25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਯੂਨੀਵਰਸਿਟੀ ਕਾਲਜ ਜੰਡਿਆਲਾ ਨੂੰ ਹੋਰ ਬਿਹਤਰ ਬਣਾਉਣ ਲਈ ਅਧਿਕਾਰੀਆਂ ਵਲੋਂ ਕਾਲਜ ਦਾ ਦੌਰਾ <br/>

ਯੂਨੀਵਰਸਿਟੀ ਅਧਿਕਾਰੀਆਂ ਹਰਇਕਬਾਲ ਸਿੰਘ, ਡਾਇਰੈਕਟਰ ਸਪੋਰਟਸ ਕੁੰਵਰ ਮਨਦੀਪ ਸਿੰਘ ਨਾਲ ਪਿ੍ੰਸੀਪਲ ਜਸ਼ਨਜੋਤ ਸਿੰਘ ਜੌਹਲ, ਮੱਖਣ ਪੱਲਣ, ਤਰਸੇਮ ਸਿੰਘ, ਰਣਜੀਤ ਸਿੰਘ ਸਹੋਤਾ ਅਤੇ ਡਾ. ਲਖਵਿੰਦਰ ਸਿੰਘ ਜੌਹਲ | <br/> 10-06-2026
ਜੰਡਿਆਲਾ ਮੰਜਕੀ, 9 ਜੂਨ (ਸੁਰਜੀਤ ਸਿੰਘ ਜੰਡਿਆਲਾ)-ਗੁਰੂ ਗੋਬਿੰਦ ਸਿੰਘ ਯੂਨੀਵਰਸਿਟੀ ਕਾਲਜ ਜੰਡਿਆਲਾ ਵਿਖੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਦੇ ਓ.ਐੱਸ.ਡੀ. ਹਰਇਕਬਾਲ ਸਿੰਘ ਅਤੇ ਯੂਨੀਵਰਸਿਟੀ ਦੇ ਡਾਇਰੈਕਟਰ ਸਪੋਰਟਸ ਕੁੰਵਰ ਮਨਦੀਪ ਸਿੰਘ ਵਲੋਂ ਕਾਲਜ ਦੇ ਵਿਕਾਸ ਬਾਰੇ ਕਾਲਜ ਦੇ ਇੰਚਾਰਜ ਜਸ਼ਨਜੋਤ ਸਿੰਘ ਜੌਹਲ ਅਤੇ ਪਤਵੰਤਿਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ | ਮੀਟਿੰਗ ਦੌਰਾਨ ਉਹਨਾਂ ਵੱਲੋਂ ਕਾਲਜ ਦੇ ਵਿਕਾਸ ਵਾਸਤੇ ਕਈ ਪ੍ਰੋਜੈਕਟਾਂ ਸੰਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ | ਉਨ੍ਹਾਂ ਨੇ ਨੇੜਲੇ ਇਲਾਕਿਆਂ ਦੇ ਵਿਦਿਆਰਥੀਆਂ ਦੀ ਦਿਲਚਸਪੀ ਨੂੰ ਦੇਖਦੇ ਹੋਏ ਖੇਡਾਂ ਨਾਲ ਸੰਬੰਧਤ ਪ੍ਰੋਜੈਕਟਾਂ ਅਤੇ ਵਿਦਿਆਰਥੀਆਂ ਲਈ ਵਿਸ਼ੇਸ਼ ਸਹੂਲਤਾਂ ਮੁਹੱਈਆ ਕੀਤੇ ਜਾਣ ਦੀਆਂ ਸੰਭਾਵਨਾਵਾਂ 'ਤੇ ਚਰਚਾ ਕੀਤੀ | ਕਾਲਜ ਦੀ ਦਿਨੋ-ਦਿਨ ਹੋ ਰਹੀ ਪ੍ਰਗਤੀ 'ਤੇ ਤਸੱਲੀ ਪ੍ਰਗਟ ਕਰਦਿਆਂ ਹੋਇਆਂ ਦੋਵਾਂ ਅਧਿਕਾਰੀਆਂ ਨੇ ਕਾਲਜ ਵਿੱਚ ਬਿਹਤਰ ਬੁਨਿਆਦੀ ਢਾਂਚਾ ਅਤੇ ਸਹੂਲਤਾਂ ਲਿਆਉਣ ਦਾ ਵਾਅਦਾ ਕੀਤਾ ਤਾਂ ਜੋ ਇਲਾਕੇ ਦੇ ਵਿਦਿਆਰਥੀਆਂ ਨੂੰ ਬਿਹਤਰ ਸਹੂਲਤਾਂ ਮਿਲ ਸਕਣ ਅਤੇ ਉਹ ਅਕਾਦਮਿਕ ਤੌਰ 'ਤੇ ਅਤੇ ਖੇਡਾਂ ਵਿੱਚ ਹੋਰ ਵਧੀਆ ਪ੍ਰਦਰਸ਼ਨ ਕਰ ਸਕਣ | ਇਸ ਮੀਟਿੰਗ ਦੌਰਾਨ ਕਾਲਜ ਇੰਚਾਰਜ ਜਸ਼ਨਜੋਤ ਸਿੰਘ ਜੌਹਲ ਤੋਂ ਇਲਾਵਾ, ਸਾਬਕਾ ਸਰਪੰਚ ਅਤੇ ਸੈਣ ਸਮਾਜ ਭਲਾਈ ਬੋਰਡ ਪੰਜਾਬ ਦੇ ਚੇਅਰਮੈਨ ਮੱਖਣ ਪੱਲਣ, ਜੰਡਿਆਲਾ ਲੋਕ ਭਲਾਈ ਮੰਚ ਦੇ ਜਨਰਲ ਸਕੱਤਰ ਤਰਸੇਮ ਸਿੰਘ,ਪੰਜਾਬੀ ਰਾਈਟਰਜ਼ ਕੋਆਪਰੇਟਿਵ ਸੁਸਾਇਟੀ ਲਿਮਟਿਡ ਦੇ ਚੇਅਰਮੈਨ ਡਾ.ਲਖਵਿੰਦਰ ਸਿੰਘ ਜੌਹਲ ਅਤੇ ਉੱਘੇ ਕਾਰੋਬਾਰੀ ਰਣਜੀਤ ਸਿੰਘ ਸਹੋਤਾ ਆਦਿ ਵੀ ਮੌਜੂਦ ਸਨ |

ਪਿਛਲੀ ਖ਼ਬਰ ਸ਼ਾਇਰ ਭਜਨ ਸਿੰਘ ਵਿਰਕ ਨੂੰ ਕਵੀ ਦਰਬਾਰ ਕਰਵਾ ਕੇ ਕੀਤਾ ਯਾਦ <br/> ਅਗਲੀ ਖ਼ਬਰ ਨੌਜਵਾਨ ਸਭਾ ਪਿੰਡ ਕੁਲਾਰ ਵੱਲੋਂ 1984 ਦੇ ਸ਼ਹੀਦਾਂ ਦੀ ਯਾਦ 'ਚ ਠੰਢੇ-ਮਿੱਠੇ ਜਲ ਦੀ ਛਬੀਲ ਲਗਾਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।