ਬਿਲਗਾ, 10 ਜੂਨ (ਤਜਿੰਦਰ ਕੁਮਾਰ)-ਥਾਣਾ ਬਿਲਗਾ ਅਧੀਨ ਪੈਂਦੇ ਪਿੰਡ ਬੇਗਮਪੁਰਾ ਵਿਖੇ ਬੀਤੀ ਰਾਤ ਚੋਰਾਂ ਵਲੋਂ ਇਕ ਹਾਰਡਵੇਅਰ ਦੀ ਦੁਕਾਨ ਨੂੰ ਨਿਸ਼ਾਨਾ ਬਣਾਉਣ ਦਾ ਮਾਮਲਾ ਸਾਹਮਣੇ ਆਇਆ ਹੈ¢ ਜਾਣਕਾਰੀ ਅਨੁਸਾਰ ਚੋਰਾਂ ਨੇ ਦੋਆਬਾ ਬੋਰਿੰਗ ਐਂਡ ਸੈਨੇਟਰੀ ਸਟੋਰ ਦੇ ਤਾਲੇ ਤੋੜ ਕੇ ਅੰਦਰ ਪਿਆ ਕੀਮਤੀ ਸਾਮਾਨ ਤੇ ਨਕਦੀ ਚੋਰੀ ਕਰ ਲਈ¢ਦੁਕਾਨ ਮਾਲਕ ਗੁਰਦੀਪ ਚੰਦ ਪੁੱਤਰ ਗਿਆਨ ਚੰਦ ਨੇ ਦੱਸਿਆ ਕਿ ਚੋਰੀ ਕਾਰਨ ਉਨ੍ਹਾਂ ਦਾ ਕਰੀਬ ਇਕ ਲੱਖ ਤੋਂ ਉੱਪਰ ਦਾ ਨੁਕਸਾਨ ਹੋਇਆ ਹੈ¢ ਸਵੇਰੇ ਦੁਕਾਨ ਖੋਲ੍ਹਣ ਸਮੇਂ ਉਨ੍ਹਾਂ ਨੂੰ ਘਟਨਾ ਦਾ ਪਤਾ ਲੱਗਾ, ਜਿਸ ਤੋਂ ਬਾਅਦ ਉਨ੍ਹਾਂ ਵਲੋਂ ਪੁਲਿਸ ਨੂੰ ਸੂਚਿਤ ਕੀਤਾ ਗਿਆ¢ ਦੁਕਾਨ ਮਾਲਕ ਅਤੇ ਇਲਾਕਾ ਨਿਵਾਸੀਆਂ ਦਾ ਦੋਸ਼ ਹੈ ਕਿ ਸੂਚਨਾ ਦੇਣ ਦੇ ਬਾਵਜੂਦ ਥਾਣਾ ਬਿਲਗਾ ਦੀ ਪੁਲਿਸ ਕਾਫ਼ੀ ਦੇਰ ਤੱਕ ਨਹੀਂ ਪਹੁੰਚੀ, ਜਿਸ ਕਾਰਨ ਲੋਕਾਂ ਵਿਚ ਰੋਸ ਪਾਇਆ ਜਾ ਰਿਹਾ ਹੈ¢ ਪਿੰਡ ਵਾਸੀਆਂ ਨੇ ਥਾਣਾ ਬਿਲਗਾ ਦੀ ਕਾਰਗੁਜ਼ਾਰੀ 'ਤੇ ਸਵਾਲ ਚੁੱਕਦੇ ਹੋਏ ਕਿਹਾ ਕਿ ਜੇਕਰ ਪੁਲਿਸ ਸਮੇਂ ਸਿਰ ਮÏਕੇ 'ਤੇ ਪਹੁੰਚਦੀ ਤਾਂ ਜਾਂਚ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧਾਇਆ ਜਾ ਸਕਦਾ ਸੀ¢ਚੋਰੀ ਦੀ ਇਸ ਘਟਨਾ ਤੋਂ ਬਾਅਦ ਇਲਾਕੇ ਦੇ ਦੁਕਾਨਦਾਰਾਂ ਤੇ ਪਿੰਡ ਵਾਸੀਆਂ ਵਿਚ ਡਰ ਅਤੇ ਚਿੰਤਾ ਦਾ ਮਾਹÏਲ ਹੈ¢ ਲੋਕਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਚੋਰਾਂ ਨੂੰ ਜਲਦ ਕਾਬੂ ਕਰਕੇ ਨੁਕਸਾਨ ਦੀ ਭਰਪਾਈ ਕਰਵਾਈ ਜਾਵੇ ਤੇ ਰਾਤ ਸਮੇਂ ਪੁਲਿਸ ਗਸ਼ਤ ਵਧਾਈ ਜਾਵੇ¢ ਜਦ ਇਸ ਚੋਰੀ ਦੀ ਘਟਨਾ ਬਾਰੇ ਥਾਣਾ ਮੁਖੀ ਬਿਲਗਾ ਗੁਰਸ਼ਰਨ ਸਿੰਘ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਚੋਰਾਂ ਨੂੰ ਜਲਦ ਫੜ ਲਿਆ ਜਾਵੇਗਾ ¢