28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਜਥੇ. ਕਲਿਆਣ ਵਲੋਂ ਗੁਰਦੁਆਰਾ ਬਾਬਾ ਸੁਖਚੈਨ ਦਾਸ ਜੀ ਵਿਖੇ ਸਾਲਾਨਾ ਜੋੜ ਮੇਲੇ ਦੀਆਂ ਤਿਆਰੀਆਂ ਦਾ ਜਾਇਜ਼ਾ

ਅਜੀਤ ਡੈਸਕ 11-06-2026
ਸ਼ਾਹਕੋਟ, 10 ਜੂਨ (ਸੁਖਦੀਪ ਸਿੰਘ)- ਗੁਰਦੁਆਰਾ ਬਾਬਾ ਸੁਖਚੈਨ ਦਾਸ ਜੀ, ਪਿੰਡ ਬਾਜਵਾ ਕਲਾਂ (ਸ਼ਾਹਕੋਟ) ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ 24 ਤੋਂ 26 ਜੂਨ ਤੱਕ ਮਨਾਏ ਜਾ ਰਹੇ ਸਲਾਨਾ ਜੋੜ ਮੇਲੇ ਸੰਬੰਧੀ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਜਥੇ. ਬਲਦੇਵ ਸਿੰਘ ਕਲਿਆਣ ਵਲੋਂ ਮੁਲਾਜ਼ਮਾਂ ਨਾਲ ਮੀਟਿੰਗ ਕਰਕੇ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ | ਇਸ ਮੌਕੇ ਉਨ੍ਹਾਂ ਪਤਵੰਤੇ-ਸੱਜਣਾਂ ਤੇ ਮੁਲਾਜ਼ਮਾਂ ਕੋਲੋਂ ਪ੍ਰਬੰਧਾਂ ਨੂੰ ਹੋਰ ਬਿਹਤਰ ਬਨਾਉਣ ਲਈ ਸੁਝਾਅ ਵੀ ਲਏ | ਜਥੇ. ਕਲਿਆਣ ਨੇ ਕਿਹਾ ਕਿ ਗੁਰਦੁਆਰਾ ਬਾਬਾ ਸੁਖਚੈਨ ਦਾਸ ਜੀ ਸੰਗਤਾਂ ਲਈ ਭਾਰੀ ਸ਼ਰਧਾ ਦਾ ਕੇਂਦਰ ਹੈ, ਜਿੱਥੇ ਕਿ ਜੋੜ ਮੇਲੇ ਮੌਕੇ ਦੇਸ਼-ਵਿਦੇਸ਼ਾਂ ਤੋਂ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰੀ ਭਰਦੀਆਂ ਹਨ | ਸੰਗਤਾਂ ਦੀ ਸਹੂਲਤ ਲਈ ਸਾਰੇ ਲੋੜੀਂਦੇ ਪ੍ਰਬੰਧ ਸਮਾਂ ਰਹਿੰਦਿਆਂ ਪੂਰੇ ਕੀਤੇ ਜਾਣ ਤਾਂਕਿ ਸੰਗਤਾਂ ਨੂੰ ਕਿਸੇ ਵੀ ਤਰ੍ਹਾਂ ਮੁਸ਼ਕਲ ਪੇਸ਼ ਨਾ ਆਵੇ | ਉਨ੍ਹਾਂ ਦੱਸਿਆ ਕਿ ਜੋੜ ਮੇਲੇ ਦੇ ਸੰਬੰਧ 'ਚ 12 ਜੂਨ ਦਿਨ ਸ਼ੁੱਕਰਵਾਰ ਤੋਂ ਸ੍ਰੀ ਅਖੰਡ ਪਾਠ ਸਾਹਿਬ ਦੀਆਂ ਲੜੀਆਂ ਆਰੰਭ ਹੋਣਗੀਆਂ | 24 ਜੂਨ ਦਿਨ ਬੁੱਧਵਾਰ ਨੂੰ ਸਵੇਰੇ 10 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਖ਼ਰੀ ਲੜੀ ਦੀ ਆਰੰਭਤਾ ਹੋਵੇਗੀ | 25 ਜੂਨ ਦਿਨ ਵੀਰਵਾਰ ਨੂੰ ਸਵੇਰੇ 11 ਵਜੇ ਅੰਮਿ੍ਤ ਸੰਚਾਰ ਹੋਵੇਗਾ, ਜਿਸ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ੇਸ਼ ਤੌਰ 'ਤੇ ਪਹੁੰਚ ਰਹੇ ਪੰਜ ਪਿਆਰੇ ਸਾਹਿਬਾਨ ਅੰਮਿ੍ਤ ਦਾ ਬਾਟਾ ਤਿਆਰ ਕਰਨਗੇ | ਸਵੇਰ ਤੋਂ ਸ਼ਾਮ ਤੱਕ ਠੰਡੇ-ਮਿੱਠੇ ਜਲ ਦੀ ਛਬੀਲ ਚੱਲੇਗੀ ਅਤੇ ਰਾਤ ਦੇ ਵਿਸ਼ੇਸ਼ ਦੀਵਾਨ ਸਜਾਏ ਜਾਣਗੇ | ਆਖ਼ਰੀ ਦਿਨ 26 ਜੂਨ (ਸ਼ੁੱਕਰਵਾਰ) ਨੂੰ ਸਵੇਰੇ 9.30 ਵਜੇ ਆਖ਼ਰੀ ਲੜੀ ਦੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਖੁੱਲ੍ਹੇ ਪੰਡਾਲ 'ਚ ਧਾਰਮਿਕ ਦੀਵਾਨ ਸਜਣਗੇ, ਜਿਸ ਵਿਚ ਪੰਥ ਪ੍ਰਸਿੱਧ ਰਾਗੀ, ਢਾਡੀ ਤੇ ਕਵਿਸ਼ਰੀ ਜੱਥੇ ਸੰਗਤਾਂ ਨੂੰ ਗੁਰਬਾਣੀ ਰਾਹੀਂ ਨਿਹਾਲ ਕਰਨਗੇ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਇੰਚਾਰਜ ਜਸਵੰਤ ਸਿੰਘ ਬਾਜਵਾ, ਸਹਾਇਕ ਇੰਚਾਰਜ ਬੀਬੀ ਕਿਰਨਦੀਪ ਕੌਰ, ਭਾਈ ਮਨਪ੍ਰੀਤ ਸਿੰਘ ਪ੍ਰਚਾਰਕ, ਹੈੱਡਗ੍ਰੰਥੀ ਭਾਈ ਸੁਖਜੀਤ ਸਿੰਘ, ਹਰਭਜਨ ਸਿੰਘ ਬਾਜਵਾ, ਮੱਖਣ ਸਿੰਘ ਬਾਜਵਾ, ਸ਼ਮਿੰਦਰ ਸਿੰਘ, ਵਰਿੰਦਰ ਸਿੰਘ, ਲਖਵਿੰਦਰ ਸਿੰਘ, ਹਰਮਨਪ੍ਰੀਤ ਸਿੰਘ, ਦਲਜੀਤ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਹਰੀਪੁਰ ਵਿਖੇ ਬੈਲ ਗੱਡੀਆਂ ਦੀਆਂ ਦੌੜਾਂ ਕਰਵਾਈਆਂ <br/> ਅਗਲੀ ਖ਼ਬਰ ਪਿੰਡ ਬੇਗਮਪੁਰਾ ਵਿਖੇ ਹਾਰਡਵੇਅਰ ਦੀ ਦੁਕਾਨ 'ਚ ਚੋਰੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।