25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਵੋਟਰ ਸੂਚੀ ਦੀ ਸ਼ੁੱਧਤਾ ਲੋਕਤੰਤਰ ਦੀ ਮਜ਼ਬੂਤੀ ਦਾ ਆਧਾਰ-ਧਨਖੜ <br/>

ਮੀਟਿੰਗ ਵਿਚ ਓ.ਪੀ. ਧਨਖੜ, ਮੰਤਰੀ ਸ੍ਰੀਨਿਵਾਸਲੂ, ਸ੍ਰੀ ਅਰੋੜਾ, ਅਨਿਲ ਸਰੀਨ, ਸੁਸ਼ੀਲ ਸ਼ਰਮਾ ਤੇ ਹੋਰ | ਤਸਵੀਰ: ਮੁਨੀਸ਼ <br/> 10-06-2026
ਜਲੰਧਰ, 9 ਜੂਨ (ਸ਼ਿਵ)- ਅੱਜ ਲਾਇਨਜ਼ ਕਲੱਬ ਜਲੰਧਰ ਵਿਖੇ ਭਾਜਪਾ ਵਲੋਂ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਮੁਹਿੰਮ ਬਾਰੇ ਇੱਕ ਮਹੱਤਵਪੂਰਨ ਮੀਟਿੰਗ ਦੀ ਪ੍ਰਧਾਨਗੀ ਭਾਜਪਾ ਦੇ ਸੀਨੀਅਰ ਆਗੂ ਅਤੇ ਰਾਸ਼ਟਰੀ ਸਕੱਤਰ ਓ.ਪੀ. ਧਨਖੜ ਨੇ ਕੀਤੀ ਜਦਕਿ ਓ. ਪੀ. ਅਰੋੜਾ ਨੇ ਹਾਜ਼ਰ ਵਰਕਰਾਂ ਅਤੇ ਅਹੁਦੇਦਾਰਾਂ ਨੂੰ ਐੱਸ. ਆਈ. ਆਰ. ਮੁਹਿੰਮ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਇਸ ਦੀ ਮਹੱਤਤਾ 'ਤੇ ਚਾਨਣਾ ਪਾਇਆ ਗਿਆ¢ ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਕੋਈ ਵੀ ਯੋਗ ਨਾਗਰਿਕ ਵੋਟਰ ਸੂਚੀ ਤੋਂ ਵਾਂਝਾ ਨਾ ਰਹੇ ਅਤੇ ਕੋਈ ਵੀ ਅਯੋਗ ਵਿਅਕਤੀ ਵੋਟਰ ਸੂਚੀ ਵਿਚ ਸ਼ਾਮਲ ਨਾ ਹੋਵੇ¢ ਮੀਟਿੰਗ ਨੂੰ ਸੰਬੋਧਨ ਕਰਦਿਆਂ ਭਾਜਪਾ ਦੇ ਸੰਗਠਨ ਮੰਤਰੀ ਸ਼੍ਰੀ ਮੰਤਰੀ ਸ੍ਰੀਨਿਵਾਸਲੂ ਨੇ ਕਿਹਾ ਕਿ ਭਾਜਪਾ ਹਮੇਸ਼ਾ ਰਾਸ਼ਟਰ ਹਿਤ ਲਈ ਕੰਮ ਕਰਦੀ ਹੈ | ਉਨਾਂ ਕਿਹਾ ਕਿ ਸ਼ੁੱਧ ਅਤੇ ਸੋਧੀ ਵੋਟਰ ਸੂਚੀ ਨਿਰਪੱਖ ਅਤੇ ਪਾਰਦਰਸ਼ੀ ਚੋਣ ਪ੍ਰਕਿਰਿਆ ਦੀ ਬੁਨਿਆਦ ਹੈ ਅਤੇ ਭਾਜਪਾ ਵਰਕਰ ਇਸ ਮੁਹਿੰਮ ਨੂੰ ਘਰ-ਘਰ ਤੱਕ ਪਹੁੰਚਾਉਣ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ¢ ਮੀਟਿੰਗ ਵਿਚ ਅਨਿਲ ਸਰੀਨ, ਸੁਸ਼ੀਲ ਕੁਮਾਰ ਰਿੰਕੂ, ਸ਼ੀਤਲ ਅੰਗੁਰਾਲ, ਅਵਿਨਾਸ਼ ਚੰਦਰ, ਸਰਬਜੀਤ ਸਿੰਘ ਮੱਕੜ, ਜਗਬੀਰ ਸਿੰਘ ਬਰਾੜ, ਮਨੀਸ਼ ਧੀਰ, ਜ਼ਿਲ੍ਹਾ ਭੂਪੇਂਦਰ ਕੁਮਾਰ, ਰਣਜੀਤ ਸਿੰਘ ਪਵਾਰ ਸਮੇਤ ਮੰਡਲ ਪ੍ਰਧਾਨ, ਸ਼ਕਤੀ ਕੇਂਦਰ ਪ੍ਰਮੁੱਖ, ਬੂਥ ਪੱਧਰ ਦੇ ਵਰਕਰ ਅਤੇ ਅਨੇਕਾਂ ਭਾਜਪਾ ਆਗੂ ਹਾਜ਼ਰ ਸਨ¢

ਪਿਛਲੀ ਖ਼ਬਰ ਇਨੋਵਾ ਤੇ ਐਕਟਿਵਾ ਵਿਚਾਲੇ ਹੋਈ ਟੱਕਰ ਨਾਲ ਵਿਦਿਆਰਥਣ ਗੰਭੀਰ ਜ਼ਖ਼ਮੀ <br/> ਅਗਲੀ ਖ਼ਬਰ ਸਮੇਂ ਸਿਰ ਡਾਕਟਰ ਕੋਲ ਜਾਣ ਨਾਲ ਸਟ੍ਰੋਕ ਦੇ ਹਮਲੇ ਨੂੰ ਰੋਕਿਆ ਜਾ ਸਕਦਾ ਹੈ-ਡਾ. ਸੰਦੀਪ ਗੋਇਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।