24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

'ਆਪ' ਆਗੂ ਅਤੁਲ ਭਗਤ ਨੇ ਵਾਰਡ ਨੰਬਰ 56 ਵਿੱਚ ਵੰਡੀਆਂ ਰਾਸ਼ਨ ਕਿੱਟਾਂ <br/>

ਅਜੀਤ ਡੈਸਕ 10-06-2026
ਜਲੰਧਰ, 9 ਜੂਨ (ਜਤਿੰਦਰ ਪੰਮੀ)-ਪੰਜਾਬ ਸਰਕਾਰ ਦੀ 'ਮੇਰੀ ਰਸੋਈ ਯੋਜਨਾ' ਤਹਿਤ ਵਾਰਡ ਨੰਬਰ 56 ਵਿੱਚ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਗਈਆਂ | ਇਸ ਮੌਕੇ ਆਮ ਆਦਮੀ ਪਾਰਟੀ ਆਗੂ ਅਤੁਲ ਭਗਤ ਨੇ ਲਾਭਪਾਤਰੀਆਂ ਨੂੰ ਰਾਸ਼ਨ ਕਿੱਟਾਂ ਸੌਂਪਦਿਆਂ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਬਾਰੇ ਵੀ ਜਾਣਕਾਰੀ ਦਿੱਤੀ | ਅਤੁਲ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਇਹ ਯੋਜਨਾ ਆਰਥਿਕ ਤੌਰ 'ਤੇ ਕਮਜ਼ੋਰ ਤੇ ਲੋੜਵੰਦ ਪਰਿਵਾਰਾਂ ਲਈ ਵੱਡਾ ਸਹਾਰਾ ਸਾਬਤ ਹੋ ਰਹੀ ਹੈ | ਇਸ ਯੋਜਨਾ ਰਾਹੀਂ ਅਨੇਕਾਂ ਪਰਿਵਾਰਾਂ ਨੂੰ ਰਾਹਤ ਮਿਲ ਰਹੀ ਹੈ ਅਤੇ ਉਨ੍ਹਾਂ ਦੇ ਘਰੇਲੂ ਖਰਚਿਆਂ ਦਾ ਬੋਝ ਘੱਟ ਹੋ ਰਿਹਾ ਹੈ | ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਸਮਾਜ ਦੇ ਆਖਰੀ ਵਿਅਕਤੀ ਤੱਕ ਸਹਾਇਤਾ ਪਹੁੰਚਾਉਣਾ ਹੈ ਅਤੇ ਇਸੇ ਭਾਵਨਾ ਨਾਲ ਵੱਖ-ਵੱਖ ਲੋਕ ਭਲਾਈ ਯੋਜਨਾਵਾਂ ਨੂੰ ਲਾਗੂ ਕੀਤਾ ਜਾ ਰਿਹਾ ਹੈ | ਇਸ ਮੌਕੇ ਕੌਂਸਲਰ ਮੁਕੇਸ਼ ਸੇਠੀ, ਰਿਸ਼ਭ ਸੇਠੀ, ਕੌਂਸਲਰ ਰੌਨੀ ਅਤੇ ਕਿਸ਼ਨ ਕਾਲਾ ਪ੍ਰਧਾਨ ਸਮੇਤ ਹੋਰ ਪਤਵੰਤੇ ਸੱਜਣ ਅਤੇ ਇਲਾਕਾ ਨਿਵਾਸੀ ਵੀ ਮੌਜੂਦ ਸਨ |

ਪਿਛਲੀ ਖ਼ਬਰ ਇਨਕਮ ਟੈਕਸ ਕਮਿਸ਼ਨਰ ਗਿਰੀਸ਼ ਬਾਲੀ ਵਲੋਂ ਮੈਡੀਕਲ ਕੈਂਪ ਦੀ ਸ਼ੁਰੂਆਤ <br/> ਅਗਲੀ ਖ਼ਬਰ ਪਿੰਡ ਕੁਰਾਲੀ ਵਿਖੇ ਬਿਜਲੀ ਦੇ ਮੀਟਰਾਂ ਨੂੰ ਲੱਗੀ ਭਿਆਨਕ ਅੱਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।