29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਬਾਬਾ ਚਸ਼ਮਾ ਸ਼ਾਹ ਦੀ ਯਾਦ ਵਿੱਚ ਸਾਲਾਨਾ ਜੋੜ ਮੇਲਾ 18 ਨੂੰ

ਅਜੀਤ ਡੈਸਕ 12-06-2026
ਚੁਗਿੱਟੀ/ਜੰਡੂ ਸਿੰਘਾ, 11 ਜੂਨ (ਨਰਿੰਦਰ ਲਾਗੂ)-ਜਲੰਧਰ-ਹੁਸ਼ਿਆਰਪੁਰ ਮਾਰਗ 'ਤੇ ਸਥਿਤ ਪਿੰਡ ਬੋਲੀਨਾ ਵਿਖੇ ਬਾਬਾ ਚੁਸ਼ਮਾ ਸ਼ਾਹ ਦੇ ਦਰਬਾਰ ਵਿਖੇ ਸਾਲਾਨਾ ਜੋੜ ਮੇਲਾ ਪ੍ਰਬੰਧਕਾਂ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ 17 ਤੇ 18 ਜੂਨ ਨੂੰ ਕਰਵਾਇਆ ਜਾਵੇਗਾ¢ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਰਾਕੇਸ਼ ਕੁਮਾਰ ਰਿੱਕੀ, ਉਪ ਪ੍ਰਧਾਨ ਅਨਿਲ ਕੁਮਾਰ ਤੇ ਸਾਬਕਾ ਸਰਪੰਚ ਕੁਲਵਿੰਦਰ ਬਾਘਾ ਨੇ ਦੱਸਿਆ ਕਿ ਇਸ ਮੌਕੇ ਦਰਬਾਰ ਵਿੱਚ ਝੰਡਾ ਤੇ ਚਾਦਰ ਚੜ੍ਹਾਉਣ ਤੋਂ ਇਲਾਵਾ ਵੱਖ-ਵੱਖ ਹੋਰ ਰਸਮਾਂ ਨਿਭਾਉਂਦੇ ਹੋਏ ਸਾਰੇ ਵਰਗਾਂ ਦੇ ਲੋਕਾਂ ਦੀ ਚੜ੍ਹਦੀਕਲਾ ਲਈ ਪੀਰਾਂ ਫ਼ਕੀਰਾਂ ਅੱਗੇ ਅਰਦਾਸ ਕੀਤੀ ਜਾਵੇਗੀ¢ ਇਸ ਦÏਰਾਨ ਪ੍ਰਸਿੱਧ ਗਾਇਕ ਕਲਾਕਾਰਾਂ ਵੱਲੋਂ ਹਾਜ਼ਰੀ ਲਗਵਾਈ ਜਾਵੇਗੀ¢ ਉਨ੍ਹਾਂ ਕਿਹਾ ਕਿ ਇਸ ਮੌਕੇ ਦੂਰੋਂ-ਦੂਰੋਂ ਪਹੁੰਚਣ ਵਾਲੀਆਂ ਸੰਗਤਾਂ ਨੂੰ ਸੇਵਾਦਾਰਾਂ ਵੱਲੋਂ ਲੰਗਰ ਵਰਤਾਏ ਜਾਣਗੇ¢ ਇਹ ਮੇਲਾ ਗੱਦੀ ਨਸ਼ੀਨ ਬਾਬਾ ਜੀਤਾ ਦੀ ਦੇਖਰੇਖ ਹੇਠ ਕਰਵਾਇਆ ਜਾਵੇਗਾ¢

ਪਿਛਲੀ ਖ਼ਬਰ ਸਿਵਲ ਸਰਜਨ ਨੇ ਆਮ ਆਦਮੀ ਕਲੀਨਿਕਾਂ ਦੇ 8 ਹੋਰ ਮੈਡੀਕਲ ਅਫਸਰਾਂ ਨੂੰ ਦਿੱਤੇ ਨਿਯੁਕਤੀ ਪੱਤਰ <br/> ਅਗਲੀ ਖ਼ਬਰ ਸ਼ਹਿਰ ਦੀਆਂ ਕਈ ਪਾਰਕਾਂ ਦੇ ਹਾਲਾਤ ਹੋਏ ਬਦ ਤੋਂ ਬਦਤਰ, ਛੁੱਟੀਆਂ ਦੇ ਦਿਨਾਂ 'ਚ ਬੱਚਿਆਂ ਨੂੰ ਖੇਡਣ ਲਈ ਮਿਲ ਰਹੇ ਟੁੱਟ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।