ਚੁਗਿੱਟੀ/ਜੰਡੂ ਸਿੰਘਾ, 9 ਜੂਨ (ਨਰਿੰਦਰ ਲਾਗੂ)-ਵਿਧਾਨ ਸਭਾ ਹਲਕਾ ਆਦਮਪੁਰ ਦੇ ਅਧੀਨ ਆਉਂਦੇ ਪਿੰਡ ਨਰੰਗਪੁਰ ਦੇ ਸਰਪੰਚ ਬਲਵਿੰਦਰ ਕੁਮਾਰ ਨੇ ਅੱਜ ਗੱਲਬਾਤ ਕਰਦੇ ਹੋਏ ਦੱਸਿਆ ਕਿ ਚੋਣਾਂ ਦੌਰਾਨ ਉਨ੍ਹਾਂ ਵੱਲੋਂ ਪਿੰਡ ਦੇ ਲੋਕਾਂ ਨਾਲ ਜੋ ਵਾਅਦੇ ਕੀਤੇ ਗਏ ਸਨ ਉਨ੍ਹਾਂ ਨੂੰ ਉਹ ਪੂਰੀ ਗੰਭੀਰਤਾ ਨਾਲ ਪੂਰੇ ਕਰਨ ਦਾ ਯਤਨ ਕਰ ਰਹੇ ਹਨ ਜਿਸਦੇ ਚੱਲਦਿਆਂ ਕੁਝ ਹੀ ਦਿਨ ਪਹਿਲਾਂ ਉਨ੍ਹਾਂ ਵਲੋਂ ਉਕਤ ਪਿੰਡ ਦੀ ਮੁੱਖ ਸੜਕ ਦਾ ਨਿਰਮਾਣ ਕਰਵਾਇਆ ਗਿਆ ਹੈ¢ ਇਸ ਤੋਂ ਇਲਾਵਾ ਪਿੰਡ ਵਿੱਚ ਸਥਿਤ ਰਾਜੀਵ ਗਾਂਧੀ ਸੇਵਾ ਕੇਂਦਰ ਜੋ ਕਿ ਖ਼ਸਤਾ ਹਾਲ ਵਿੱਚ ਸੀ ਉਸ ਦਾ ਨਵ ਨਿਰਮਾਣ ਆਰੰਭ ਕੀਤਾ ਗਿਆ ਹੈ¢ ਉਨ੍ਹਾਂ ਕਿਹਾ ਕਿ ਲੋਕਾਂ ਦੀ ਮੰਗ 'ਤੇ ਸ਼ਮਸ਼ਾਨਘਾਟ ਦੀ ਸ਼ੈੱਡ ਬਣਵਾਈ ਗਈ ਹੈ¢ ਸੀਵਰੇਜ ਲਈ ਪਾਈਪ ਸਰਕਾਰ ਵੱਲੋਂ ਮੁਹੱਈਆ ਕਰਵਾਏ ਗਏ ਹਨ ਜਲਦ ਹੀ ਉਨ੍ਹਾਂ ਨੂੰ ਪੁਆਉਣ ਦਾ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ¢ ਉਨ੍ਹਾਂ ਕਿਹਾ ਕਿ ਪੰਜਾਬ ਤੇ ਕੇਂਦਰ ਸਰਕਾਰ ਵਲੋਂ ਮਿਲ ਰਹੀ ਆਰਥਿਕ ਸਹਾਇਤਾ ਨਾਲ ਉਹ ਪਿੰਡ 'ਚ ਲਗਾਤਾਰ ਵਿਕਾਸ ਦੇ ਕਾਰਜ ਕਰਵਾਉਣ ਲਈ ਹੰਭਲਾ ਮਾਰ ਰਹੇ ਹਨ ਜਿਹਦੇ ਲਈ ਉਨ੍ਹਾਂ ਦੇ ਸਾਥੀ ਪੰਚਾਇਤ ਮੈਂਬਰਾਂ ਵਲੋਂ ਵੀ ਸਹਿਯੋਗ ਦਿੱਤਾ ਜਾ ਰਿਹਾ ਹੈ¢ ਇਸ ਮੌਕੇ ਉਂਨ੍ਹਾਂ ਨਾਲ ਸੁਖਵਿੰਦਰ ਲਾਲ, ਹਰਜੀਤ ਸਿੰਘ, ਪ੍ਰਦੀਪ ਕੁਮਾਰ ਪ੍ਰਧਾਨ ਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ¢