26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਫ਼ਸਲੀ ਵਿਭਿੰਨਤਾ ਤੇ ਕੁਦਰਤੀ ਸਰੋਤਾਂ ਦੀ ਸੰਭਾਲ ਕਰਨਾ ਸਮੇਂ ਦੀ ਲੋੜ-ਸੀ.ਏ.ਓ. ਡਾ. ਜਸਵਿੰਦਰ ਸਿੰਘ <br/>

ਜਾਗਰੂਕਤਾ ਪ੍ਰੋਗਰਾਮ ਸੰਬੋਧਨ ਕਰਦੇ ਹੋਏ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਜ਼ਿਲ੍ਹਾ ਮੁੱਖ ਅਫਸਰ ਡਾ. ਜਸਵਿੰਦਰ ਸਿੰਘ | (ਸੱਜੇ) ਪ੍ਰੋਗਰਾਮ ਦੌਰਾਨ ਹਾਜ਼ਰ ਐਸੋਸੀਏਟ ਡਾਇਰੈਕਟਰ (ਟ੍ਰੇਨਿੰਗ) ਕੇ.ਵੀ.ਕੇ. ਡਾ. ਸੰਜੀਵ ਕੁਮਾਰ ਕਟਾਰੀਆ, ਹੋਰ ਖੇਤੀ ਮਾਹਰ ਅਤੇ ਇਨਪੁਟ ਡੀਲਰ ਤੇ ਸਹਿਕਾਰੀ ਸਭਾਵਾਂ ਦੇ ਮੈਂਬਰ | ਤਸਵੀਰਾਂ-ਮੁਨੀਸ਼ <br/> 10-06-2026
ਜਲੰਧਰ, 9 ਜੂਨ (ਜਤਿੰਦਰ ਪੰਮੀ)-ਫਸਲੀ ਵਿਭਿੰਨਤਾ ਤੇ ਕੁਦਰਤੀ ਸਰੋਤਾਂ ਦੀ ਸੰਭਾਲ ਮੌਜੂਦਾ ਸਮੇਂ ਦੀ ਅਹਿਮ ਲੋੜ ਹੈ | ਇਸ ਲਈ ਇਨਪੁਟ ਡੀਲਰ ਤੇ ਸਹਿਕਾਰੀ ਸਭਾਵਾਂ ਕਿਸਾਨਾਂ ਤੱਕ ਖੇਤੀਬਾੜੀ ਦੀਆਂ ਨਵੀਆਂ ਸਿਫਾਰਸ਼ਾਂ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਅ ਸਕਦੀਆਂ ਹਨ | ਇਹ ਪ੍ਰਗਟਾਵਾ ਜ਼ਿਲ੍ਹਾ ਮੁੱਖ ਖੇਤੀਬਾੜੀ ਤੇ ਕਿਸਾਨ ਭਲਾਈ ਅਫਸਰ ਡਾ. ਜਸਵਿੰਦਰ ਸਿੰਘ ਨੇ ਕਿ੍ਸ਼ੀ ਵਿਗਿਆਨ ਕੇਂਦਰ ਤੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਸਾਂਝੇ ਤੌਰ 'ਤੇ 'ਖੇਤ ਬਚਾਓ ਅਭਿਆਨ' ਤਹਿਤ ਇਨਪੁਟ ਡੀਲਰਾਂ ਤੇ ਸਹਿਕਾਰੀ ਸਭਾਵਾਂ ਦੇ ਨੁਮਾਇੰਦਿਆਂ ਲਈ ਕਰਵਾਏ ਜਾਗਰੂਕਤਾ ਪ੍ਰੋਗਰਾਮ ਦੌਰਾਨ ਸੰਬੋਧਨ ਕਰਦਿਆਂ ਕੀਤਾ | ਇਨਪੁਟ ਡੀਲਰਾਂ ਤੇ ਸਹਿਕਾਰੀ ਸਭਾਵਾਂ ਦੇ ਮੈਂਬਰਾਂ ਨੂੰ 'ਖੇਤ ਬਚਾਓ ਅਭਿਆਨ' ਦੇ ਮੁਹਿੰਮ ਦੇ ਉਦੇਸ਼ਾਂ ਨੂੰ ਸਫਲ ਬਣਾਉਣ ਤੇ ਪੰਜਾਬ ਦੀ ਖੇਤੀ ਨੂੰ ਹੋਰ ਟਿਕਾਊ ਅਤੇ ਲਾਭਕਾਰੀ ਬਣਾਉਣ ਲਈ ਆਪਣਾ ਯੋਗਦਾਨ ਪਾਉਣ ਦੀ ਅਪੀਲ ਕੀਤੀ | ਐਸੋਸੀਏਟ ਡਾਇਰੈਕਟਰ (ਟ੍ਰੇਨਿੰਗ) ਕੇ.ਵੀ.ਕੇ. ਡਾ. ਸੰਜੀਵ ਕੁਮਾਰ ਕਟਾਰੀਆ ਨੇ ਪੰਜਾਬ ਦੀ ਖੇਤੀ ਸਾਹਮਣੇ ਆ ਰਹੀਆਂ ਚੁਣੌਤੀਆਂ ਬਾਰੇ ਚਰਚਾ ਕੀਤੀ ਅਤੇ ਟਿਕਾਊ ਤੇ ਮੌਸਮ ਅਨੁਕੂਲ ਖੇਤੀ ਤਕਨੀਕਾਂ ਅਪਣਾਉਣ ਦੀ ਲੋੜ 'ਤੇ ਜ਼ੋਰ ਦਿੱਤਾ | ਐਸੋਸੀਏਟ ਪ੍ਰੋਫੈਸਰ (ਬਾਗਬਾਨੀ) ਡਾ. ਬਲਵੀਰ ਕੌਰ ਨੇ ਬਾਗਬਾਨੀ ਫਸਲਾਂ ਰਾਹੀਂ ਫਸਲੀ ਵਿਭਿੰਨਤਾ ਦੇ ਮੌਕਿਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ | ਉਨ੍ਹਾਂ ਕਿਹਾ ਕਿ ਫਲ ਤੇ ਸਬਜ਼ੀਆਂ ਦੀ ਕਾਸ਼ਤ ਕਿਸਾਨਾਂ ਦੀ ਆਮਦਨ ਵਧਾਉਣ ਲਈ ਲਾਭਕਾਰੀ ਬਦਲ ਹੈ | ਖੇਤੀਬਾੜੀ ਵਿਕਾਸ ਅਫਸਰ (ਬੀਜ) ਡਾ. ਅਨੀਸ਼ ਚੰਦਰ ਨੇ ਮਿਆਰੀ ਬੀਜ ਦੀ ਮਹੱਤਤਾ, ਬੀਜ ਪ੍ਰਮਾਣੀਕਰਨ ਅਤੇ ਸਿਫਾਰਸ ਕੀਤੀਆਂ ਕਿਸਮਾਂ ਦੀ ਵਰਤੋਂ ਬਾਰੇ ਜਾਣਕਾਰੀ ਦਿੱਤੀ | ਇਸ ਤੋਂ ਇਲਾਵਾ ਸਹਾਇਕ ਪ੍ਰੋਫੈਸਰ (ਐਗਰੋਨੋਮੀ) ਡਾ. ਪ੍ਰਭਜੀਤ ਕੌਰ, ਸਹਾਇਕ ਪ੍ਰੋਫੈਸਰ (ਪੌਦਾ ਰੋਗ ਵਿਗਿਆਨ) ਡਾ. ਹਰਵਿੰਦਰ ਸਿੰਘ ਨੇ ਵੀ ਜਾਣਕਾਰੀ ਸਾਂਝੀ ਕੀਤੀ |

ਪਿਛਲੀ ਖ਼ਬਰ ਮਰਹੂਮ 'ਆਪ' ਆਗੂ ਲੱਕੀ ਓਬਰਾਏ ਦੇ ਕਰਿੰਦੇ ਵਲੋਂ ਚੋਰੀ-ਛਿਪੇ ਜਾਇਦਾਦ ਵੇਚਣ ਦਾ ਮਾਮਲਾ ਰਿਹਾ ਚਰਚਾ 'ਚ ਅਗਲੀ ਖ਼ਬਰ ਐੱਫ.ਐੱਨ.ਪੀ.ਓ. ਦੀ 13ਵੀਂ ਫੈਡਰਲ ਕਾਂਗਰਸ ਤੇ ਐੱਨ.ਏ.ਪੀ.ਈ.-ਸੀ ਦਾ 26ਵਾਂ ਅਖਿਲ ਭਾਰਤੀ ਸੰਮੇਲਨ ਜਾਰੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।