06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਸਿਹਤ ਵਿਭਾਗ ਵਲੋਂ ਪੰਜਾਬ ਰੋਡਵੇਜ਼ ਵਰਕਸ਼ਾਪ ਵਿਖੇ ਚਲਾਈ ਗਈ ਡੇਂਗੂ ਵਿਰੋਧੀ ਮੁਹਿੰਮ

ਅਜੀਤ ਡੈਸਕ 13-06-2026
ਜਲੰਧਰ, 12 ਜੂਨ (ਜਤਿੰਦਰ ਪੰਮੀ)-ਸਿਹਤ ਵਿਭਾਗ ਵਲੋਂ ਸ਼ੁੱਕਰਵਾਰ ਨੂੰ ਪੰਜਾਬ ਰੋਡਵੇਜ ਵਰਕਸ਼ਾਪ ਤੇ ਜ਼ਿਲ੍ਹੇ ਦੇ ਵੱਖ-ਵੱਖ ਕਬਾੜ ਯਾਰਡਾਂ ਵਾਲੇ ਇਲਾਕਿਆਂ 'ਚ ਡੇਂਗੂ ਰੋਕਥਾਮ ਸੰਬੰਧੀ ਕਾਰਵਾਈ ਕੀਤੀ ਗਈ | ਜ਼ਿਲ੍ਹਾ ਐਪੀਡਮੋਲੋਜਿਸਟ ਡਾ. ਆਦਿਤਯਾਪਾਲ ਦੀ ਅਗਵਾਈ ਵਿੱਚ ਸਿਹਤ ਵਿਭਾਗ ਦੀ ਟੀਮ ਵਲੋਂ ਇਨ੍ਹਾਂ ਥਾਵਾਂ 'ਤੇ ਡੇਂਗੂ ਲਾਰਵਾ ਦੀ ਚੈਕਿੰਗ ਕੀਤੀ ਗਈ ਅਤੇ ਨਾਲ ਹੀ ਪੰਜਾਬ ਰੋਡਵੇਜ਼ ਦੇ ਸਟਾਫ ਤੇ ਲੋਕਾਂ ਨੂੰ ਡੇਂਗੂ ਤੋਂ ਬਚਾਅ ਸੰਬੰਧੀ ਜਾਗਰੂਕ ਵੀ ਕੀਤਾ ਗਿਆ | ਜ਼ਿਲ੍ਹਾ ਐਪੀਡਮੋਲੋਜਿਸਟ ਡਾ. ਆਦਿਤਯਾਪਾਲ ਵੱਲੋਂ ਲੋਕਾਂ ਨਾਲ ਡੇਂਗੂ ਤੋਂ ਬਚਾਅ ਸਬੰਧੀ ਜਾਣਕਾਰੀ ਸਾਂਝੀ ਕੀਤੀ ਗਈ | ਉਨ੍ਹਾਂ ਦੱਸਿਆ ਕਿ ਐਂਟੀ ਲਾਰਵਾ ਟੀਮਾਂ ਵੱਲੋਂ ਡੇਂਗੂ ਰੋਕਥਾਮ ਦੇ ਮੱਦੇਨਜ਼ਰ ਵੱਖ-ਵੱਖ ਖੇਤਰਾਂ ਵਿੱਚ ਫੋਗਿੰਗ ਵੀ ਕਰਵਾਈ ਜਾ ਰਹੀ ਹੈ | ਇਸ ਮੁਹਿੰਮ ਤਹਿਤ ਸਿਹਤ ਵਿਭਾਗ ਦੀਆਂ 29 ਟੀਮਾਂ ਵੱਲੋਂ ਜ਼ਿਲ੍ਹੇ ਵਿੱਚ 6 ਰੋਡਵੇਜ਼ ਡੀਪੂ/ਵਰਕਸ਼ਾਪਾਂ ਅਤੇ 99 ਕਬਾੜ ਯਾਰਡਾਂ ਵਿਖੇ ਸਰਵੇਖਣ ਤੇ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਗਈਆਂ | ਇਸ ਦੌਰਾਨ ਜ਼ਿਲ੍ਹੇ ਵਿੱਚ 2 ਥਾਵਾਂ 'ਤੇ ਡੇਂਗੂ ਲਾਰਵਾ ਮਿਲਿਆ, ਜਿਸਨੂੰ ਟੀਮਾਂ ਵਲੋਂ ਨਿਰਧਾਰਤ ਤਰੀਕੇ ਨਾਲ ਨਸ਼ਟ ਕੀਤਾ ਗਿਆ |

ਪਿਛਲੀ ਖ਼ਬਰ ਨਾਗਰਾ 'ਚ ਤੇਜ਼ ਰਫ਼ਤਾਰ ਕਾਰ ਦੀ ਟੱਕਰ ਨਾਲ ਬੱਚਾ ਗੰਭੀਰ ਜ਼ਖ਼ਮੀ, ਚਾਲਕ ਫ਼ਰਾਰ ਅਗਲੀ ਖ਼ਬਰ ਲੰਮਾ ਪਿੰਡ ਚੌਕ ਫਲਾਈਓਵਰ ਨੇੜੇ ਭਿਆਨਕ ਸੜਕ ਹਾਦਸਾ, ਐਕਟਿਵਾ ਸਵਾਰ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।