26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਮੇਅਰ ਨੇ ਕੈਂਟ ਹਲਕੇ ਦੇ ਵਿਕਾਸ ਕੰਮਾਂ ਦਾ ਲਿਆ ਜਾਇਜ਼ਾ <br/>

ਵਿਕਾਸ ਦੇ ਕੰਮਾਂ ਦਾ ਜਾਇਜ਼ਾ ਲੈਂਦੇ ਹੋਏ ਮੇਅਰ ਵਨੀਤ ਧੀਰ, ਇੰਜ. ਰਾਮਪਾਲ, ਰਾਜੀਵ ਦੁੱਗਲ ਤੇ ਹੋਰ | ਤਸਵੀਰ: ਜੀ. ਪੀ. ਸਿੰਘ <br/> 11-06-2026
ਜਲੰਧਰ, 10 ਜੂਨ (ਸ਼ਿਵ)-ਮੇਅਰ ਵਨੀਤ ਧੀਰ ਨੇ ਅੱਜ ਕੈਂਟ ਵਿਧਾਨ ਸਭਾ ਹਲਕੇ ਵਿਚ ਵਿਕਾਸ ਅਤੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਸ਼ਿਵਾਨੀ ਪਾਰਕ, ਮਾਡਲ ਟਾਊਨ ਵਿਖੇ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦਾ ਵਿਸਥਾਰਪੂਰਵਕ ਮੁਆਇਨਾ ਕੀਤਾ ਗਿਆ | ਇਸ ਦੌਰਾਨ ਇਲਾਕੇ ਵਿਚ ਚੱਲ ਰਹੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਅਤੇ ਸਥਾਨਕ ਨੁਮਾਇੰਦਿਆਂ ਨਾਲ ਵਿਚਾਰ-ਵਟਾਂਦਰਾ ਵੀ ਕੀਤਾ ਗਿਆ | ਮੁਆਇਨੇ ਦੌਰਾਨ ਮੇਅਰ ਵਨੀਤ ਧੀਰ ਵਲੋਂ ਕਿਹਾ ਗਿਆ ਕਿ ਜਲੰਧਰ ਸ਼ਹਿਰ ਦੇ ਨਿਵਾਸੀਆਂ ਨੂੰ ਉੱਚ-ਮਿਆਰੀ ਅਤੇ ਆਧੁਨਿਕ ਸਹੂਲਤਾਂ ਪ੍ਰਦਾਨ ਕਰਨਾ ਪ੍ਰਸ਼ਾਸਨ ਦੀ ਪ੍ਰਮੁੱਖ ਤਰਜੀਹ ਹੈ | ਸ਼ਹਿਰ ਵਿਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ, ਸਫ਼ਾਈ ਪ੍ਰਬੰਧਾਂ ਵਿਚ ਸੁਧਾਰ ਲਿਆਉਣ, ਪਾਰਕਾਂ ਅਤੇ ਜਨਤਕ ਥਾਵਾਂ ਨੂੰ ਹੋਰ ਸੁੰਦਰ ਬਣਾਉਣ ਅਤੇ ਨਾਗਰਿਕ ਸਹੂਲਤਾਂ ਵਿਚ ਵਾਧਾ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ | ਵਿਕਾਸ ਦੇ ਇਸ ਸਫ਼ਰ ਨੂੰ ਹੋਰ ਰਫ਼ਤਾਰ ਦੇਣ ਲਈ ਪ੍ਰਸ਼ਾਸਨ ਅਤੇ ਸਬੰਧਿਤ ਵਿਭਾਗ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੇ ਹਨ ਤਾਂ ਜੋ ਲੋਕਾਂ ਨੂੰ ਆਧੁਨਿਕ ਅਤੇ ਗੁਣਵੱਤਾ ਭਰੀਆਂ ਸਹੂਲਤਾਂ ਮਿਲ ਸਕਣ | ਇਸ ਮੌਕੇ ਐਕਸੀਅਨ ਰਾਮਪਾਲ, ਰਾਜੀਵ ਦੁੱਗਲ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਇਲਾਕਾ ਨਿਵਾਸੀ ਵੀ ਹਾਜ਼ਰ ਸਨ | ਉਨ੍ਹਾਂ ਨੇ ਵਿਕਾਸ ਕਾਰਜਾਂ ਦੀ ਪ੍ਰਗਤੀ 'ਤੇ ਸੰਤੁਸ਼ਟੀ ਪ੍ਰਗਟ ਕਰਦਿਆਂ ਸਰਵਪੱਖੀ ਵਿਕਾਸ ਲਈ ਮਿਲਜੁਲ ਕੇ ਕੰਮ ਕਰਨ ਦਾ ਭਰੋਸਾ ਦਿੱਤਾ |

ਪਿਛਲੀ ਖ਼ਬਰ ਸੇਂਟ ਸੋਲਜਰ ਗਰੁੱਪ ਪੈਰਾਮੈਡੀਕਲ ਸਿੱਖਿਆ ਦੇ ਖੇਤਰ 'ਚ ਵਿਦਿਆਰਥੀਆਂ ਦੀ ਪਹਿਲੀ ਪਸੰਦ ਬਣਿਆ <br/> ਅਗਲੀ ਖ਼ਬਰ ਸੈਕਰਡ ਹਾਰਟ ਹਸਪਤਾਲ ਨੇ ਮੁਫ਼ਤ ਮਲਟੀ-ਸਪੈਸ਼ਲਿਟੀ ਸਿਹਤ ਜਾਂਚ ਤੇ ਖ਼ੂਨਦਾਨ ਕੈਂਪ ਲਗਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।