24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਸਿਵਲ ਸਰਜਨ ਡਾ. ਰਾਜੇਸ਼ ਗਰਗ ਨੇ ਨਵਨਿਯੁਕਤ 9 ਮੈਡੀਕਲ ਅਫਸਰਾਂ ਨੂੰ ਵੰਡੇ ਨਿਯੁਕਤੀ ਪੱਤਰ <br/>

ਨਵ-ਨਿਯੁਕਤ ਮੈਡੀਕਲ ਅਫਸਰਾਂ (ਸਪੈਸ਼ਲਿਸਟ) ਨੂੰ ਨਿਯੁਕਤੀ ਪੱਤਰ ਸੌਂਪਦੇ ਹੋਏ ਸਿਵਲ ਸਰਜਨ ਡਾ. ਰਾਜੇਸ਼ ਗਰਗ | ਨਾਲ ਹਨ ਸਹਾਇਕ ਸਿਵਲ ਸਰਜਨ ਡਾ. ਜੋਤੀ ਫੁਕੇਲਾ, ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਵਨਿੰਦਰ ਰਿਆੜ, ਜ਼ਿਲ੍ਹਾ ਡੈਂਟਲ ਸਿਹਤ ਅਫਸਰ ਡਾ. ਬਲਜੀਤ ਕੌਰ ਰੂਬੀ ਤੇ ਹੋਰ | ਤਸਵੀਰ-ਮੁਨੀਸ਼ <br/> 10-06-2026
ਜਲੰਧਰ, 9 ਜੂਨ (ਜਤਿੰਦਰ ਪੰਮੀ)-ਸਿਵਲ ਸਰਜਨ ਡਾ. ਰਾਜੇਸ਼ ਗਰਗ ਵਲੋਂ ਮੰਗਲਵਾਰ ਨੂੰ ਆਪਣੇ ਦਫਤਰ ਵਿਖੇ ਨਵਨਿਯੁਕਤ 9 ਮੈਡੀਕਲ ਅਫਸਰਾਂ (ਸਪੈਸ਼ਲਿਸਟ) ਨੂੰ ਨਿਯੁਕਤੀ ਪੱਤਰ ਵੰਡੇ ਗਏ | ਇਨ੍ਹਾਂ ਮੈਡੀਕਲ ਅਫਸਰਾਂ ਦੀ 12 ਮਈ ਤੇ 2 ਜੂਨ ਨੂੰ ਕਮੇਟੀ ਮੈਂਬਰਾਂ ਵਲੋਂ ਇੰਟਰਵਿਊ ਗਈ ਸੀ | ਸਿਵਲ ਸਰਜਨ ਡਾ. ਰਾਜੇਸ਼ ਗਰਗ ਨੇ ਦੱਸਿਆ ਕਿ ਮੈਡੀਕਲ ਸਪੈਸ਼ਲਿਸਟਾਂ ਦੀ ਭਰਤੀ ਲਈ 13 ਉਮੀਦਵਾਰਾਂ ਨੇ ਇੰਟਰਵਿਊ ਵਿੱਚ ਭਾਗ ਲਿਆ ਗਿਆ ਸੀ | ਨਿਰਧਾਰਿਤ ਟੀਮਾਂ ਵੱਲੋਂ ਕਾਊਾਸਲਿੰਗ ਦੌਰਾਨ ਉਮੀਦਵਾਰਾਂ ਦੇ ਅਸਲ ਦਸਤਾਵੇਜ਼ਾਂ ਦੀ ਜਾਂਚ ਕੀਤੀ ਗਈ ਅਤੇ ਕਾਊਾਸਲਿੰਗ ਪ੍ਰਕਿਰਿਆ ਸੁਚਾਰੂ ਢੰਗ ਨਾਲ ਪੂਰੀ ਹੋਈ | ਅੱਜ 9 ਨਵਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ | ਸਿਵਲ ਸਰਜਨ ਨੇ ਦੱਸਿਆ ਕਿ ਪੰਜਾਬ ਸਰਕਾਰ ਤੇ ਸਿਹਤ ਵਿਭਾਗ ਵਲੋਂ ਐੱਸ. ਡੀ. ਐੱਚ. ਅਤੇ ਕਮਿਊਨਿਟੀ ਹੈਲਥ ਸੈਂਟਰਾਂ ਵਿੱਚ ਸਿਹਤ ਸਹੂਲਤਾਂ ਵਧਾਈਆਂ ਜਾ ਰਹੀਆਂ ਹੈ, ਜਿਸਦੇ ਮੱਦੇਨਜਰ ਮੈਡੀਕਲ ਸਪੈਸ਼ਲਿਸਟਾਂ ਦੀ ਭਰਤੀ ਕੀਤੀ ਜਾ ਰਹੀ ਹੈ | ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਜੋਤੀ ਫੁਕੇਲਾ, ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਵਨਿੰਦਰ ਰਿਆੜ, ਜ਼ਿਲ੍ਹਾ ਡੈਂਟਲ ਸਿਹਤ ਅਫਸਰ ਡਾ. ਬਲਜੀਤ ਕੌਰ ਰੂਬੀ, ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਗੁਰਦੀਪ ਸਿੰਘ ਮੌਜੂਦ ਸਨ |

ਪਿਛਲੀ ਖ਼ਬਰ 'ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ' ਤੇ 'ਮੇਰੀ ਰਸੋਈ ਯੋਜਨਾ' ਸਕੀਮ ਤਹਿਤ ਲੋੜਵੰਦ ਲੋਕਾਂ ਦੇ ਫਾਰਮ ਭਰੇ ਜੰਡੂਸ... ਅਗਲੀ ਖ਼ਬਰ ਇਨਕਮ ਟੈਕਸ ਕਮਿਸ਼ਨਰ ਗਿਰੀਸ਼ ਬਾਲੀ ਵਲੋਂ ਮੈਡੀਕਲ ਕੈਂਪ ਦੀ ਸ਼ੁਰੂਆਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।