28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਸ਼੍ਰੋਮਣੀ ਅਕਾਲੀ ਦਲ ਦੀ ਮੀਟਿੰਗ ਹੋਈ <br/>

ਮੀਟਿੰਗ ਦੌਰਾਨ ਹਾਜ਼ਰ ਸੀਨੀਅਰ ਆਗੂ ਤੇ ਪਾਰਟੀ ਵਰਕਰ | ਤਸਵੀਰ ਹਰਪ੍ਰੀਤ ਸਿੰਘ <br/> 11-06-2026
ਆਦਮੁਪਰ, 10 ਜੂਨ (ਹਰਪ੍ਰੀਤ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਦੀ ਮੀਟਿੰਗ ਗੁਰਦਿਆਲ ਸਿੰਘ ਕਾਲਰਾ ਦੇ ਗ੍ਰਹਿ ਵਿਖੇ ਹੋਈ | ਮੀਟਿੰਗ ਦੌਰਾਨ ਪਾਰਟੀ ਦੀ ਮਜ਼ਬੂਤੀ, ਆਉਣ ਵਾਲੀਆਂ ਗਤੀਵਿਧੀਆਂ ਤੇ ਹਲਕੇ ਵਿਚ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਯੂਥ ਵਿੰਗ ਪ੍ਰਧਾਨ ਜੈਤੇਵਾਲੀ ਤਰੁਨਵੀਰ ਸਿੰਘ, ਗੁਰਦਿਆਲ ਸਿੰਘ ਕਾਲਰਾ, ਹਰਿੰਦਰ ਸਿੰਘ ਢੀਂਡਸਾ, ਗੁਰਮੀਤ ਸਿੰਘ ਦਾਦੂਵਾਲ,ਧਰਮਪਾਲ ਲੇਸੜੀਵਾਲ ਤੇ ਹੋਰ ਪਾਰਟੀ ਵਰਕਰ ਹਾਜ਼ਰ ਸਨ | ਮੀਟਿੰਗ ਦੌਰਾਨ ਆਗੂਆਂ ਨੇ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਤੇ ਜ਼ਮੀਨੀ ਪੱਧਰ 'ਤੇ ਵਰਕਰਾਂ ਨੂੰ ਹੋਰ ਸਰਗਰਮ ਕਰਨ 'ਤੇ ਜ਼ੋਰ ਦਿੱਤਾ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਅਤੇ ਪੰਜਾਬੀਅਤ ਦੀ ਆਵਾਜ਼ ਹੈ ਤੇ ਸ਼੍ਰੋਮਣੀ ਅਕਾਲੀ ਦਲ ਦੀ ਅਹਿਮ ਮੀਟਿੰਗ ਦੌਰਾਨ ਪਾਰਟੀ ਮਜ਼ਬੂਤੀ ਸਬੰਧੀ ਵਿਚਾਰ-ਵਟਾਂਦਰਾ ਕਰਦਿਅਣ ਉਨ੍ਹਾਂ ਆਗੂਆਂ ਨੂੰ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਤੇ ਪਾਰਟੀ ਨੂੰ ਜ਼ਮੀਨੀ ਪੱਧਰ 'ਤੇ ਹੋਰ ਮਜ਼ਬੂਤ ਕਰਨ ਲਈ ਮਿਲ ਕੇ ਕੰਮ ਕਰਨ ਦਾ ਸੱਦਾ ਦਿੱਤਾ | ਹਾਜ਼ਰ ਵਰਕਰਾਂ ਨੇ ਵੀ ਪਾਰਟੀ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਈ ਤੇ ਆਉਣ ਵਾਲੇ ਸਮੇਂ ਵਿਚ ਪਾਰਟੀ ਦੇ ਹੱਕ ਵਿਚ ਸਰਗਰਮ ਭੂਮਿਕਾ ਨਿਭਾਉਣ ਦਾ ਭਰੋਸਾ ਦਿੱਤਾ |

ਪਿਛਲੀ ਖ਼ਬਰ ਸੰਤ ਬਾਬਾ ਭਾਗ ਸਿੰਘ ਇੰਟਰਨੈਸ਼ਨਲ ਸਕੂਲ ਵਿਖੇ ਸਮਰੱਥਾ ਨਿਰਮਾਣ ਪ੍ਰੋਗਰਾਮ ਕਰਵਾਇਆ <br/> ਅਗਲੀ ਖ਼ਬਰ ਐੱਫ. ਐੱਨ. ਪੀ. ਓ. ਦੀ 13ਵੀਂ ਫੈਡਰਲ ਕਾਂਗਰਸ ਤੇ ਐੱਨ. ਏ. ਪੀ. ਈ. ਗਰੁੱਪ 'ਸੀ' ਦਾ 26ਵਾਂ ਅਖਿਲ ਭਾਰਤੀ ਸੰਮੇਲਨ ਸਮਾਪ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।