬੱਸ ਅੱਡਿਆਂ, ਰੇਲਵੇ ਸਟੇਸ਼ਨਾਂ, ਬਾਜ਼ਾਰਾਂ ਅਤੇ ਹੋਰ ਭੀੜ-ਭੜੱਕੇ ਵਾਲੀਆਂ ਥਾਵਾਂ 'ਤੇ ਵਿਸ਼ੇਸ਼ ਚੈਕਿੰਗ ਕੀਤੀ ਜਾ ਰਹੀ ਹੈ | ਜ਼ਿਲ੍ਹੇ ਭਰ ਵਿੱਚ ਅਹਿਮ ਸਥਾਨਾਂ 'ਤੇ ਨਾਕਾਬੰਦੀਆਂ ਸਥਾਪਿਤ ਕੀਤੀਆਂ ਗਈਆਂ ਹਨ, ਜਦਕਿ ਕਿਸੇ ਵੀ ਅਣਚਾਹੀ ਘਟਨਾ ਨੂੰ ਰੋਕਣ ਲਈ ਦਿਨ ਤੇ ਰਾਤ ਦੀ ਗਸ਼ਤ ਨੂੰ ਹੋਰ ਤੇਜ਼ ਕੀਤਾ ਗਿਆ ਹੈ | ਐਮਰਜੈਂਸੀ ਰਿਸਪਾਂਸ ਵਾਹਨ ਤੇ ਪੁਲਿਸ ਗਸ਼ਤੀ ਟੀਮਾਂ ਨੂੰ 24 ਘੰਟੇ ਤਾਇਨਾਤ ਕੀਤਾ ਗਿਆ ਹੈ ਤਾਂ ਜੋ ਲਗਾਤਾਰ ਨਿਗਰਾਨੀ, ਤੁਰੰਤ ਪ੍ਰਤੀਕਿਰਿਆ ਅਤੇ ਅਮਨ-ਕਾਨੂੰਨ ਦੀ ਪ੍ਰਭਾਵਸ਼ਾਲੀ ਪਾਲਣਾ ਯਕੀਨੀ ਬਣਾਈ ਜਾ ਸਕੇ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐੱਸ. ਐੱਸ. ਪੀ. ਹਰਵਿੰਦਰ ਸਿੰਘ ਵਿਰਕ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਸਬ-ਡਵੀਜ਼ਨਾਂ, ਥਾਣਾ ਖੇਤਰਾਂ ਅਤੇ ਹੋਰ ਸੰਵੇਦਨਸ਼ੀਲ ਇਲਾਕਿਆਂ ਵਿੱਚ ਫਲੈਗ ਮਾਰਚ ਕੀਤੇ ਗਏ | ਸਾਰੇ ਗਜ਼ਟਿਡ ਅਫਸਰਾਂ ਨੇ ਖੁਦ ਸੁਰੱਖਿਆ ਪ੍ਰਬੰਧਾਂ ਦੀ ਨਿਗਰਾਨੀ ਕੀਤੀ ਅਤੇ ਆਪਣੇ-ਆਪਣੇ ਖੇਤਰਾਂ ਵਿੱਚ ਪੁਲਿਸ ਕਰਮਚਾਰੀਆਂ ਦੀ ਤਾਇਨਾਤੀ ਦਾ ਜਾਇਜ਼ਾ ਲਿਆ | ਇਸ ਤੋਂ ਇਲਾਵਾ ਸਾਰੇ ਹੀ ਐੱਸ. ਐੱਚ. ਓ. ਅਤੇ ਪੁਲਿਸ ਚੌਕੀ ਇੰਚਾਰਜਾਂ ਵਲੋਂ ਆਪਣੇ ਅਧਿਕਾਰ ਖੇਤਰਾਂ ਵਿੱਚ ਨਾਕਾਬੰਦੀਆਂ ਅਤੇ ਗਸ਼ਤ ਗਤੀਵਿਧੀਆਂ ਦੀ ਨਿਗਰਾਨੀ ਕੀਤੀ ਗਈ | ਐੱਸ. ਐੱਸ. ਪੀ. ਵਿਰਕ ਨੇ ਆਪ ਵੀ ਵੱਖ-ਵੱਖ ਨਾਕਾ ਪੁਆਇੰਟਾਂ ਅਤੇ ਸੰਵੇਦਨਸ਼ੀਲ ਥਾਵਾਂ ਦਾ ਦੌਰਾ ਕਰਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਉੱਚ ਪੱਧਰੀ ਚੌਕਸੀ ਤੇ ਤਿਆਰੀ ਬਣਾਈ ਰੱਖਣ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ |
ਪਿਛਲੀ ਖ਼ਬਰ ਪੰਜਾਬ ਵਿਚ ਮੁਸਲਿਮ ਸੰਗਠਨਾਂ ਨੇ ਗਾਂ ਨੂੰ ਰਾਸ਼ਟਰੀ ਪਸ਼ੂ ਐਲਾਨ ਕਰਨ ਦੀ ਮੰਗ ਨੂੰ ਲੈ ਕੇ ਕੀਤਾ ਪ੍ਰਦਰਸ਼ਨ ਅਗਲੀ ਖ਼ਬਰ ਆਊਟਸੋਰਸ ਯੂਨੀਅਨ ਜਲੰਧਰ ਨੇ ਸਿਵਲ ਸਰਜਨ ਨੂੰ ਦਿੱਤਾ ਮੰਗ-ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।