25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਫੌਜ ਤੇ ਪੁਲਿਸ ਵਲੋਂ ਥਾਂ-ਥਾਂ 'ਤੇ ਕੀਤੀ ਜਾ ਰਹੀ ਨਾਕੇਬੰਦੀ ਦੇ ਰੋਸ 'ਚ ਛਾਉਣੀ ਦੇ ਦੁਕਾਨਦਾਰਾਂ ਨੇ ਬਾਜ਼ਾਰ ਬੰਦ ਰੱਖ ਕੇ ਜਤਾਇਆ ਰੋਸ

ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਗੱਲਬਾਤ ਕਰਦੇ ਹਲਕਾ ਇੰਚਾਰਜ ਰਾਜਵਿੰਦਰ ਕੌਰ ਥਿਆੜਾ, ਜਗਬੀਰ ਸਿੰਘ ਬਰਾੜ, ਸਰਬਜੀਤ ਸਿੰਘ ਮੱਕੜ, ਪੁਨੀਤ ਸ਼ੁਕਲਾ ਤੇ ਦੁਕਾਨਦਾਰ ਅਤੇ (ਸੱਜੇ) ਦੁਕਾਨਦਾਰ ਚਰਨਜੀਤ ਸਿੰਘ ਵਿੱਕੀ ਚੱਢਾ ਤੇ ਹੋਰ ਦੁਕਾਨਦਾਰ ਰੋਸ ਪ੍ਰਦਰਸ਼ਨ ਕਰਦੇ ਹੋਏ | ਤਸਵੀਰਾਂ-ਮੁਨੀਸ਼ <br/> 10-06-2026
ਜਲੰਧਰ, 9 ਜੂਨ (ਪਵਨ ਖਰਬੰਦਾ)-ਛਾਉਣੀ 'ਚ ਦਾਖਲ ਹੋਣ ਲਈ ਵੱਖ-ਵੱਖ ਥਾਵਾਂ 'ਤੇ ਫੌਜ ਵਲੋਂ ਲਾਏ ਗਏ ਨਾਕਿਆਂ 'ਤੇ ਹੈਲਮੇਟ ਦੀ ਜਾਂਚ ਕਰਨ ਅਤੇ ਇਸ ਤੋਂ ਇਲਾਵਾ ਕੰਟੋਨਮੈਂਟ ਬੋਰਡ ਦੇ ਅਧੀਨ ਆਉਂਦੇ ਵੱਖ-ਵੱਖ ਖੇਤਰਾਂ ਅਤੇ ਸੜਕਾਂ ਆਦਿ 'ਤੇ ਫੌਜ ਨਾਲ ਮਿਲ ਕੇ ਪੁਲਿਸ ਵਲੋਂ ਕੀਤੀ ਜਾ ਰਹੀ ਨਾਕੇਬੰਦੀ ਦੇ ਰੋਸ ਵਜੋਂ ਅੱਜ ਕੰਟੋਨਮੈਂਟ ਬੋਰਡ ਦੇ ਅਧੀਨ ਆਉਂਦੇ ਬਾਜਾਰਾਂ ਦੇ ਦੁਕਾਨਦਾਰਾਂ ਵਲੋਂ ਸਵੇਰ ਤੋਂ ਲੈ ਕੇ ਦੁਪਹਿਰ ਇੱਕ ਵਜੇ ਤੱਕ ਦੁਕਾਨਾਂ ਬੰਦ ਕਰਕੇ ਰੋਸ ਜਤਾਇਆ ਗਿਆ ਤੇ ਜਦੋਂ ਬਾਅਦ ਦੁਪਹਿਰ ਕਿਸੇ ਵੀ ਵਿਭਾਗ ਵਲੋਂ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਕੀਤੀ ਗਈ ਤਾਂ ਇੱਕਠੇ ਹੋੋਏ ਦੁਕਾਨਦਾਰਾਂ ਵਲੋਂ ਕੰਟੋਨਮੈਂਟ ਬੋਰਡ ਦਫਤਰ ਦੇ ਬਾਹਰ ਰੋਸ ਪ੍ਰਦਰਸ਼ਨ ਆਰੰਭ ਕਰ ਦਿੱਤਾ ਗਿਆ | ਇਸ ਤੋਂ ਕੁਝ ਦੇਰ ਬਾਅਦ ਹੀ ਬਿ੍ਗੇਡੀਅਰ, ਪ੍ਰਸ਼ਾਸ਼ਨਿਕ ਅਧਿਕਾਰੀ ਐੱਸ ਡੀ ਐਮ, ਏ ਸੀ ਪੀ ਤੇ ਕੰਟੋਨਮੈਂਟ ਬੋਰਡ ਦੇ ਸੀ ਈ ਓ ਆਦਿ ਵਲੋਂ ਦੁਕਾਨਦਾਰਾਂ ਤੇ ਹਾਜ਼ਰ ਪਤਵੰਤੇ ਵਿਅਕਤੀਆਂ ਨਾਲ ਮੀਟੰਗ ਕੀਤੀ ਗਈ | ਇਸ ਦੌਰਾਨ ਗੱਲਬਾਤ ਕਰਦੇ ਹੋਏ ਦੁਕਾਨਦਾਰਾਂ ਨੇ ਦੱਸਿਆ ਕਿ ਦਿਨੋਂ ਦਿਨ ਵੱਧ ਰਹੀ ਗਰਮੀ ਕਾਰਨ ਪਹਿਲਾਂ ਹੀ ਬਾਜ਼ਾਰ 'ਚ ਗਾਹਕ ਨਹੀਂ ਆ ਰਹੇ ਤੇ ਜੇਕਰ ਲਾਗਲੇ ਪਿੰਡਾਂ ਤੇ ਖੇਤਰਾਂ ਤੋਂ ਜੇਕਰ ਦੁਪਹਿਆ ਵਾਹਨਾਂ 'ਤੇ ਗਾਹਕ ਛਾਉਣੀ ਅੰਦਰ ਦਾਖਲ ਹੁੰਦੇ ਹਨ ਤਾਂ ਉਨ੍ਹਾਂ ਨੂੰ ਹੈਲਮੇਟ ਦੇ ਨਾਂਅ 'ਤੇ ਪ੍ਰੇਸ਼ਾਨ ਕੀਤਾ ਜਾਂਦਾ ਹੈ ਤੇ ਜੇਕਰ ਵਾਹਨ ਚਾਲਕ ਨੇ ਹੈਲਮੇਟ ਪਾਇਆ ਹੋਵੇ ਤੇ ਪਿੱਛੇ ਬੈਠੇ ਵਿਅਕਤੀ ਨੇ ਹੈਲਮੇਟ ਨਹੀਂ ਪਾਇਆ ਹੁੰਦਾ ਤਾਂ ਉਸ ਨੂੰ ਹੇਠਾਂ ਉਤਾਰ ਕੇ ਪੈਦਲ ਚੱਲਣ ਲਈ ਮਜਬੂਰ ਕੀਤਾ ਜਾਂਦਾ ਹੈ | ਦੁਕਾਨਦਾਰਾਂ ਨੇ ਦੱਸਿਆ ਕਿ ਇਸ ਤੋਂ ਇਲਾਵਾ ਸੈਨਾ ਪੁਲਿਸ ਵਲੋਂ ਪੰਜਾਬ ਪੁਲਿਸ ਦੇ ਕਰਮਚਾਰੀਆਂ ਨੂੰ ਨਾਲ ਲੈ ਕੇ ਛਾਉਣੀ ਦੇ ਵੱਖ-ਵੱਖ ਖੇਤਰਾਂ 'ਚ ਨਾਕਾਬੰਦੀ ਕਰਕੇ ਵਾਹਨ ਚਾਲਕਾਂ ਦੇ ਚਾਲਾਨ ਕੱਟ ਕੇ ਲੋਕਾਂ ਨੂੰ ਪ੍ਰੇਸ਼ਾਨ ਕਰ ਰਹੇ ਹਨ | ਉਨ੍ਹਾਂ ਸੈਨਾ ਦੇ ਉੱਚ ਅਧਿਕਾਰੀਆਂ ਅਤੇ ਪੁਲਿਸ ਪਾਸੋਂ ਮੰਗ ਕੀਤੀ ਹੈ ਕਿ ਵੱਖ ਵੱਖ ਥਾਵਾਂ 'ਤੇ ਕੀਤੀ ਜਾ ਰਹੀ ਨਾਕਾਬੰਦੀ ਨੂੰ ਰੋਕਿਆ ਜਾਵੇ ਤੇ ਕੇਵਲ ਫੌਜ ਦੇ ਬੈਰੀਗੇਡ 'ਤੇ ਹੀ ਵਾਹਨ ਚਾਲਕਾਂ ਦੀ ਜਾਂਚ ਕੀਤੀ ਜਾਵੇ | ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੂੰ ਸ਼ਾਂਤ ਕਰਦੇ ਹੋਏ ਸੈਨਾ ਦੇ ਬਿ੍ਗੇਡੀਅਰ, ਐੱਸ ਡੀ ਐਮ, ਏ ਸੀ ਪੀ ਕੈਂਟ ਤੇ ਕੰਟੋਨਮੈਂਟ ਬੋਰਡ ਦੇ ਅਧਿਕਾਰੀਆਂ ਨੇ ਭਰੋਸਾ ਦਿੱਤਾ ਕਿ ਹੁਣ ਕੇਵਲ ਛਾਉਣੀ 'ਚ ਦਾਖਲ ਹੋਣ ਸਮੇਂ ਹੀ ਫੌਜ ਦੇ ਬੈਰੀਗੇਡਾਂ 'ਤੇ ਵਾਹਨ ਚਾਲਕਾਂ ਦੀ ਜਾਂਚ ਕੀਤੀ ਜਾਵੇਗੀ | ਇਸ ਦੌਰਾਨ ਛਾਉਣੀ ਦਾ ਬਾਜ਼ਾਰ ਸ਼ਾਮ 5 ਵਜੇ ਤੱਕ ਬੰਦ ਰਿਹਾ ਤੇ ਦੁਕਾਨਦਾਰਾਂ ਨੇ ਵੀ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਦਿੱਤੇ ਗਏ ਭਰੋਸੇ 'ਤੇ ਸਹਿਮਤੀ ਪ੍ਰਗਟਾਈ | ਇਸ ਮੌਕੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਰਾਜਵਿੰਦਰ ਕੌਰ ਥਿਆੜਾ, ਸਾਬਕਾ ਵਿਧਾਇਕ ਸਰਬਜੀਤ ਸਿੰਘ ਮੱਕੜ, ਸਮਾਜ ਸੇਵਕ ਮਹੇਸ਼ ਗੁਪਤਾ, ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ, ਪੁਨੀਤ ਸ਼ੁਕਲਾ, ਚਰਨਜੀਤ ਸਿੰਘ ਵਿੱਕੀ ਚੱਢਾ ਪ੍ਰਧਾਨ, ਅਮਰਜੀਤ ਸਿੰਘ ਅਮਰੀ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਵਾਰਡ ਨੰਬਰ 64 ਦੇ ਕਈ ਨੌਜਵਾਨ ਵਰਕਰ ਭਾਜਪਾ ਛੱਡ ਕੇ 'ਆਪ' ਵਿਚ ਸ਼ਾਮਿਲ <br/> ਅਗਲੀ ਖ਼ਬਰ ਨਰੰਗਪੁਰ ਦੇ ਵਸਨੀਕਾਂ ਦੀਆਂ ਸਮੱਸਿਆਵਾਂ ਦਾ ਕੀਤਾ ਜਾ ਰਿਹੈ ਹੱਲ-ਸਰਪੰਚ ਬਲਵਿੰਦਰ ਕੁਮਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।