25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਉੱਘੇ ਚਿੰਤਕ ਤੇ ਦਲਿਤ ਆਗੂ ਸਤਪਾਲ ਵਿਰਦੀ ਅਕਾਲੀ ਦਲ ਵਾਰਿਸ ਪੰਜਾਬ ਦੇ 'ਚ ਹੋਏ ਸ਼ਾਮਿਲ ਬਾਪੂ ਤਰਸੇਮ ਸਿੰਘ ਵਲੋਂ ਨਿੱਘਾ ਸਵਾਗਤ <br/>

ਅਜੀਤ ਡੈਸਕ 08-06-2026
ਜਲੰਧਰ, 7 ਜੂਨ (ਜਸਪਾਲ ਸਿੰਘ)-ਉੱਘੇ ਚਿੰਤਕ ਤੇ ਦਲਿਤ ਆਗੂ ਸਤਪਾਲ ਵਿਰਦੀ ਅੱਜ ਅਕਾਲੀ ਦਲ ਵਾਰਿਸ ਪੰਜਾਬ ਦੇ ਵਿਚ ਸ਼ਾਮਿਲ ਹੋ ਗਏ | ਉਨ੍ਹਾਂ ਦੇ ਪਾਰਟੀ 'ਚ ਸ਼ਾਮਿਲ ਹੋਣ 'ਤੇ ਬਾਪੂ ਤਰਸੇਮ ਸਿੰਘ ਵਲੋਂ ਨਿੱਘਾ ਸਵਾਗਤ ਕੀਤਾ ਗਿਆ | ਇਸ ਮੌਕੇ ਸਤਪਾਲ ਵਿਰਦੀ ਨੇ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਹੀ ਅਸਲ 'ਚ ਪੰਜਾਬ ਦੀ ਵਾਰਿਸ ਪਾਰਟੀ ਹੈ ਤੇ ਪਿਛਲੇ ਸਮੇਂ ਦੌਰਾਨ ਜਿਸ ਤਰ੍ਹਾਂ ਸੱਤਾਧਾਰੀ ਆਮ ਆਦਮੀ ਪਾਰਟੀ ਸਮੇਤ ਹੋਰਨਾਂ ਰਵਾਇਤੀ ਪਾਰਟੀਆਂ ਨੇ ਪੰਜਾਬ ਦੀ ਲੁੱਟ ਖਸੁੱਟ ਕੀਤੀ ਹੈ, ਉਸ ਨਾਲ ਲੋਕਾਂ ਦਾ ਇਨ੍ਹਾਂ ਪਾਰਟੀਆਂ ਤੋਂ ਵਿਸ਼ਵਾਸ਼ ਉੱਠ ਚੁੱਕਾ ਹੈ | ਉਨ੍ਹਾਂ ਕਿਹਾ ਕਿ ਇਸ ਸਮੇਂ ਜਿੱਥੇ ਨਸ਼ੇ ਪੰਜਾਬ ਦੀ ਜਵਾਨੀ ਨੂੰ ਖਾ ਰਹੇ ਹਨ, ਉੱਥੇ ਅਮਨ ਕਾਨੂੰਨ ਦੀ ਸਥਿਤੀ ਵੀ ਪੂਰੀ ਤਰ੍ਹਾਂ ਨਾਲ ਚਰਮਰਾ ਗਈ ਹੈ ਤੇ ਲੋਕਾਂ ਅੰਦਰ ਡਰ ਤੇ ਸਹਿਮ ਦਾ ਮਾਹੌਲ ਹੈ | ਉਨ੍ਹਾਂ ਕਿਹਾ ਕਿ ਆਰਥਿਕ ਤੌਰ 'ਤੇ ਵੀ ਪੰਜਾਬ ਬਹੁਤ ਕਮਜ਼ੋਰ ਹੋ ਚੁੱਕਾ ਹੈ ਤੇ ਅਜਿਹੇ ਪੰਜਾਬ ਨੂੰ ਇਸ ਸਮੇਂ ਪੰਜਾਬ ਦੀ ਆਪਣੀ ਖੇਤਰੀ ਪਾਰਟੀ ਦੀ ਲੋੜ ਹੈ, ਜੋ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਲਈ ਡੱਟ ਕੇ ਕੰਮ ਕਰਨ ਦੇ ਸਮਰੱਥ ਹੋਵੇ | ਸਤਪਾਲ ਵਿਰਦੀ ਨੇ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਇਕੋ ਇਕ ਅਜਿਹੀ ਪਾਰਟੀ ਹੈ, ਜਿਸ ਨੇ ਪੰਜਾਬ ਤੇ ਪੰਥ ਦੇ ਮਸਲਿਆਂ ਤੋਂ ਇਲਾਵਾ ਦਲਿਤਾਂ ਲਈ ਹਾਅ ਦੀ ਨਾਅਰਾ ਮਾਰਿਆ ਹੈ | ਉਨ੍ਹਾਂ ਕਿਹਾ ਕਿ ੁਉਹ ਪੰਜਾਬ ਭਰ 'ਚ ਦਲਿਤ ਭਾਈਚਾਰੇ ਨੂੰ ਪਾਰਟੀ ਨਾਲ ਜੋੜਨ ਦਾ ਯਤਨ ਕਰਨਗੇ | ਜਲੰਧਰ ਦੇ ਕਰਤਾਰਪੁਰ ਹਲਕੇ ਨਾਲ ਸੰਬੰਧ ਰੱਖਣ ਵਾਲੇ ਸਤਪਾਲ ਵਿਰਦੀ ਜਿੱਥੇ ਇਕ ਉੱਘੇ ਲੇਖਕ, ਪੱਤਰਕਾਰ ਤੇ ਚਿੰਤਕ ਹਨ, ਉੱਥੇ ਉਨ੍ਹਾਂ ਦੀ ਸਮਾਜਿਕ ਤੇ ਰਾਜਸੀ ਮੁੱਦਿਆਂ 'ਤੇ ਵੀ ਕਾਫੀ ਪਕੜ ਹੈ ਤੇ ਉਹ ਦਲਿਤ ਭਾਈਚਾਰੇ ਦੇ ਹੱਕਾਂ ਤੇ ਹਿੱਤਾਂ ਲਈ ਲੰਬੇ ਸਮੇਂ ਤੋਂ ਆਵਾਜ਼ ਬੁਲੰਦ ਕਰਦੇ ਆ ਰਹੇ ਹਨ | ਇਸ ਮੌਕੇ ਬਾਪੂ ਤਰਸੇਮ ਸਿੰਘ ਨੇ ਵੀ ਆਸ ਪ੍ਰਗਟਾਈ ਕਿ ਸਤਪਾਲ ਬਿਰਦੀ ਦੇ ਤਜ਼ਰਬੇ ਦਾ ਪਾਰਟੀ ਨੂੰ ਵੱਡਾ ਫਾਇਦਾ ਹੋਵੇਗਾ ਤੇ ਉਹ ਦਲਿਤ ਭਾਈਚਾਰੇ ਨੂੰ ਪਾਰਟੀ ਨਾਲ ਜੋੜਨ 'ਚ ਅਹਿਮ ਰੋਲ ਅਦਾ ਕਰਨਗੇ |

ਪਿਛਲੀ ਖ਼ਬਰ ਇਨੋਸੈਂਟ ਹਾਰਟਸ ਸੁਪਰਸਪੈਸ਼ਲਿਟੀ ਹਸਪਤਾਲ ਨੇ ਸਫ਼ਲਤਾਪੂਰਵਕ ਕਿਡਨੀ ਟ੍ਰਾਂਸਪਲਾਂਟ ਕਰਕੇ ਨਵਜੀਤ ਸਿੰਘ ਨੂੰ ਦਿੱਤੀ ਨਵੀਂ... ਅਗਲੀ ਖ਼ਬਰ ਪੰਜਾਬ ਪੁਲਿਸ ਵਲੋਂ ਲਾਈਨਮੈਨਾਂ 'ਤੇ ਕੀਤੇ ਲਾਠੀਚਾਰਜ ਦੀ ਸੀ.ਟੀ.ਯੂ. ਨੇ ਕੀਤੀ ਨਿੰਦਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।