27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਸਟੇਟ ਪਬਲਿਕ ਸਕੂਲ ਕੈਂਟ ਦੇ ਵਿਦਿਆਰਥੀਆਂ ਨੇ ਵਿੱਦਿਅਕ ਦੌਰੇ ਦੌਰਾਨ ਮਾਣਿਆ ਆਨੰਦ <br/>

ਅਜੀਤ ਡੈਸਕ 11-06-2026
ਜਲੰਧਰ, 10 ਜੂਨ (ਪਵਨ ਖਰਬੰਦਾ)-ਸਟੇਟ ਪਬਲਿਕ ਸਕੂਲ, ਜਲੰਧਰ ਕੈਂਟ ਦੇ ਕਲਾਸ ਪਹਿਲੀ ਤੋਂ ਪੰਜਵੀਂ ਤੱਕ ਦੇ ਵਿਦਿਆਰਥੀਆਂ ਲਈ ਥਰਿਲ ਐਂਡ ਰਈਡ ਵਾਟਰ ਪਾਰਕ ਦਾ ਇੱਕ ਰੋਮਾਂਚਕ ਅਤੇ ਮਨੋਰੰਜਕ ਦੌਰਾ ਆਯੋਜਿਤ ਕੀਤਾ ਗਿਆ¢ ਇਸ ਦੌਰੇ ਦਾ ਉਦੇਸ਼ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਮਨੋਰੰਜਨ, ਸਮਾਜਿਕ ਸਾਂਝ ਅਤੇ ਟੀਮ ਵਰਕ ਦਾ ਅਨੁਭਵ ਪ੍ਰਦਾਨ ਕਰਨਾ ਸੀ ¢ ਵਿਦਿਆਰਥੀਆਂ ਨੇ ਵਾਟਰ ਪਾਰਕ ਵਿੱਚ ਵੱਖ-ਵੱਖ ਵਾਟਰ ਰਾਈਡਜ਼, ਖੇਡਾਂ ਅਤੇ ਮਨੋਰੰਜਕ ਗਤੀਵਿਧੀਆਂ ਦਾ ਭਰਪੂਰ ਆਨੰਦ ਮਾਣਿਆ¢ ਦੌਰੇ ਦੌਰਾਨ ਸਾਰੇ ਸੁਰੱਖਿਆ ਨਿਯਮਾਂ ਦੀ ਪਾਲਣਾ ਕੀਤੀ ਗਈ ਅਤੇ ਅਧਿਆਪਕਾਂ ਦੀ ਨਿਗਰਾਨੀ ਹੇਠ ਵਿਦਿਆਰਥੀਆਂ ਨੇ ਇੱਕ ਯਾਦਗਾਰ ਦਿਨ ਬਿਤਾਇਆ¢ ਇਸ ਦੌਰੇ ਨੇ ਵਿਦਿਆਰਥੀਆਂ ਨੂੰ ਨਵੀਂ ਊਰਜਾ, ਆਤਮ-ਵਿਸ਼ਵਾਸ ਅਤੇ ਆਪਸੀ ਸਹਿਯੋਗ ਦੀ ਭਾਵਨਾ ਨਾਲ ਭਰ ਦਿੱਤਾ ¢ ਇਸ ਮÏਕੇ ਸਕੂਲ ਦੇ ਪ੍ਰਧਾਨ ਡਾ. ਨਰੋਤਮ ਸਿੰਘ ਨੇ ਕਿਹਾ ਕਿ ਸਕੂਲੀ ਜੀਵਨ ਵਿੱਚ ਅਜਿਹੇ ਦੌਰੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਬਹੁਤ ਮਹੱਤਵਪੂਰਨ ਹੁੰਦੇ ਹਨ¢ ਇਹ ਉਨ੍ਹਾਂ ਨੂੰ ਕਿਤਾਬੀ ਗਿਆਨ ਦੇ ਨਾਲ-ਨਾਲ ਵਿਹਾਰਕ ਸਿੱਖਿਆ ਅਤੇ ਸਮਾਜਿਕ ਹੁਨਰ ਵੀ ਪ੍ਰਦਾਨ ਕਰਦੇ ਹਨ¢ ਮੈਂ ਆਸ ਕਰਦਾ ਹਾਂ ਕਿ ਵਿਦਿਆਰਥੀ ਇਸ ਅਨੁਭਵ ਤੋਂ ਬਹੁਤ ਕੁਝ ਸਿੱਖਣਗੇ ਅਤੇ ਇਸ ਨੂੰ ਸਦਾ ਯਾਦ ਰੱਖਣਗੇ ¢ ਸਕੂਲ ਪਿ੍ੰਸੀਪਲ ਸਵੀਨਾ ਬਹਿਲ ਨੇ ਬੱਚਿਆਂ ਨੂੰ ਸੰਬੋਧਨ ਹੁੰਦੇ ਕਿਹਾ ਕਿ ਸਾਨੂੰ ਖੁਸ਼ੀ ਹੈ ਕਿ ਵਿਦਿਆਰਥੀਆਂ ਨੇ ਇਸ ਦੌਰੇ ਦਾ ਪੂਰਾ ਆਨੰਦ ਮਾਣਿਆ ¢ ਅਜਿਹੀਆਂ ਗਤੀਵਿਧੀਆਂ ਬੱਚਿਆਂ ਵਿੱਚ ਖੁਸ਼ੀ, ਆਤਮ-ਵਿਸ਼ਵਾਸ ਅਤੇ ਸਹਿਯੋਗ ਦੀ ਭਾਵਨਾ ਨੂੰ ਮਜ਼ਬੂਤ ਕਰਦੀਆਂ ਹਨ¢ ਅੰਤ 'ਚ ਸਕੂਲ ਪ੍ਰਧਾਨ ਡਾ . ਨਰੋਤਮ ਸਿੰਘ, ਮੀਤ ਪ੍ਰਧਾਨ ਡਾ. ਗਗਨਦੀਪ ਕੌਰ ਅਤੇ ਸਕੂਲ ਪਿ੍ੰਸੀਪਲ ਸਵੀਨਾ ਬਹਿਲ ਨੇ ਸਾਰੇ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਵੀ ਹਰ ਗਤੀਵਿਧੀ ਵਿੱਚ ਉਤਸ਼ਾਹ ਨਾਲ ਭਾਗ ਲੈਣ ਲਈ ਪ੍ਰੇਰਿਤ ਕੀਤਾ¢

ਪਿਛਲੀ ਖ਼ਬਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਜੰਡੂਸਿੰਘਾ ਤੋਂ ਸੰਗਤਾਂ ਗੁਰਧਾਮਾਂ ਦੇ ਦਰਸ਼ਨਾਂ ਲਈ ਰਵਾਨਾ ਅਗਲੀ ਖ਼ਬਰ ਕਰੋੜਾਂ ਦੇ ਟੈਕਸ ਦੇਣ ਵਾਲੇ ਇੰਡਸਟਰੀਅਲ ਏਰੀਆ 'ਚ ਸਫ਼ਾਈ ਸੇਵਕ ਨਹੀਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।