28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਸਟੇਟ ਪਬਲਿਕ ਸਕੂਲ ਕੈਂਟ ਦੇ ਵਿਦਿਆਰਥੀਆਂ ਨੇ ਵਿੱਦਿਅਕ ਦੌਰੇ ਦੌਰਾਨ ਮਾਣਿਆ ਆਨੰਦ <br/>

ਅਜੀਤ ਡੈਸਕ 11-06-2026
ਜਲੰਧਰ, 10 ਜੂਨ (ਪਵਨ ਖਰਬੰਦਾ)-ਸਟੇਟ ਪਬਲਿਕ ਸਕੂਲ, ਜਲੰਧਰ ਕੈਂਟ ਦੇ ਕਲਾਸ ਪਹਿਲੀ ਤੋਂ ਪੰਜਵੀਂ ਤੱਕ ਦੇ ਵਿਦਿਆਰਥੀਆਂ ਲਈ ਥਰਿਲ ਐਂਡ ਰਈਡ ਵਾਟਰ ਪਾਰਕ ਦਾ ਇੱਕ ਰੋਮਾਂਚਕ ਅਤੇ ਮਨੋਰੰਜਕ ਦੌਰਾ ਆਯੋਜਿਤ ਕੀਤਾ ਗਿਆ¢ ਇਸ ਦੌਰੇ ਦਾ ਉਦੇਸ਼ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਮਨੋਰੰਜਨ, ਸਮਾਜਿਕ ਸਾਂਝ ਅਤੇ ਟੀਮ ਵਰਕ ਦਾ ਅਨੁਭਵ ਪ੍ਰਦਾਨ ਕਰਨਾ ਸੀ ¢ ਵਿਦਿਆਰਥੀਆਂ ਨੇ ਵਾਟਰ ਪਾਰਕ ਵਿੱਚ ਵੱਖ-ਵੱਖ ਵਾਟਰ ਰਾਈਡਜ਼, ਖੇਡਾਂ ਅਤੇ ਮਨੋਰੰਜਕ ਗਤੀਵਿਧੀਆਂ ਦਾ ਭਰਪੂਰ ਆਨੰਦ ਮਾਣਿਆ¢ ਦੌਰੇ ਦੌਰਾਨ ਸਾਰੇ ਸੁਰੱਖਿਆ ਨਿਯਮਾਂ ਦੀ ਪਾਲਣਾ ਕੀਤੀ ਗਈ ਅਤੇ ਅਧਿਆਪਕਾਂ ਦੀ ਨਿਗਰਾਨੀ ਹੇਠ ਵਿਦਿਆਰਥੀਆਂ ਨੇ ਇੱਕ ਯਾਦਗਾਰ ਦਿਨ ਬਿਤਾਇਆ¢ ਇਸ ਦੌਰੇ ਨੇ ਵਿਦਿਆਰਥੀਆਂ ਨੂੰ ਨਵੀਂ ਊਰਜਾ, ਆਤਮ-ਵਿਸ਼ਵਾਸ ਅਤੇ ਆਪਸੀ ਸਹਿਯੋਗ ਦੀ ਭਾਵਨਾ ਨਾਲ ਭਰ ਦਿੱਤਾ ¢ ਇਸ ਮÏਕੇ ਸਕੂਲ ਦੇ ਪ੍ਰਧਾਨ ਡਾ. ਨਰੋਤਮ ਸਿੰਘ ਨੇ ਕਿਹਾ ਕਿ ਸਕੂਲੀ ਜੀਵਨ ਵਿੱਚ ਅਜਿਹੇ ਦੌਰੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਬਹੁਤ ਮਹੱਤਵਪੂਰਨ ਹੁੰਦੇ ਹਨ¢ ਇਹ ਉਨ੍ਹਾਂ ਨੂੰ ਕਿਤਾਬੀ ਗਿਆਨ ਦੇ ਨਾਲ-ਨਾਲ ਵਿਹਾਰਕ ਸਿੱਖਿਆ ਅਤੇ ਸਮਾਜਿਕ ਹੁਨਰ ਵੀ ਪ੍ਰਦਾਨ ਕਰਦੇ ਹਨ¢ ਮੈਂ ਆਸ ਕਰਦਾ ਹਾਂ ਕਿ ਵਿਦਿਆਰਥੀ ਇਸ ਅਨੁਭਵ ਤੋਂ ਬਹੁਤ ਕੁਝ ਸਿੱਖਣਗੇ ਅਤੇ ਇਸ ਨੂੰ ਸਦਾ ਯਾਦ ਰੱਖਣਗੇ ¢ ਸਕੂਲ ਪਿ੍ੰਸੀਪਲ ਸਵੀਨਾ ਬਹਿਲ ਨੇ ਬੱਚਿਆਂ ਨੂੰ ਸੰਬੋਧਨ ਹੁੰਦੇ ਕਿਹਾ ਕਿ ਸਾਨੂੰ ਖੁਸ਼ੀ ਹੈ ਕਿ ਵਿਦਿਆਰਥੀਆਂ ਨੇ ਇਸ ਦੌਰੇ ਦਾ ਪੂਰਾ ਆਨੰਦ ਮਾਣਿਆ ¢ ਅਜਿਹੀਆਂ ਗਤੀਵਿਧੀਆਂ ਬੱਚਿਆਂ ਵਿੱਚ ਖੁਸ਼ੀ, ਆਤਮ-ਵਿਸ਼ਵਾਸ ਅਤੇ ਸਹਿਯੋਗ ਦੀ ਭਾਵਨਾ ਨੂੰ ਮਜ਼ਬੂਤ ਕਰਦੀਆਂ ਹਨ¢ ਅੰਤ 'ਚ ਸਕੂਲ ਪ੍ਰਧਾਨ ਡਾ . ਨਰੋਤਮ ਸਿੰਘ, ਮੀਤ ਪ੍ਰਧਾਨ ਡਾ. ਗਗਨਦੀਪ ਕੌਰ ਅਤੇ ਸਕੂਲ ਪਿ੍ੰਸੀਪਲ ਸਵੀਨਾ ਬਹਿਲ ਨੇ ਸਾਰੇ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਵੀ ਹਰ ਗਤੀਵਿਧੀ ਵਿੱਚ ਉਤਸ਼ਾਹ ਨਾਲ ਭਾਗ ਲੈਣ ਲਈ ਪ੍ਰੇਰਿਤ ਕੀਤਾ¢

ਪਿਛਲੀ ਖ਼ਬਰ ਐੱਫ. ਐੱਨ. ਪੀ. ਓ. ਦੀ 13ਵੀਂ ਫੈਡਰਲ ਕਾਂਗਰਸ ਤੇ ਐੱਨ. ਏ. ਪੀ. ਈ. ਗਰੁੱਪ 'ਸੀ' ਦਾ 26ਵਾਂ ਅਖਿਲ ਭਾਰਤੀ ਸੰਮੇਲਨ ਸਮਾਪ... ਅਗਲੀ ਖ਼ਬਰ ਰਮਨਦੀਪ ਕÏਰ ਨੇ ਬਲਾਕ ਸੰਮਤੀ ਸ਼ਾਹਕੋਟ ਦੇ ਚੇਅਰਪਰਸਨ ਦਾ ਅਹੁਦਾ ਸੰਭਾਲਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।