29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਭਾਜਪਾ ਕੌਂਸਲਰ ਕੰਵਰ ਸਰਤਾਜ ਸਿੰਘ ਗੜ੍ਹਾ ਮੰਡਲ ਦੇ ਪ੍ਰਧਾਨ ਨਿਯੁਕਤ ਕਿਹਾ, ਚੋਣਾਂ ਨੂੰ ਦੇਖਦਿਆਂ ਪਾਰਟੀ ਨੂੰ ਬੂਥ ਪੱਧਰ ਤੱਕ ਕਰਾਂਗੇ ਮਜ਼ਬੂਤ

ਅਜੀਤ ਡੈਸਕ 12-06-2026
ਜਲੰਧਰ, 11 ਜੂਨ (ਸ਼ਿਵ)-ਵਾਰਡ ਨੰਬਰ 18 ਤੋਂ ਭਾਜਪਾ ਦੇ ਨੌਜਵਾਨ ਕੌਂਸਲਰ ਪ੍ਰੋ. ਕੰਵਰ ਸਰਤਾਜ ਸਿੰਘ ਦੀਆਂ ਪਾਰਟੀ ਨੂੰ ਦਿੱਤੀਆਂ ਜਾ ਰਹੀਆਂ ਸੇਵਾਵਾਂ ਨੂੰ ਦੇਖਦੇ ਹੋਏ ਉਨਾਂ ਨੂੰ ਪਾਰਟੀ ਹਾਈਕਮਾਨ ਨੇ ਕੈਂਟ ਵਿਧਾਨ ਸਭਾ ਦੇ ਗੜਾ ਮੰਡਲ ਦਾ ਪ੍ਰਧਾਨ ਨਿਯੁਕਤ ਕਰਕੇ ਵੱਡੀ ਜ਼ਿੰਮੇਵਾਰੀ ਦਿੱਤੀ ਹੈ | ਕੌਂਸਲਰ ਕੰਵਰ ਸਰਤਾਜ ਸਿੰਘ ਲੰਬੇ ਸਮੇਂ ਤੋਂ ਸਮਾਜ ਸੇਵਾ ਦੇ ਕੰਮਾਂ ਤੋਂ ਇਲਾਵਾ ਵਾਰਡ ਵਿਚ ਲੋਕਾਂ ਦੇ ਵਿਕਾਸ ਦੇ ਕੰਮਾਂ ਤੋਂ ਇਲਾਵਾ ਉਨਾਂ ਦੀਆਂ ਸਮੱਸਿਆਵਾਂ ਵੀ ਮੋਹਰੀ ਹੋ ਕੇ ਹੱਲ ਕਰਵਾਉਂਦੇ ਰਹੇ ਹਨ | ਭਾਰਤੀ ਜਨਤਾ ਪਾਰਟੀ ਵਲੋਂ ਪਹਿਲੀ ਬਾਰ ਟਿਕਟ ਮਿਲਣ 'ਤੇ ਉਹ ਵਾਰਡ ਨੰਬਰ 18 ਤੋਂ ਕੌਂਸਲਰ ਚੁਣੇ ਗਏ ਸਨ | ਕੌਂਸਲਰ ਕੰਵਰ ਸਰਤਾਜ ਸਿੰਘ ਪਾਰਟੀ ਵਿਚ ਸੇਵਾਵਾਂ ਦੇਣ ਤੋਂ ਇਲਾਵਾ ਸਵਦੇਸ਼ੀ ਜਾਗਰਣ ਮੰਚ ਦੇ ਜ਼ਿਲ੍ਹਾ ਕਨਵੀਨਰ ਵਜੋਂ ਵੀ ਸੇਵਾਵਾਂ ਨਿਭਾਅ ਕੇ ਲੋਕਾਂ ਨੂੰ ਸਵਦੇਸ਼ੀ ਸਮਾਨ ਦੀ ਵਰਤੋਂ ਕਰਨ ਲਈ ਪ੍ਰੇਰਿਤ ਕਰਨ ਲਈ ਮੁਹਿੰਮ ਚਲਾਉਣ ਦਾ ਕੰਮ ਕਰ ਰਹੇ ਹਨ | ਭਾਜਪਾ ਦੇ ਗੜਾ ਮੰਡਲ ਦੇ ਪ੍ਰਧਾਨ ਨਿਯੁਕਤ ਹੋਣ 'ਤੇ ਭਾਜਪਾ ਕੌਂਸਲਰ ਕੰਵਰ ਸਰਤਾਜ ਸਿੰਘ ਨੇ ਇਸ ਨਿਯੁਕਤੀ ਲਈ ਸੂਬੇ ਦੇ ਪਾਰਟੀ ਪ੍ਰਧਾਨ ਕੇਵਲ ਸਿੰਘ ਢਿੱਲੋਂ ਸਮੇਤ ਸਾਰੇ ਉੱਚ ਅਧਿਕਾਰੀਆਂ ਦਾ ਧੰਨਵਾਦ ਕੀਤਾ ਹੈ ਕਿ ਉਨਾਂ ਵਿਚ ਭਰੋਸਾ ਜ਼ਾਹਿਰ ਕੀਤਾ ਹੈ ਤੇ ਉਹ ਹੁਣ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਦੀ ਸਰਕਾਰ ਬਣਾਉਣ ਲਈ ਮੁਹਿੰਮ ਲਈ ਹਰ ਸੰਭਵ ਸਹਿਯੋਗ ਕਰਨਗੇ | ਉਨਾਂ ਦੱਸਿਆ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀਆਂ ਕਲਿਆਣਕਾਰੀ ਨੀਤੀਆਂ ਕਾਰਨ ਲੋਕ ਪੰਜਾਬ ਵਿਚ ਖ਼ੁਸ਼ਹਾਲੀ ਤੇ ਵਿਕਾਸ ਲਈ ਭਾਜਪਾ ਦੀ ਸਰਕਾਰ ਬਣਾਉਣ ਦਾ ਇੱਛੁਕ ਹਨ | ਪਾਰਟੀ ਲੋਕਾਂ ਦੀਆਂ ਆਸਾਂ 'ਤੇ ਖਰਾ ਉੱਤਰਨ ਲਈ ਹਰ ਸੰਭਵ ਯਤਨ ਕਰੇਗੀ | ਆਪਣੇ ਗੜਾ ਮੰਡਲ ਬਾਰੇ ਜਾਣਕਾਰੀ ਦਿੰਦੇ ਹੋਏ ਉਨਾਂ ਕਿਹਾ ਕਿ ਉਨਾਂ ਦੇ 18 ਨੰਬਰ ਵਾਰਡ ਵਿਚ ਕਰੀਬ 6 ਵਾਰਡ ਹਨ ਤੇ ਇਨ੍ਹਾਂ ਵਿਚ ਕਰੀਬ 33 ਬੂਥ ਹਨ | ਉਹ ਪਾਰਟੀ ਸੰਗਠਨ ਦੀ ਮਜ਼ਬੂਤੀ ਦੇ ਕੰਮ ਤੋਂ ਇਲਾਵਾ ਮਿਹਨਤੀ ਆਗੂਆਂ ਦੀ ਟੀਮ ਤਿਆਰ ਕਰਨਗੇ ਤੇ ਚੋਣਾਂ ਦੀਆਂ ਤਿਆਰੀਆਂ ਦਾ ਕੰਮ ਜਲਦੀ ਸ਼ੁਰੂ ਕਰ ਦਿੱਤਾ ਜਾਵੇਗਾ |
ਪਿਛਲੀ ਖ਼ਬਰ ਸ਼ਹਿਰ ਦੀਆਂ ਕਈ ਪਾਰਕਾਂ ਦੇ ਹਾਲਾਤ ਹੋਏ ਬਦ ਤੋਂ ਬਦਤਰ, ਛੁੱਟੀਆਂ ਦੇ ਦਿਨਾਂ 'ਚ ਬੱਚਿਆਂ ਨੂੰ ਖੇਡਣ ਲਈ ਮਿਲ ਰਹੇ ਟੁੱਟ... ਅਗਲੀ ਖ਼ਬਰ ਬਹਿਰਾਮ ਸਰਿਸ਼ਤਾ ਵਿਖੇ ਮੁਫ਼ਤ ਮੈਡੀਕਲ ਕੈਂਪ 'ਚ ਵੱਡੀ ਗਿਣਤੀ ਮਰੀਜ਼ਾਂ ਦੀ ਜਾਂਚ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।