06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਲੰਮਾ ਪਿੰਡ ਚੌਕ ਫਲਾਈਓਵਰ ਨੇੜੇ ਭਿਆਨਕ ਸੜਕ ਹਾਦਸਾ, ਐਕਟਿਵਾ ਸਵਾਰ ਦੀ ਮੌਤ

ਅਜੀਤ ਡੈਸਕ 13-06-2026
ਮਕਸੂਦਾਂ, 12 ਜੂਨ (ਸੌਰਵ ਮਹਿਤਾ)-ਲੰਮਾ ਪਿੰਡ ਚੌਕ ਫਲਾਈਓਵਰ ਨੇੜੇ ਵਾਪਰੇ ਇਕ ਦਰਦਨਾਕ ਸੜਕ ਹਾਦਸੇ ਵਿੱਚ ਐਕਟਿਵਾ ਸਵਾਰ ਵਿਅਕਤੀ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਮਿ੍ਤਕ ਦੀ ਪਛਾਣ ਸੰਤੋਖਪੁਰਾ ਨਿਵਾਸੀ ਸਤੀਸ਼ ਕੁਮਾਰ ਵਜੋਂ ਹੋਈ ਹੈ | ਹਾਦਸੇ ਦੀ ਖ਼ਬਰ ਮਿਲਦਿਆਂ ਹੀ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਸਤੀਸ਼ ਕੁਮਾਰ ਆਪਣੀ ਐਕਟਿਵਾ 'ਤੇ ਸਵਾਰ ਹੋ ਕੇ ਪਠਾਨਕੋਟ ਚੌਂਕ ਵੱਲੋਂ ਲੰਮਾ ਪਿੰਡ ਚੌਂਕ ਵੱਲ ਆ ਰਹੇ ਸਨ | ਜਦੋਂ ਉਹ ਇੰਡਸਟਰੀ ਏਰੀਆ ਨੇੜੇ ਪਹੁੰਚੇ ਤਾਂ ਪਿੱਛੋਂ ਆ ਰਹੇ ਇਕ ਅਣਪਛਾਤੇ ਵਾਹਨ ਨੇ ਉਨ੍ਹਾਂ ਦੀ ਐਕਟਿਵਾ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ | ਟੱਕਰ ਇੰਨੀ ਭਿਆਨਕ ਸੀ ਕਿ ਸਤੀਸ਼ ਕੁਮਾਰ ਸੜਕ 'ਤੇ ਡਿੱਗ ਪਏ ਅਤੇ ਉਨ੍ਹਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ | ਹਾਦਸੇ ਤੋਂ ਬਾਅਦ ਰਾਹਗੀਰਾਂ ਅਤੇ ਸਥਾਨਕ ਲੋਕਾਂ ਨੇ ਤੁਰੰਤ ਮੌਕੇ 'ਤੇ ਇਕੱਠੇ ਹੋ ਕੇ ਪੁਲਿਸ ਨੂੰ ਸੂਚਿਤ ਕੀਤਾ | ਸੂਚਨਾ ਮਿਲਦਿਆਂ ਹੀ ਸੜਕ ਸੁਰੱਖਿਆ ਫੋਰਸ, ਪੀਸੀਆਰ ਟੀਮ ਅਤੇ ਥਾਣਾ ਡਿਵੀਜ਼ਨ ਨੰਬਰ-8 ਦੀ ਪੁਲਿਸ ਮੌਕੇ 'ਤੇ ਪਹੁੰਚ ਗਈ | ਪੁਲਿਸ ਵੱਲੋਂ ਹਾਦਸਾ ਸਥਾਨ ਦਾ ਜਾਇਜ਼ਾ ਲੈਣ ਤੋਂ ਬਾਅਦ ਮਿ੍ਤਕ ਦੀ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ | ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਹਾਦਸੇ ਤੋਂ ਬਾਅਦ ਅਣਪਛਾਤਾ ਵਾਹਨ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ | ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਪੁਲਿਸ ਨੇ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਇਕੱਠੀ ਕਰਨੀ ਸ਼ੁਰੂ ਕਰ ਦਿੱਤੀ ਹੈ | ਫੁਟੇਜ ਦੀ ਜਾਂਚ ਰਾਹੀਂ ਹਾਦਸੇ ਵਿੱਚ ਸ਼ਾਮਿਲ ਵਾਹਨ ਅਤੇ ਉਸ ਦੇ ਚਾਲਕ ਦੀ ਪਛਾਣ ਕਰਨ ਦੇ ਯਤਨ ਕੀਤੇ ਜਾ ਰਹੇ ਹਨ | ਪੁਲਿਸ ਦਾ ਕਹਿਣਾ ਹੈ ਕਿ ਫੁਟੇਜ ਅਤੇ ਹੋਰ ਤਕਨੀਕੀ ਸਬੂਤਾਂ ਦੇ ਆਧਾਰ 'ਤੇ ਦੋਸ਼ੀ ਵਾਹਨ ਚਾਲਕ ਖ਼ਿਲਾਫ਼ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ | ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ | ਹਾਦਸੇ ਨੇ ਇਕ ਵਾਰ ਫਿਰ ਸ਼ਹਿਰ ਵਿੱਚ ਵਧ ਰਹੀਆਂ ਸੜਕ ਦੁਰਘਟਨਾਵਾਂ ਅਤੇ ਲਾਪ੍ਰਵਾਹ ਡਰਾਈਵਿੰਗ 'ਤੇ ਸਵਾਲ ਖੜ੍ਹੇ ਕਰ ਦਿੱਤੇ ਹਨ |
ਪਿਛਲੀ ਖ਼ਬਰ ਸਿਹਤ ਵਿਭਾਗ ਵਲੋਂ ਪੰਜਾਬ ਰੋਡਵੇਜ਼ ਵਰਕਸ਼ਾਪ ਵਿਖੇ ਚਲਾਈ ਗਈ ਡੇਂਗੂ ਵਿਰੋਧੀ ਮੁਹਿੰਮ ਅਗਲੀ ਖ਼ਬਰ ਸਾਈਾ ਦਾਸ ਸਕੂਲ ਦੇ ਮੈਦਾਨ 'ਚ ਅੱਜ ਹੋਵੇਗੀ ਭਗਵਾਨ ਸ਼ਿਵ ਦੀ ਮਹਿਮਾ, ਪੰਜਾਬ ਦੇ ਮਹਾਂਮੰਡਲੇਸ਼ਵਰ ਲੈਣਗੇ ਹਿੱਸਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।