27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਈ-ਰਿਕਸ਼ਾ ਕੀਤੇ ਗਏ ਰਵਾਨਾ

ਹਲਕਾ ਸ਼ਾਹਕੋਟ ਦੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਰੂਪ ਵਿਚ ਤਿਆਰ ਕੀਤੇ ਈ-ਰਿਕਸ਼ਿਆਂ ਨੂੰ ਝੰਡੀ ਦਿਖਾ ਕੇ ਰਵਾਨਾ ਕਰਦੇ ਹੋਏ 'ਆਪ' ਦੇ ਹਲਕਾ ਇੰਚਾਰਜ ਪਰਮਿੰਦਰ ਸਿੰਘ ਪੰਡੋਰੀ, ਜ਼ਿਲ੍ਹਾ ਕੋਆਰਡੀਨੇਟਰ ਅਜੇ ਭੀਲ, ਡੀ.ਐੱਸ.ਪੀ. ਸ਼ਾਹਕੋਟ ਸਰਵਣ ਸਿੰਘ ਬੱਲ ਅਤੇ ਹੋਰ¢ ਤਸਵੀਰ: ਬਾਂਸਲ <br/> 10-06-2026
ਸ਼ਾਹਕੋਟ, 9 ਜੂਨ (ਨਗਿੰਦਰ ਸਿੰਘ ਬਾਂਸਲ, ਦਲਜੀਤ ਸਿੰਘ ਸਚਦੇਵਾ, ਸੁਖਦੀਪ ਸਿੰਘ)-ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਆਮ ਆਦਮੀ ਪਾਰਟੀ ਦੇ ਹਲਕਾ ਸ਼ਾਹਕੋਟ ਦੇ ਇੰਚਾਰਜ ਪਰਮਿੰਦਰ ਸਿੰਘ ਪੰਡੋਰੀ, ਜ਼ਿਲ੍ਹਾ ਜਲੰਧਰ ਦਿਹਾਤੀ ਦੇ ਕੋ-ਆਰਡੀਨੇਟਰ ਅਜੇ ਭੀਲ, ਪ੍ਰਵੀਨ ਗਰੋਵਰ ਮੈਂਬਰ ਨਗਰ ਪੰਚਾਇਤ ਸ਼ਾਹਕੋਟ ਅਤੇ ਜਗਜੋਤ ਸਿੰਘ ਆਹਲੂਵਾਲੀਆ ਹਲਕਾ ਕੋ-ਆਰਡੀਨੇਟਰ ਦੀ ਅਗਵਾਈ ਹੇਠ ਸ਼ਹਿਰਾਂ ਤੇ ਪਿੰਡਾਂ ਵਿਚ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਵਿਸ਼ੇਸ਼ ਰੂਪ ਵਿਚ ਤਿਆਰ ਕੀਤੇ ਪੰਜ ਈ-ਰਿਕਸ਼ਿਆਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ¢ ਇਸ ਮÏਕੇ ਸ਼ਾਹਕੋਟ ਦੇ ਉਪ ਪੁਲਿਸ ਕਪਤਾਨ ਸਰਵਣ ਸਿੰਘ ਬੱਲ ਅਤੇ ਥਾਣਾ ਮੁਖੀ ਦਿਲਬਾਗ ਸਿੰਘ ਵੀ ਹਾਜ਼ਰ ਸਨ¢ ਇਸ ਮÏਕੇ ਡੀ.ਐੱਸ.ਪੀ. ਸ. ਬੱਲ ਅਤੇ ਪਰਮਿੰਦਰ ਸਿੰਘ ਪੰਡੋਰੀ ਨੇ ਸੰਬੋਧਨ ਕਰਦਿਆਂ ਕਿਹਾ ਕਿ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਨੂੰ ਹੋਰ ਪ੍ਰਭਾਵੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਨਸ਼ਿਆਂ ਪ੍ਰਤੀ ਜਾਗਰੂਕ ਕਰਨ ਲਈ ਪੰਜ ਈ-ਰਿਕਸ਼ਾ ਮੁਹੱਈਆ ਕਰਵਾਏ ਗਏ ਹਨ¢ ਉਨ੍ਹਾਂ ਕਿਹਾ ਕਿ ਈ-ਰਿਕਸ਼ਾ 'ਤੇ ਪੰਜਾਬ ਸਰਕਾਰ ਵੱਲੋਂ ਜਾਰੀ ਫਲੈਕਸ ਬੋਰਡ ਲਗਾਏ ਗਏ ਹਨ ਅਤੇ ਫਲੈਕਸ ਬੋਰਡਾਂ ਉੱਪਰ ਨਸ਼ਿਆਂ ਨੂੰ ਰੋਕਣ ਲਈ ਨਸ਼ਾ ਤਸਕਰਾਂ ਸਬੰਧੀ ਸੂਚਨਾ ਦੇਣ ਲਈ ਹੈਲਪਲਾਈਨ ਨੰਬਰ ਵੀ ਲਿਖੇ ਗਏ ਹਨ¢ ਉਨ੍ਹਾਂ ਕਿਹਾ ਕਿ ਈ- ਰਿਕਸ਼ਾ 'ਤੇ ਸਪੀਕਰ ਰਾਹੀਂ ਆਮ ਜਨਤਾ ਨੂੰ ਅਪੀਲ ਕੀਤੀ ਜਾਵੇਗੀ ਕਿ ਨਸ਼ੇ ਦਾ ਸੇਵਨ ਕਰਨ ਵਾਲੇ ਅਤੇ ਵੇਚਣ ਵਾਲਿਆਂ ਸਬੰਧੀ ਸੂਚਨਾ ਸਰਕਾਰ ਵੱਲੋਂ ਜਾਰੀ ਨੰਬਰਾਂ 'ਤੇ ਦਿੱਤੀ ਜਾਵੇ¢ ਇਸ ਤੋਂ ਇਲਾਵਾ ਨਸ਼ਾ ਛੱਡਣ ਦੇ ਇਛੁੱਕ ਵਿਅਕਤੀਆਂ ਨੂੰ ਵੀ ਦਵਾਈ ਦਿਵਾਈ ਜਾਂਦੀ ਹੈ¢ ਉਪ ਪੁਲਿਸ ਕਪਤਾਨ ਸ.ਬੱਲ ਨੇ ਦੱਸਿਆ ਸਬ-ਡਵੀਜ਼ਨ ਸ਼ਾਹਕੋਟ ਦੀ ਪੁਲਿਸ ਵੱਲੋਂ ਮਿਤੀ ਪਹਿਲੀ ਜਨਵਰੀ ਤੋਂ ਲੈਕੇ ਹੁਣ ਤੱਕ 337 ਵਿਅਕਤੀਆਂ ਨੂੰ ਨਸ਼ਾ ਛਡਾਊ ਕੇਂਦਰਾਂ ਵਿਚ ਦਾਖ਼ਲ ਕਰਵਾਇਆ ਗਿਆ ਹੈ ਤੇ 636 ਵਿਅਕਤੀਆਂ ਨੂੰ ਦਵਾਈ ਦਿਵਾਈ ਗਈ ਹੈ¢

ਪਿਛਲੀ ਖ਼ਬਰ 'ਆਪ' ਉਮੀਦਵਾਰ ਦਵਿੰਦਰ ਸਿੰਘ ਸੂਰੀ ਵਲੋਂ ਜਿੱਤ ਦੀ ਖੁਸ਼ੀ 'ਚ ਸ਼ੁਕਰਾਨਾ ਸਮਾਗਮ <br/> ਅਗਲੀ ਖ਼ਬਰ ਮਰਹੂਮ 'ਆਪ' ਆਗੂ ਲੱਕੀ ਓਬਰਾਏ ਦੇ ਕਰਿੰਦੇ ਵਲੋਂ ਚੋਰੀ-ਛਿਪੇ ਜਾਇਦਾਦ ਵੇਚਣ ਦਾ ਮਾਮਲਾ ਰਿਹਾ ਚਰਚਾ 'ਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।