24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਰਾਸ਼ਟਰ ਨਿਰਮਾਣ ਵਿਚ ਅਹਿਮ ਯੋਗਦਾਨ ਪਾ ਰਹੀ ਹੈ ਭਾਜਪਾ-ਜੀਵਨ ਗੁਪਤਾ ਪੰਡਿਤ ਦੀਨ-ਦਿਆਲ ਉਪਾਧਿਆਇ ਸਿਖਲਾਈ ਕੈਂਪ ਵਿਚ ਸ਼ਾਮਿਲ ਹੋਏ ਭਾਜਪਾ ਆਗੂ ਤੇ ਵਰਕਰ <br/>

ਅਜੀਤ ਡੈਸਕ 07-06-2026
ਜਲੰਧਰ, 6 ਜੂਨ (ਸ਼ਿਵ)-ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਜਲੰਧਰ ਸ਼ਹਿਰੀ ਵੱਲੋਂ ਆਯੋਜਿਤ ਦੋ ਰੋਜ਼ਾ ਪੰਡਿਤ ਦੀਨ-ਦਿਆਲ ਉਪਾਧਿਆਇ ਸਿਖਲਾਈ ਕੈਂਪ ਅੱਜ ਜ਼ਿਲ੍ਹਾ ਪ੍ਰਧਾਨ ਸੁਸ਼ੀਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਇਆ | ਸਿਖਲਾਈ ਕੈਂਪ ਦੇ ਪਹਿਲੇ ਦਿਨ ਦੀ ਸ਼ੁਰੂਆਤ ਭਾਰਤ ਮਾਤਾ, ਪੰਡਿਤ ਦੀਨ-ਦਿਆਲ ਉਪਾਧਿਆਇ ਅਤੇ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਦੇ ਤਸਵੀਰਾਂ 'ਤੇ ਫੁਲਮਲਾਵਾਂ ਪਾ ਕੇ ਸ਼ਰਧਾਂਜਲੀ ਦਿੱਤੀ | ਇਸ ਮÏਕੇ ਸਿਖਲਾਈ ਕੈਂਪ ਦੇ ਮੁੱਖ ਕਨਵੀਨਰ ਅਤੇ ਸਾਬਕਾ ਪ੍ਰਦੇਸ਼ ਜਨਰਲ ਸਕੱਤਰ ਜੀਵਨ ਗੁਪਤਾ ਅਤੇ ਸਹਿ- ਕਨਵੀਨਰ ਪ੍ਰਦੇਸ਼ ਸਕੱਤਰ ਅਤੇ ਸਾਬਕਾ ਮਹਿਲਾ ਮੋਰਚਾ ਪ੍ਰਦੇਸ਼ ਪ੍ਰਧਾਨ ਮੀਨੂ ਸੇਠੀ ਵਿਸ਼ੇਸ਼ ਤÏਰ 'ਤੇ ਹਾਜ਼ਰ ਰਹੇ | ਕੈਂਪ ਦੇ ਪਹਿਲੇ ਦਿਨ ਕੁੱਲ ਛੇ ਸਿਖਲਾਈ ਸੈਸ਼ਨ ਆਯੋਜਿਤ ਕੀਤੇ ਗਏ, ਜਿਨ੍ਹਾਂ ਵਿਚ ਪਾਰਟੀ ਦੀ ਵਿਚਾਰਧਾਰਾ, ਸੰਗਠਨਾਤਮਕ ਢਾਂਚਾ, ਕਾਰਜ ਵਿਸਤਾਰ, ਬੂਥ ਪ੍ਰਬੰਧਨ ਅਤੇ ਸਮਕਾਲੀ ਰਾਜਨੀਤਿਕ ਵਿਸ਼ਿਆਂ ਉੱਤੇ ਵਿਸਥਾਰਪੂਰਵਕ ਚਰਚਾ ਕੀਤੀ ਗਈ¢ | ਪਹਿਲੇ ਸੈਸ਼ਨ ਵਿਚ ਮੁੱਖ ਵਕਤਾ ਵਜੋਂ ਜੀਵਨ ਗੁਪਤਾ ਨੇ “ਪਾਰਟੀ ਦਾ ਇਤਿਹਾਸ ਅਤੇ ਵਿਕਾਸ” ਵਿਸ਼ੇ ਉੱਤੇ ਸੰਬੋਧਨ ਕਰਦਿਆਂ ਭਾਰਤੀ ਜਨਸੰਘ ਤੋਂ ਲੈ ਕੇ ਜਨਤਾ ਪਾਰਟੀ ਅਤੇ ਮÏਜੂਦਾ ਭਾਰਤੀ ਜਨਤਾ ਪਾਰਟੀ ਤੱਕ ਦੇ ਗÏਰਵਮਈ ਸਫ਼ਰ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ¢ ਦੂਜੇ ਸੈਸ਼ਨ ਦੀ ਪ੍ਰਧਾਨਗੀ ਸਾਬਕਾ ਸੰਸਦੀ ਸਕੱਤਰ ਕ੍ਰਿਸ਼ਨ ਦੇਵ ਭੰਡਾਰੀ ਨੇ ਕੀਤੀ, ਜਦਕਿ ਮੁੱਖ ਬੁਲਾਰੇ ਵਜੋਂ ਪ੍ਰਦੇਸ਼ ਸਕੱਤਰ ਸੂਰਜ ਭਾਰਦਵਾਜ ਹਾਜ਼ਰ ਰਹੇ¢ | ਤੀਜੇ ਸੈਸ਼ਨ ਵਿਚ ਸਾਬਕਾ ਕੈਬਿਨੇਟ ਮੰਤਰੀ ਤੀਕਸ਼ਣ ਸੂਦ ਮੁੱਖ ਬੁਲਾਰੇ ਅਤੇ ਸੀਵਰੇਜ ਬੋਰਡ ਦੇ ਸਾਬਕਾ ਚੇਅਰਮੈਨ ਵਿਨੋਦ ਸ਼ਰਮਾ ਪ੍ਰਧਾਨ ਵਜੋਂ ਮÏਜੂਦ ਰਹੇ | ਮੁੱਖ ਬੁਲਾਰੇ ਵਜੋਂ ਮੁਕੇਰੀਆਂ ਦੇ ਵਿਧਾਇਕ ਜੰਗੀ ਲਾਲ ਮਹਾਜਨ ਹਾਜ਼ਰ ਰਹੇ | ਉਨ੍ਹਾਂ “ਦੇਸ਼ ਅਤੇ ਪ੍ਰਦੇਸ਼ ਦੀਆਂ ਰਾਜਨੀਤਿਕ ਚੁਨੌਤੀਆਂ” ਵਿਸ਼ੇ ਉੱਤੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਮÏਜੂਦਾ ਰਾਜਨੀਤਿਕ ਹਾਲਾਤਾਂ, ਵਿਰੋਧੀ ਧਿਰ ਦੀ ਭੂਮਿਕਾ ਅਤੇ ਭਾਜਪਾ ਦੀਆਂ ਨੀਤੀਆਂ ਅਤੇ ਉਪਲਬਧੀਆਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ | ਜ਼ਿਲ੍ਹਾ ਪ੍ਰਧਾਨ ਸੁਸ਼ੀਲ ਸ਼ਰਮਾ ਨੇ ਸਿਖਲਾਈ ਕੈਂਪ ਵਿਚ ਸ਼ਾਮਲ ਸਾਰੇ ਕਾਰਕੁਨਾਂ ਦਾ ਧੰਨਵਾਦ ਕੀਤਾ | ਇਸ ਮÏਕੇ ਮੁੱਖ ਤÏਰ 'ਤੇ ਰਾਕੇਸ਼ ਰਾਠÏਰ, ਸੁਸ਼ੀਲ ਕੁਮਾਰ ਰਿੰਕੂ, ਵਿਧਾਇਕ ਜਗਬੀਰ ਬਰਾੜ, ਸਰਬਜੀਤ ਮੱਕੜ, ਕਰਮਜੀਤ ਕÏਰ ਚÏਧਰੀ, ਅਸ਼ੋਕ ਸਰੀਨ ਹਿੱਕੀ, ਸ਼ੀਤਲ ਅੰਗੂਰਾਲ, ਰਾਜੇਸ਼ ਕਪੂਰ, ਅਮਰਜੀਤ ਸਿੰਘ ਗੋਲਡੀ, ਰਮੇਸ਼ ਸ਼ਰਮਾ, ਸਾਬਕਾ ਪ੍ਰਦੇਸ਼ ਪ੍ਰਧਾਨ ਸਨੀ ਸ਼ਰਮਾ, ਜ਼ਿਲ੍ਹਾ ਉਪ ਪ੍ਰਧਾਨ ਮਨੀਸ਼ ਵਿਜ, ਅਸ਼ਵਨੀ ਭੰਡਾਰੀ, ਦਵਿੰਦਰ ਭਾਰਦਵਾਜ, ਦਰਸ਼ਨ ਲਾਲ ਭਗਤ, ਭੂਪੇਂਦਰ ਕੁਮਾਰ, ਹਨੀ ਕੰਬੋਜ, ਜ਼ਿਲ੍ਹਾ ਸਕੱਤਰ ਅਮਿੱਤ ਭਾਟੀਆ, ਸ਼ਾਮ ਸ਼ਰਮਾ, ਅਨੁ ਸ਼ਰਮਾ, ਮੀਨੂ ਸ਼ਰਮਾ ਤੇ ਹੋਰ ਹਾਜ਼ਰ ਸਨ |

ਪਿਛਲੀ ਖ਼ਬਰ ਵੋਟਰ ਮੈਪਿੰਗ ਲਈ ਜ਼ਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ 'ਤੇ ਅੱਜ ਲੱਗਣਗੇ ਵਿਸ਼ੇਸ਼ ਕੈਂਪ, ਉੱਚ ਅਧਿਕਾਰੀ ਕਰਨਗੇ ਅਚਨਚੇਤ ਚ... ਅਗਲੀ ਖ਼ਬਰ ਦੇਸ਼ ਦੇ ਮੌਜੂਦਾ ਹਾਲਾਤ 'ਤੇ ਬੁੱਧੀਜੀਵੀਆਂ ਤੇ ਚਿੰਤਕਾਂ ਨੇ ਪ੍ਰਗਟਾਈ ਗਹਿਰੀ ਚਿੰਤਾ ਐਡਵੋਕੇਟ ਕਾਮਰੇਡ ਗੁਰਮੀਤ ਸ਼ੁਗਲ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।