24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਸੁਖਬੀਰ ਤੇ ਹਰਸਿਮਰਤ ਵਲੋਂ ਬੀਬੀ ਸਤਨਾਮ ਕੌਰ ਭੁੱਲਰ ਦਾ ਸਨਮਾਨ <br/>

ਅਜੀਤ ਡੈਸਕ 10-06-2026
ਜਲੰਧਰ, 9 ਜੂਨ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਦੇ ਚੰਡੀਗੜ੍ਹ ਮੁੱਖ ਦਫਤਰ ਵਿਖੇ ਇਖ ਮੀਟਿੰਗ ਦੌਰਾਨ ਵਿਧਾਨ ਸਭਾ ਹਲਕਾ ਜਲੰਧਰ ਉੱਤਰੀ ਦੀ ਨਵ ਨਿਯੁਕਤ ਪ੍ਰਧਾਨ ਬੀਬੀ ਸਤਨਾਮ ਕੌਰ ਭੁੱਲਰ ਨੂੰ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ, ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਦੀ ਪ੍ਰਧਾਨ ਬੀਬੀ ਹਰਗੋਬਿੰਦ ਕੌਰ ਵਲੋਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸ. ਸੁਖਬੀਰ ਸਿੰਘ ਬਾਦਲ ਨੇ ਬੀਬੀ ਭੁੱਲਰ ਦੀਆਂ ਸੇਵਾਵਾਂ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਬੀਬੀ ਭੁੱਲਰ ਪਿਛਲੇ ਲੰਬੇ ਸਮੇਂ ਤੋਂ ਹਲਕਾ ਉੱਤਰੀ ਵਿੱਚ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਦੇ ਆ ਰਹੇ ਹਨ ਤੇ ਉਨ੍ਹਾਂ ਦੀਆਂ ਪਾਰਟੀ ਪ੍ਰਤੀ ਇਨ੍ਹਾਂ ਸ਼ਲਾਘਾਯੋਗ ਸੇਵਾਵਾਂ ਨੂੰ ਦੇਖਦੇ ਹੋਏ ਹੀ ਪਾਰਟੀ ਵਲੋਂ ਬੀਬੀ ਸਤਨਾਮ ਕੌਰ ਭੁੱਲਰ ਨੂੰ ਹਲਕੇ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ | ਇਸ ਮੌਕੇ ਬੀਬੀ ਸਤਨਾਮ ਕੌਰ ਨੇ ਕਿਹਾ ਕਿ ਜੋ ਜਿੰਮੇਵਾਰੀ ਪਾਰਟੀ ਉਨ੍ਹਾਂ ਨੂੰ ਸੌਪੀ ਗਈ ਹੈ, ਉਸ ਨੂੰ ਉਹ ਪੂਰੀ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਉੱਤਰੀ ਹਲਕੇ 'ਚ ਪਾਰਟੀ ਨੂੰ ਹੇਠਲੇ ਪੱਧਰ ਤੱਕ ਮਜ਼ਬੂਤ ਕੀਤਾ ਜਾਵੇਗਾ | ਇਸ ਮੌਕੇ ਉਨ੍ਹਾਂ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਅਤੇ ਸਮੁੱਚੀ ਸਿੱਖ ਲੀਡਰਸ਼ਿਪ ਖਾਸ ਕਰਕੇ ਮੁੱਖ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕੁਲਵੰਤ ਸਿੰਘ ਮੰਨਣ, ਹਲਕਾ ਉੱਤਰੀ ਦੇ ਇੰਚਾਰਜ ਹਰਿੰਦਰ ਸਿੰਘ ਢੀਂਡਸਾ, ਸੀਨੀਅਰ ਅਕਾਲੀ ਆਗੂ ਰਣਜੀਤ ਸਿੰਘ ਰਾਣਾ ਤੇ ਅਵਤਾਰ ਸਿੰਘ ਘੁੰਮਣ ਦਾ ਵੀ ਉਚੇਚੇ ਤੌਰ 'ਤੇ ਧੰਨਵਾਦ ਕੀਤਾ |

ਪਿਛਲੀ ਖ਼ਬਰ ਖੂੰਖਾਰ ਕੁੱਤਿਆਂ ਵਲੋਂ ਸੈਰ ਕਰਨ ਗਏ ਵਿਅਕਤੀ 'ਤੇ ਹਮਲਾ <br/> ਅਗਲੀ ਖ਼ਬਰ ਗਰਮੀਆਂ ਦੀਆਂ ਛੁੱਟੀਆਂ ਕਾਰਨ 22 ਤੋਂ 26 ਤੱਕ ਬੰਦ ਰਹਿਣਗੀਆਂ ਦੁਕਾਨਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।