26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਕੱਚੇ ਬੱਸ ਡਰਾਈਵਰ ਤੇ ਕੰਡਕਟਰਾਂ ਵਲੋਂ ਰੋਸ ਪ੍ਰਦਰਸ਼ਨ <br/>

ਅਜੀਤ ਡੈਸਕ 11-06-2026
ਜਲੰਧਰ, 10 ਜੂਨ (ਸ਼ਿਵ)-ਜਲੰਧਰ ਵਿਚ ਨਿੱਜੀ ਬੱਸਾਂ ਨੂੰ ਪਨਬੱਸ ਦੀ ਕਿੱਲੋਮੀਟਰ ਸਕੀਮ ਵਿਚ ਲਿਆਉਣ ਦੇ ਵਿਰੋਧ ਵਿਚ ਕਰਮਚਾਰੀਆਂ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ | ਕਰਮਚਾਰੀਆਂ ਦੀਆਂ ਮੁੱਖ ਮੰਗਾਂ ਵਿਚ ਕਿੱਲੋਮੀਟਰ ਸਕੀਮ ਵਿਚ ਬੱਸਾਂ ਦਾ ਵਿਰੋਧ ਤੋਂ ਇਲਾਵਾ ਕੱਚੇ ਕਰਮਚਾਰੀਆਂ ਨੂੰ ਪੱਕਾ ਕਰਨਾ ਤੇ ਮੁਅੱਤਲ ਕੀਤੇ ਗਏ ਅਤੇ ਨੌਕਰੀ ਤੋਂ ਕੱਢੇ ਕਰਮਚਾਰੀਆਂ ਨੂੰ ਦੀ ਬਹਾਲੀ ਸ਼ਾਮਿਲ ਸੀ | ਕਰਮਚਾਰੀਆਂ ਦਾ ਕਹਿਣਾ ਸੀ ਕਿ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਾ ਹੋਣ ਦੇ ਵਿਰੋਧ ਵਿਚ ਪ੍ਰਦਰਸ਼ਨ ਕੀਤਾ ਗਿਆ | ਰੋਸ ਪ੍ਰਦਰਸ਼ਨ ਕਰਨ ਬੱਸ ਸੇਵਾ ਵੀ ਪ੍ਰਭਾਵਿਤ ਰਹੀ | ਇਸ ਨਾਲ ਲੋਕਾਂ ਨੂੰ ਵੀ ਪੇ੍ਰਸ਼ਾਨੀ ਦਾ ਸਾਹਮਣਾ ਕਰਨਾ ਪਿਆ | ਉੱਧਰ ਪੰਜਾਬ ਰੋਡਵੇਜ਼ ਪਨਬੱਸ/ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੀ ਮੀਟਿੰਗ ਪ੍ਰਮੁੱਖ ਸਕੱਤਰ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨਾਲ ਹੋਈ | ਜਥੇਬੰਦੀ ਦੀਆਂ ਮੰਗਾਂ 'ਤੇ ਲੰਬੀ ਵਿਚਾਰ ਚਰਚਾ ਹੋਣ ਤੋਂ ਬਾਅਦ ਸਰਕਾਰ ਨਾਲ ਲਿਖਤੀ ਫ਼ੈਸਲਾ ਹੋਣ 'ਤੇ ਹੜਤਾਲ ਸਮੇਤ ਧਰਨੇ ਮੁਲਤਵੀ ਕੀਤੇ ਗਏ ਤੇ ਤੁਰੰਤ ਬੱਸ ਸਰਵਿਸ ਚਲਾਉਣ ਦਾ ਫ਼ੈਸਲਾ ਕੀਤਾ ਗਿਆ | ਯੂਨੀਅਨ ਦਾ ਕਹਿਣਾ ਸੀ ਕਿ ਨਿੱਜੀ ਮਾਲਕਾਂ ਦੀਆਂ ਬੱਸਾਂ ਉੱਪਰ ਡਿਊਟੀ ਨਾ ਕਰਨ ਦੇ ਆਪਣੇ ਫ਼ੈਸਲੇ ਨੂੰ ਬਰਕਰਾਰ ਰੱਖਿਆ ਜਾਵੇਗਾ ਜੇਕਰ ਸਰਕਾਰ ਜਾਂ ਮੈਨੇਜਮੈਂਟ ਵਲੋਂ ਕੋਈ ਵਾਅਦਾ ਖ਼ਿਲਾਫ਼ੀ ਕੀਤੀ ਜਾਂਦੀ ਹੈ ਤਾਂ ਦਿੱਤੇ ਨੋਟਿਸ ਅਨੁਸਾਰ ਅਗਲੇ ਸੰਘਰਸ਼ ਕੀਤੇ ਜਾਣਗੇ |

ਪਿਛਲੀ ਖ਼ਬਰ ਡੀ.ਜੀ.ਪੀ. ਗੌਰਵ ਯਾਦਵ ਵਲੋਂ ਮਹਾਰਾਜਾ ਰਣਜੀਤ ਸਿੰਘ ਪੰਜਾਬ ਪੁਲਿਸ ਅਕੈਡਮੀ ਫਿਲੌਰ 'ਚ 'ਸਾਂਝ ਸਿਟੀਜ਼ਨ ਪੋਰਟਲ' ਲਾਂਚ ਅਗਲੀ ਖ਼ਬਰ ਠੇਕੇਦਾਰ 'ਤੇ ਛਾਪੇ ਦੇ ਮਾਮਲੇ 'ਚ ਈ. ਡੀ. ਵਲੋਂ ਜਾਂਚ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।