30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਅਣਪਛਾਤੇ ਵਾਹਨ ਨੇ ਐਕਟਿਵਾ ਸਵਾਰ ਪਤੀ-ਪਤਨੀ ਨੂੰ ਮਾਰੀ ਟੱਕਰ, ਪਤਨੀ ਦੀ ਮੌਤ, ਪਤੀ ਜ਼ਖ਼ਮੀ <br/>

ਹਾਦਸੇ ਤੋਂ ਬਾਅਦ ਮੌਕੇ 'ਤੇ ਪਈ ਹਾਦਸਾਗ੍ਰਸਤ ਐਕਟਿਵਾ ਤੇ (ਸੱਜੇ) ਕਾਰਵਾਈ ਕਰਦੇ ਹੋਏ ਪੁਲਿਸ ਅਧਿਕਾਰੀ | ਅਜੀਤ ਤਸਵੀਰਾਂ <br/> 09-06-2026
ਚੁਗਿੱਟੀ/ਜੰਡੂਸਿੰਘਾ, 8 ਜੂਨ (ਨਰਿੰਦਰ ਲਾਗੂ)-ਜਲੰਧਰ-ਅੰਮਿ੍ਤਸਰ ਮਾਰਗ 'ਤੇ ਸੋਮਵਾਰ ਨੂੰ ਲੰਮਾ ਪਿੰਡ ਚੌਕ ਦੇ ਨਜ਼ਦੀਕ ਡੀ. ਐਚ. ਐਲ., ਇੰਡੀਅਨ ਆਇਲ ਡੀਪੂ ਦੇ ਨਜ਼ਦੀਕ ਤੇਜ਼ ਰਫ਼ਤਾਰ ਇਕ ਅਣਪਛਾਤੇ ਵਾਹਨ ਤੇ ਐਕਟਿਵਾ ਦੀ ਟੱਕਰ ਹੋ ਗਈ | ਹਾਦਸੇ ਦੌਰਾਨ ਐਕਟਿਵਾ ਸਵਾਰ ਔਰਤ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ ਉਸ ਦੇ ਪਤੀ ਦੇ ਵੀ ਸੱਟਾਂ ਲੱਗੀਆਂ, ਜਿਸ ਨੂੰ ਨਿੱਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ | ਮਿ੍ਤਕਾ ਦੀ ਪਛਾਣ ਕੈਲਾਸ਼ ਕੌਰ ਪਤਨੀ ਕਮਲਜੀਤ ਸਿੰਘ ਵਾਸੀ ਵਾਰਡ ਨੰ. 2 ਕਰਤਾਰਪੁਰ ਦੇ ਰੂਪ ਵਿਚ ਸਾਹਮਣੇ ਆਈ ਹੈ | ਇਸ ਸੰਬੰਧੀ ਇਤਲਾਹ ਮਿਲਣ 'ਤੇ ਮੌਕੇ 'ਤੇ ਪਹੁੰਚੀ ਥਾਣਾ ਰਾਮਾਮੰਡੀ ਦੀ ਪੁਲਿਸ ਵਲੋਂ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕੀਤੀ ਗਈ |
ਦੱਸਿਆ ਜਾ ਰਿਹਾ ਹੈ ਕਿ ਇਸ ਦਰਦਨਾਕ ਹਾਦਸੇ ਤੋਂ ਬਾਅਦ ਵਾਹਨ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਿ੍ਤਕਾ ਦੇ ਪਤੀ ਨੇ ਦੱਸਿਆ ਕਿ ਉਹ ਆਪਣੀ ਪਤਨੀ ਕੈਲਾਸ਼ ਕੌਰ ਦੇ ਨਾਲ ਐਕਟਿਵਾ 'ਤੇ ਸਵਾਰ ਹੋ ਕੇ ਫਗਵਾੜਾ ਵੱਲ ਨੂੰ ਜਾ ਰਹੇ ਸਨ ਤੇ ਜਦੋਂ ਉਹ ਇੰਡੀਅਨ ਆਇਲ ਡਿਪੂ ਦੇ ਲਾਗੇ ਪਹੁੰਚੇ ਤਾਂ ਪਿੱਛਿਓਾ ਤੇਜ਼ ਰਫ਼ਤਾਰ ਨਾਲ ਆ ਰਹੇ ਇਕ ਅਣਪਛਾਤੇ ਵਾਹਨ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਜ਼ਿਆਦਾ ਜ਼ਖ਼ਮੀ ਹੋ ਜਾਣ ਕਾਰਨ ਉਸ ਦੀ ਪਤਨੀ ਦੀ ਮੌਕੇ 'ਤੇ ਹੀ ਮੌਤ ਹੋ ਗਈ | ਹਾਦਸੇ ਦੌਰਾਨ ਮੌਕੇ 'ਤੇ ਲੋਕਾਂ ਵਲੋਂ ਇਸ ਸੰਬੰਧੀ ਥਾਣਾ ਰਾਮਾਮੰਡੀ ਦੀ ਪੁਲਿਸ ਨੂੰ ਇਤਲਾਹ ਦਿੱਤੀ ਗਈ | ਦੱਸਿਆ ਜਾ ਰਿਹਾ ਹੈ ਕਿ ਪੁਲਿਸ ਵਲੋਂ ਘਟਨਾ ਸਥਾਨ ਤੇ ਆਸ-ਪਾਸ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਰਿਕਾਰਡਿੰਗ ਦੇਖੀ ਜਾ ਰਹੀ ਹੈ | ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ ਕਾਰਨ ਉਕਤ ਮਾਰਗ ਵਿਚ ਵਾਹਨਾਂ ਦਾ ਦੂਰ-ਦੂਰ ਤੱਕ ਜਾਮ ਲੱਗ ਗਿਆ, ਜਿਸ ਨੂੰ ਪੁਲਿਸ ਵਲੋਂ ਭਾਰੀ ਮੁਸ਼ੱਕਤ ਕਰਦੇ ਹੋਏ ਖੁੱਲ੍ਹਵਾਇਆ ਗਿਆ | ਓਧਰ ਇਸ ਸੰਬੰਧੀ ਸੰਪਰਕ ਕਰਨ 'ਤੇ ਜਾਂਚ ਅਧਿਕਾਰੀ ਏ. ਐਸ. ਆਈ. ਸੁਰਜੀਤ ਸਿੰਘ ਨੇ ਦੱਸਿਆ ਕਿ ਪੀੜਤ ਪਰਿਵਾਰ ਵਲੋਂ ਇਸ ਸੰਬੰਧ ਵਿਚ ਕੋਈ ਵੀ ਪੁਲਿਸ ਕਾਰਵਾਈ ਕਰਵਾਉਣ ਤੋਂ ਇਨਕਾਰ ਕਰਦਿਆਂ ਬਿਨਾਂ ਪੋਸਟਮਾਰਟਮ ਤੋਂ ਲਾਸ਼ ਦੀ ਮੰਗ ਕੀਤੀ ਗਈ, ਜਿਸ 'ਤੇ ਉਨ੍ਹਾਂ ਨੂੰ ਲਾਸ਼ ਦੇ ਦਿੱਤੀ ਗਈ ਹੈ |

ਪਿਛਲੀ ਖ਼ਬਰ ਲੋਹੀਆਂ 'ਚ ਪਿੱਕਅਪ 'ਚ ਰੱਖੀ ਟੈਂਕੀ ਨੂੰ ਵੈਲਡਿੰਗ ਕਰਦੇ ਸਮੇਂ ਲੱਗੀ ਅੱਗ, ਮਕੈਨਿਕ ਦੀ <br/> ਅਗਲੀ ਖ਼ਬਰ ਮੁੱਖ ਮੰਤਰੀ ਦੀ ਹਦਾਇਤ 'ਤੇ ਮਸਲੇ ਹੱਲ ਕਰਨ ਲਈ ਸਵੇਰੇ 1 ਘੰਟਾ ਰਹਿਣ ਵਾਲੀ ਮੁਹਿੰਮ ਸ਼ੁਰੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।