28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਮਾਲ ਮਹਿਕਮੇ ਵਲੋਂ ਫ਼ਰਦ ਕੇਂਦਰ ਮੁਲਾਜ਼ਮਾਂ ਦਾ ਰਿਕਾਰਡ ਪ੍ਰਸੋਨਲ ਵਿਭਾਗ ਨੂੰ ਨਾ ਭੇਜਣ ਕਾਰਨ ਮੁਲਾਜ਼ਮਾਂ 'ਚ ਭਾਰੀ ਰੋਸ- ਨਾਨਕ ਰਾਮ

ਅਜੀਤ ਡੈਸਕ 11-06-2026
ਸ਼ਾਹਕੋਟ, 10 ਜੂਨ (ਸੁਖਦੀਪ ਸਿੰਘ)-ਠੇਕਾ ਸੰਘਰਸ਼ ਮੋਰਚਾ ਪੰਜਾਬ, ਹੋਰ ਮੁਲਾਜ਼ਮ ਜਥੇਬੰਦੀਆਂ ਅਤੇ ਫ਼ਰਦ ਕੇਂਦਰ ਐਸੋਸੀਏਸ਼ਨ (ਰਜਿ.) ਪੰਜਾਬ ਦੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਇਕ ਅਹਿਮ ਮੀਟਿੰਗ ਹੋਈ | ਫ਼ਰਦ ਕੇਂਦਰ ਐਸੋਸੀਏਸ਼ਨ ਦੇ ਸੂਬਾ ਪ੍ਰੈੱਸ ਸਕੱਤਰ ਨਾਨਕ ਰਾਮ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਥੇਬੰਦੀ ਦੇ ਸੂਬਾ ਪ੍ਰਧਾਨ ਰਮਨਦੀਪ ਸਿੰਘ ਚਕੇਰੀਆਂ ਦੀ ਅਗਵਾਈ 'ਚ ਆਗੂ ਮੀਟਿੰਗ 'ਚ ਸ਼ਾਮਲ ਹੋਏ | ਉਨ੍ਹਾਂ ਦੱਸਿਆ ਕਿ ਵਿੱਤ ਮੰਤਰੀ ਨੇ ਜਥੇਬੰਦੀ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਵਲੋਂ ਜਲਦ 65,048 ਦੇ ਕਰੀਬ ਕੱਚੇ ਮੁਲਾਜ਼ਮਾਂ ਨੂੰ ਪੱਕੇ ਕੀਤਾ ਜਾ ਰਿਹਾ ਹੈ | ਫ਼ਰਦ ਕੇਂਦਰ ਦੇ ਮੁਲਾਜ਼ਮ ਕੈਟਾਗਰੀ 'ਸੀ' ਵਿਚ ਸ਼ਾਮਲ ਹਨ ਅਤੇ ਉਨ੍ਹਾਂ ਦਾ ਰਿਕਾਰਡ ਵੀ ਪਰਸੋਨਲ ਵਿਭਾਗ ਵੱਲੋਂ ਇਕੱਠਾ ਕੀਤਾ ਜਾਵੇਗਾ | ਇਸ ਮੰਤਵ ਲਈ ਵੱਖ-ਵੱਖ ਵਿਭਾਗਾਂ ਨੂੰ ਆਪਣੇ ਨੋਡਲ ਅਫ਼ਸਰ ਨਿਯੁਕਤ ਕਰਨ ਲਈ ਕਿਹਾ ਗਿਆ | ਉਨ੍ਹਾਂ ਦੱਸਿਆ ਕਿ ਮਾਲ ਰਿਕਾਰਡ ਮਹਿਕਮੇ ਅਧੀਨ ਪੰਜਾਬ ਲੈਂਡ ਰਿਕਾਰਡਜ਼ ਸੁਸਾਇਟੀ ਵੱਲੋਂ ਹਾਲੇ ਤੱਕ ਫ਼ਰਦ ਕੇਂਦਰ ਦੇ ਕੱਚੇ ਮੁਲਾਜ਼ਮਾਂ ਦਾ ਡਾਟਾ ਪਰਸੋਨਲ ਵਿਭਾਗ ਨਾਲ ਸਾਂਝਾ ਨਹੀਂ ਕੀਤਾ ਗਿਆ | ਇਸ ਦੇ ਉਲਟ ਉੱਚ ਅਧਿਕਾਰੀਆਂ ਵੱਲੋਂ ਮੁਲਾਜ਼ਮਾਂ 'ਤੇ ਕੰਪਨੀ ਹੇਠ ਜੁਆਇੰਨ ਕਰਨ ਲਈ ਲਗਾਤਾਰ ਦਬਾਅ ਬਣਾਇਆ ਜਾ ਰਿਹਾ ਹੈ | ਆਗੂਆਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਇਸ ਹਫ਼ਤੇ ਦੇ ਅੰਦਰ ਮਾਲ ਮਹਿਕਮਾ ਸਰਕਾਰ ਦੇ ਹੁਕਮਾਂ ਦੀ ਇੰਨ-ਬਿੰਨ ਪਾਲਣਾ ਨਹੀਂ ਕਰਦਾ ਅਤੇ ਫ਼ਰਦ ਕੇਂਦਰ ਮੁਲਾਜ਼ਮਾਂ ਦਾ ਰਿਕਾਰਡ ਪ੍ਰਸੋਨਲ ਵਿਭਾਗ ਨੂੰ ਨਹੀਂ ਭੇਜਦਾ ਤਾਂ ਇਸ ਦੇ ਗੰਭੀਰ ਨਤੀਜੇ ਨਿਕਲ ਸਕਦੇ ਹਨ, ਜਿਸ ਦੀ ਪੂਰੀ ਜ਼ਿੰਮੇਵਾਰੀ ਸੰਬੰਧਤ ਮਹਿਕਮੇ ਦੀ ਹੋਵੇਗੀ | ਆਗੂਆਂ ਨੇ ਕਿਹਾ ਕਿ ਉਹ ਸੰਘਰਸ਼, ਹੜਤਾਲ ਜਾਂ ਰੋਸ ਪ੍ਰਦਰਸ਼ਨ ਦਾ ਰਾਹ ਨਹੀਂ ਅਪਣਾਉਣਾ ਚਾਹੁੰਦੇ, ਪਰ ਜੇਕਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਅਣਡਿੱਠਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ 'ਚ ਤਿੱਖਾ ਸੰਘਰਸ਼ ਉਲੀਕਿਆ ਜਾਵੇਗਾ ਅਤੇ ਵੱਡੇ ਪੱਧਰ 'ਤੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ | ਇਸ ਮੌਕੇ ਸੂਬਾ ਮੀਤ ਪ੍ਰਧਾਨ ਬਲਜਿੰਦਰ ਸਿੰਘ ਸੋਨੀ, ਜ਼ਿਲ੍ਹਾ ਜਲੰਧਰ ਦੇ ਪ੍ਰਧਾਨ ਰਕੇਸ਼ ਕੁਮਾਰ, ਜ਼ਿਲ੍ਹਾ ਜਨਰਲ ਸਕੱਤਰ ਦਿਵਾਂਸ਼ੂ ਪੁਰੀ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਪਤੰਜਲੀ ਯੋਗ ਸਮਿਤੀ ਸ਼ਾਹਕੋਟ ਨੇ ਫਿਰੋਜ਼ਪੁਰ ਸ਼ਹਿਰ 'ਚ ਲਗਾਈ 'ਲਾਫ਼ਟਰ ਕਲਾਸ' <br/> ਅਗਲੀ ਖ਼ਬਰ ਹਰੀਪੁਰ ਵਿਖੇ ਬੈਲ ਗੱਡੀਆਂ ਦੀਆਂ ਦੌੜਾਂ ਕਰਵਾਈਆਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।