10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਘੱਲੂਘਾਰਾ ਹਫ਼ਤੇ ਦੇ ਮੱਦੇਨਜ਼ਰ ਪੁਲਿਸ ਵਲੋਂ ਫਲੈਗ ਮਾਰਚ, ਲੋਕਾਂ ਨੂੰ ਅਮਨ-ਸ਼ਾਂਤੀ ਬਣਾਈ ਰੱਖਣ ਦੀ ਅਪੀਲ

ਅਜੀਤ ਡੈਸਕ 06-06-2026
ਫਿਲੌਰ, 5 ਜੂਨ (ਵਿਪਨ ਗੈਰੀ)-ਘੱਲੂਘਾਰਾ ਹਫ਼ਤੇ ਦੇ ਸੰਬੰਧ ਵਿਚ ਅੱਜ ਸਬ ਡਵੀਜ਼ਨ ਫਿਲੌਰ ਪੁਲਿਸ ਵੱਲੋਂ ਡੀਐੱਸਪੀ ਭਾਰਤ ਮਸੀਹ ਦੀ ਅਗਵਾਈ ਹੇਠ ਫਲੈਗ ਮਾਰਚ ਕੱਢਿਆ ਗਿਆ | ਇਸ ਦੌਰਾਨ ਪੁਲਿਸ ਦੇ ਵੱਖ-ਵੱਖ ਵਿੰਗਾਂ ਦੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੇ ਹਿੱਸਾ ਲਿਆ | ਮਾਰਚ ਸਬੰਧੀ ਡੀਐੱਸਪੀ ਫਿਲੌਰ ਨੇ ਦੱਸਿਆ ਕਿ ਉਨ੍ਹਾਂ ਦਾ ਮੁੱਖ ਮਕਸਦ ਇਲਾਕੇ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣਾ ਅਤੇ ਲੋਕਾਂ ਵਿਚ ਸੁਰੱਖਿਆ ਦੀ ਭਾਵਨਾ ਪੈਦਾ ਕਰਨਾ ਹੈ | ਡੀਐੱਸਪੀ ਮਸੀਹ ਨੇ ਕਿਹਾ ਕਿ ਘੱਲੂਘਾਰਾ ਹਫ਼ਤੇ ਦੌਰਾਨ ਪੁਲਿਸ ਵੱਲੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਅਤੇ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਮਾਹੌਲ ਖ਼ਰਾਬ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ | ਉਨ੍ਹਾਂ ਲੋਕਾਂ ਨੂੰ ਆਪਸੀ ਭਾਈਚਾਰਾ ਅਤੇ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕਰਦਿਆਂ ਕਿਹਾ ਕਿ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਜਾਣਕਾਰੀ ਤੁਰੰਤ ਪੁਲਿਸ ਨੂੰ ਦਿੱਤੀ ਜਾਵੇ | ਫਲੈਗ ਮਾਰਚ ਦੌਰਾਨ ਬਾਜ਼ਾਰਾਂ, ਮੁੱਖ ਸੜਕਾਂ ਅਤੇ ਸੰਵੇਦਨਸ਼ੀਲ ਥਾਵਾਂ ਦਾ ਦੌਰਾ ਕਰਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ ਗਿਆ | ਪੁਲਿਸ ਅਧਿਕਾਰੀਆਂ ਨੇ ਸਪਸ਼ਟ ਕੀਤਾ ਕਿ ਇਲਾਕੇ ਵਿਚ ਕਾਨੂੰਨ ਵਿਵਸਥਾ ਨੂੰ ਕਾਇਮ ਰੱਖਣ ਲਈ ਪੁਲਿਸ ਪੂਰੀ ਤਰ੍ਹਾਂ ਚੌਕਸ ਹੈ ਤੇ ਹਰ ਮਾੜੇ ਅਨਸਰ ਤੇ ਉਨ੍ਹਾਂ ਦੀ ਤਿੱਖੀ ਨਜ਼ਰ ਕਾਇਮ ਹੈ, ਤੇ ਕਿਸੇ ਪ੍ਰਕਾਰ ਦੀ ਹੁਲੜਵਾਜੀ ਬਰਦਾਸ਼ਤ ਨਹੀ ਹੋਵੇਗੀ |
ਪਿਛਲੀ ਖ਼ਬਰ ਆਦਮਪੁਰ ਦੇ ਮੁਹੱਲਾ ਕਾਲਰਿਆਂ ਵਿਖੇ ਨੌਜਵਾਨ 'ਤੇ ਜਾਨਲੇਵਾ ਹਮਲਾ ਅਗਲੀ ਖ਼ਬਰ ਅੰਤਰਰਾਸ਼ਟਰੀ ਖਿਡਾਰੀ ਦਵਿੰਦਰ ਸਿੰਘ ਕੰਗ ਦਾ ਆਪਣੇ ਪਿੰਡ ਚੱਕ ਸ਼ਕੂਰ ਪਹੁੰਚਣ 'ਤੇ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।