26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਬੰਦੀ ਸਿੰਘਾਂ ਦੀ ਰਿਹਾਈ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹਜ਼ੂਰ ਸਾਹਿਬ ਤੱਕ ਪੈਦਲ ਯਾਤਰਾ ਕਰਨ ਵਾਲੇ ਸਿੰਘ ਦਾ ਸਿੱਖ ਤਾਲਮੇਲ ਕਮੇਟੀ ਵਲੋਂ ਸਨਮਾਨ <br/>

ਅਜੀਤ ਡੈਸਕ 08-06-2026
ਜਲੰਧਰ, 7 ਜੂਨ (ਐੱਮ. ਐੱਸ. ਲੋਹੀਆ)-ਬੰਦੀ ਸਿੰਘਾਂ ਦੀ ਰਿਹਾਈ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹਜ਼ੂਰ ਸਾਹਿਬ ਤੱਕ ਪੈਦਲ ਯਾਤਰਾ ਕਰਨ ਵਾਲੇ ਸਿੰਘ ਦਾ ਸਿੱਖ ਤਾਲਮੇਲ ਕਮੇਟੀ ਵਲੋਂ ਸਨਮਾਨ ਕੀਤਾ ਗਿਆ | ਸਿੱਖ ਤਾਲਮੇਲ ਕਮੇਟੀ ਦੇ ਆਗੂ ਸਿੱਖ ਤਾਲਮੇਲ ਕਮੇਟੀ ਵਲੋਂ ਤਜਿੰਦਰ ਸਿੰਘ ਪ੍ਰਦੇਸੀ, ਹਰਪਾਲ ਸਿੰਘ ਚੱਢਾ ਅਤੇ ਹਰਪ੍ਰੀਤ ਸਿੰਘ ਨੀਟੂ ਨੇ ਜਾਣਕਾਰੀ ਦਿੱਤੀ ਕਿ ਪਿੰਡ ਭੁਮੱਦੀ, ਖੰਨਾ (ਲੁਧਿਆਣਾ) ਦੇ ਰਹਿਣ ਵਾਲੇ 73 ਸਾਲਾ ਭਾਈ ਹਰਮਿੰਦਰ ਸਿੰਘ ਵਲੋਂ ਬੰਦੀ ਸਿੰਘਾਂ ਅਤੇ ਭਾਈ ਅੰਮਿ੍ਤਪਾਲ ਸਿੰਘ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੈਦਲ ਯਾਤਾਰਾ ਸ਼ੁਰੂ ਕੀਤੀ ਗਈ ਹੈ | ਉਨ੍ਹਾਂ 1 ਜੂਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਅਰਦਾਸ ਕਰਕੇ ਆਪਣੀ ਯਾਤਰਾ ਸ਼ੁਰੂ ਕੀਤੀ ਹੈ, ਜੋ ਸ੍ਰੀ ਅਨੰਦਪੁਰ ਸਾਹਿਬ ਤੋਂ ਪਟਨਾ ਸਾਹਿਬ, ਨਾਨਕ ਝੀਰਾ ਬਿਦਰ, ਸੱਚਖੰਡ ਸ੍ਰੀ ਹਜ਼ੂਰ ਅਬਚਲ ਨਗਰ ਨਾਂਦੇੜ ਸਾਹਿਬ ਤੋਂ ਹੁੰਦੇ ਹੋਏ ਦਮਦਮਾ ਸਾਹਿਬ, ਤਲਵੰਡੀ ਸਾਬੋ, ਬਠਿੰਡਾ ਵਿਖੇ ਅਰਦਾਸ ਕਰਨ ਉਪਰੰਤ ਸਮਾਪਿਤ ਹੋਵੇਗੀ | ਆਪਣੀ ਯਾਤਰਾ ਸ਼ੁਰੂ ਕਰਨ ਤੋਂ ਬਾਅਦ ਭਾਈ ਹਰਮਿੰਦਰ ਸਿੰਘ ਜੰਡਿਆਲਾ ਗੁਰੂ, ਪਿੰਡ ਚੌਹਾਨ, ਬਾਬਾ ਬਕਾਲਾ ਸਾਹਿਬ, ਸੁਭਾਨਪੁਰ ਵਿਖੇ ਰਾਤ ਅਰਾਮ ਕਰਨ ਤੋਂ ਬਾਅਦ ਜਲੰਧਰ ਪਹੁੰਚੇ ਸਨ, ਜਿਨ੍ਹਾਂ ਦਾ ਸ਼ਹਿਰ 'ਚ ਪਹੁੰਚਣ 'ਤੇ ਪਹਿਲਾਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਗੁਰਦੇਵ ਨਗਰ ਵਿਖੇ ਮੁੱਖ ਸੇਵਾਦਾਰ ਰਜਿੰਦਰ ਸਿੰਘ ਮਿਗਲਾਨੀ ਅਤੇ ਹਰਪ੍ਰੀਤ ਸਿੰਘ ਨੀਟੂ ਵਲੋਂ ਸਨਮਾਨ ਕੀਤਾ ਗਿਆ | ਉਪਰੰਤ ਜਦੋਂ ਉਹ ਸਿੱਖ ਤਾਲਮੇਲ ਕਮੇਟੀ ਦੇ ਦਫ਼ਤਰ ਪਹੁੰਚੇ ਤਾਂ ਉਨ੍ਹਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਮਾਇਕ ਤੌਰ 'ਤੇ ਵੀ ਸਹਾਇਤਾ ਕੀਤੀ ਗਈ | ਵਰਨਣਯੋਗ ਹੈ ਕਿ ਇਸ ਤੋਂ ਪਹਿਲਾਂ ਭਾਈ ਹਰਮਿੰਦਰ ਸਿੰਘ 8 ਵਾਰ ਪੈਦਲ ਯਾਤਰਾ ਕਰ ਚੁੱਕੇ ਹਨ, ਜਿਨ੍ਹਾਂ 'ਚ ਸ਼ਿਵ ਦੇ 12 ਜੋਤਿਰ ਲਿੰਗ ਦੀ ਯਾਤਰਾ, 5 ਵਾਰ ਹੇਮਕੁੰਡ ਸਾਹਿਬ ਦੀ ਯਾਤਰਾ ਅਤੇ ਪੰਜਾਂ ਤਖ਼ਤਾਂ ਦੀ ਯਾਤਰਾ ਸ਼ਾਮਲ ਹੈ | ਭਾਈ ਹਰਮਿੰਦਰ ਸਿੰਘ ਦਾ ਸਨਮਾਨ ਕਰਨ ਮੌਕੇ ਗੁਰਦੀਪ ਸਿੰਘ (ਕਾਲੀਆ ਕਾਲੋਨੀ), ਹਰਜੋਤ ਸਿੰਘ ਲੱਕੀ, ਜੁਗਿੰਦਰ ਸਿੰਘ ਜੋਗੀ, ਕੀਮਤੀ ਭਗਤ, ਗੁਰਵਿੰਦਰ ਸਿੰਘ ਨਾਗੀ, ਪਲਵਿੰਦਰ ਸਿੰਘ ਬਾਬਾ, ਅਮਨਦੀਪ ਸਿੰਘ ਬੱਗਾ, ਪ੍ਰੀਤਮ ਸਿੰਘ ਬੰਟੀ ਰਾਠੌਰ, ਸੁਖਦੇਵ

ਪਿਛਲੀ ਖ਼ਬਰ ਐਸ.ਆਈ.ਆਰ.-ਰਾਜ ਚੋਣ ਕਮਿਸ਼ਨ ਨੂੰ ਸ਼ੱਕੀ ਵਿਦੇਸ਼ੀਆਂ ਦੀ ਜਾਣਕਾਰੀ ਸਾਂਝੀ ਕਰਨ ਦੇ ਨਿਰਦੇਸ਼ <br/> ਅਗਲੀ ਖ਼ਬਰ ਸ. ਗੁਰਦੀਪ ਸਿੰਘ ਮੈਮੋਰੀਅਲ ਅੰਡਰ-14 ਕ੍ਰਿਕਟ ਟੂਰਨਾਮੈਂਟ ਐੱਸ.ਐੱਨ ਸਪੋਰਟਸ ਫਰੀਦਾਬਾਦ ਬਣਿਆ ਚੈਂਪੀਅਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।